SKIP TO MAIN CONTENT

ਜੈਸਿੰਡਾ ਆਰਡਰਨ ਵੱਲੋਂ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਦਾ ਫ਼ੈਸਲਾ

ਜੈਸਿੰਡਾ ਆਰਡਰਨ ਨੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵਜੋਂ ਅਸਤੀਫਾ ਦੇਣ ਅਤੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਉਨ੍ਹਾਂ ਨੂੰ ਇੱਕ ਇਮਾਨਦਾਰ ਸਿਆਸਤਦਾਨ ਵਜੋਂ ਯਾਦ ਰੱਖਿਆ ਜਾਵੇਗਾ।

New Zealand Prime Minister Jacinda Ardern says she has "no regrets", saying she achieved what she set out to do as prime minister.
New Zealand Prime Minister Jacinda Ardern says she has "no regrets", saying she achieved what she set out to do as prime minister. Source: Getty / AFP

1 min read

Published

By Ravdeep Singh

Source: SBS


Skip to article content

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅਗਲੇ ਮਹੀਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਦਰਪੇਸ਼ ਸਮਸਿਆਵਾਂ ਅਤੇ ਚੁਣੌਤੀਆਂ ਨਾਲ ਨਜਿੱਠਦੇ ਹੋਏ ਉਨ੍ਹਾਂ ਦੀ ਸਿਹਤ 'ਤੇ ਪਏ ਅਸਰ ਨੇ ਇਹ ਫ਼ੈਸਲਾ ਲੈਣ 'ਤੇ ਉਨ੍ਹਾਂ ਨੂੰ ਮਜਬੂਰ ਕੀਤਾ।

ਮਿਸ ਆਰਡਰਨ ਨੇ ਕਿਹਾ ਕਿ ਲੇਬਰ ਪਾਰਟੀ ਇਸ ਹਫਤੇ ਦੇ ਅੰਤ ਤੱਕ ਨਵੇਂ ਨੇਤਾ ਦੀ ਚੋਣ ਕਰੇਗੀ ਪਰ ਉਨ੍ਹਾਂ ਨੇ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਕਿ ਉਪ ਪ੍ਰਧਾਨ ਮੰਤਰੀ ਗ੍ਰਾਂਟ ਰੌਬਰਟਸਨ ਇਸ ਵਿੱਚ ਉਮੀਦਵਾਰ ਨਹੀਂ ਹੋਣਗੇ। ਉਨ੍ਹਾਂ ਨੇ ਇਸ ਮੌਕੇ ਨਿਊਜ਼ੀਲੈਂਡ ਵਿੱਚ 14 ਅਕਤੂਬਰ ਨੂੰ ਅਗਲੀਆਂ ਚੋਣਾਂ ਦਾ ਵੀ ਐਲਾਨ ਕੀਤਾ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਦੇ ਅਸਤੀਫੇ ਤੇ ਟਿਪਣੀ ਕਰਦੇ ਹੋਏ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਕਿਹਾ ਕਿ "ਉਨ੍ਹਾਂ ਨੇ ਇਹ ਸਾਬਤ ਕੀਤਾ ਹੈ ਕਿ ਉਹ ਇੱਕ ਹਮਦਰਦ ਅਤੇ ਸੂਝਵਾਨ ਲੀਡਰ ਹਨ ਜੋ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ ਅਤੇ ਮੇਰੇ ਲਈ ਇੱਕ ਅਨਮੋਲ ਦੋਸਤ ਹਨ।"

ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਲੋਕ ਕਿਸ ਤਰ੍ਹਾਂ ਯਾਦ ਰੱਖਣ ਤਾਂ ਮਿਸ ਆਰਡਰਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਉਮੀਦ ਹੈ ਕਿ ਲੋਕ ਉਨ੍ਹਾਂ ਨੂੰ ਇੱਕ ਇਮਾਨਦਾਰ ਸਿਆਸਤਦਾਨ ਵਜੋਂ ਯਾਦ ਰੱਖਣਗੇ।


Follow SBS Punjabi

Download our apps

Watch on SBS

Punjabi News

Stream now