SKIP TO MAIN CONTENT

ਆਸਟ੍ਰੇਲੀਆ ਵਿੱਚ ਜਾਸੂਸੀ ਕਰਨ ਵਾਲੇ ਭਾਰਤੀ ਜਾਸੂਸਾਂ ਦਾ ਪਰਦਾਫਾਸ਼

ਆਸਟ੍ਰੇਲੀਆ ਦੀ ਸਿਖਰਲੀ ਜਾਸੂਸੀ ਏਜੰਸੀ ਨੇ ਸਥਾਨਕ ਸਿੱਖ ਭਾਈਚਾਰੇ ਉੱਤੇ ਭਾਰਤੀ ਜਾਸੂਸਾਂ ਵਲੋਂ ਗੁਪਤ ਤੌਰ 'ਤੇ ਨਜ਼ਰ ਰੱਖੇ ਜਾਣ ਅਤੇ ਜਾਸੂਸੀ ਕੀਤੇ ਜਾਣ ਦਾ ਪਰਦਾਫਾਸ਼ ਕੀਤਾ ਹੈ ਜਿਸ ਦੇ ਚਲਦਿਆਂ 2020 ਵਿੱਚ ਦੋ ਭਾਰਤੀ ਜਾਸੂਸਾਂ ਨੂੰ ਦੇਸ਼ ਵਿੱਚੋਂ ਕੱਢ ਵੀ ਦਿੱਤਾ ਗਿਆ ਸੀ।

Narendra Modi walks in front of Australian soldiers standing at attention
India’s Prime Minister Narendra Modi in Sydney for a state visit in May 2023. Source: AAP / Dean Lewins

2 min read

Published

By Charis Chang

Presented by Ravdeep Singh

Source: SBS


Skip to article content

ਹਾਲ ਹੀ ਵਿੱਚ ਅਮਰੀਕਾ ਨੇ ਵੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਵਿੱਚ ਭਾਰਤੀ ਖੁਫੀਆ ਏਜੰਸੀਆਂ ਦੇ ਸ਼ਾਮਲ ਹੋਣ ਦੀਆਂ ਰਿਪੋਰਟਾਂ 'ਤੇ ਚਿੰਤਾ ਜ਼ਾਹਰ ਕੀਤੀ ਸੀ। ਸ਼੍ਰੀ ਪੰਨੂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੱਕ ਵੱਡੇ ਅਲੋਚਕ ਵਜੋਂ ਵੀ ਜਾਣਿਆ ਜਾਂਦਾ ਸੀ।

ਇਸ ਤੋਂ ਪਹਿਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਪਿਛਲੇ ਸਾਲ ਇੱਕ ਕੈਨੇਡੀਅਨ ਨਾਗਰਿਕ ਅਤੇ ਸਿੱਖ ਪੰਥ ਦੇ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਭਾਰਤ 'ਤੇ ਜਨਤਕ ਤੌਰ 'ਤੇ ਦੋਸ਼ ਲਾਇਆ ਸੀ, ਜਿਸ ਇਲਜ਼ਾਮ ਨੂੰ ਭਾਰਤ ਨੇ ਰੱਦ ਕਰ ਦਿੱਤਾ ਸੀ।

ਭਾਰਤ ਦੇ ਸੱਭ ਤੋਂ ਨਜ਼ਦੀਕੀ ਮਿੱਤਰ ਦੇਸ਼, ਜਿਸ ਵਿੱਚ ਕੈਨੇਡਾ, ਆਸਟ੍ਰੇਲੀਆ, ਅਮਰੀਕਾ, ਜਰਮਨੀ ਅਤੇ ਬ੍ਰਿਟੇਨ ਸ਼ਾਮਲ ਹਨ, ਨੇ ਵੀ ਵੱਖ-ਵੱਖ ਦਿੱਤੇ ਬਿਆਨਾ ਵਿੱਚ ਭਾਰਤ ਸਰਕਾਰ ਦੀ ਆਲੋਚਨਾ ਕਰਦੇ ਆਖਿਆ ਹੈ ਕਿ ਭਾਰਤ ਨੂੰ ਇਹ ਹੱਦ ਪਾਰ ਨਹੀਂ ਕਰਨੀ ਚਾਹੀਦੀ ਸੀ।

ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ ਦੇ ਰਾਸ਼ਟਰੀ ਸੁਰੱਖਿਆ ਮਾਹਰ, ਵਿਲੀਅਮ ਸਟੋਲਟਜ਼, ਦਾ ਕਹਿਣਾ ਹੈ ਕਿ ਆਸਟ੍ਰੇਲੀਆ ਵਿੱਚ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਬਾਰੇ ਚਿੰਤਾ ਜਾਇਜ਼ ਹੈ ਕਿਉਂਕਿ ਅੱਜ ਦੇ ਡਿਜਿਟਲ ਯੁੱਗ ਵਿੱਚ ਕੇਂਦਰੀ ਏਜੰਸੀਆਂ ਲਈ ਲੋਕਾਂ ਉੱਤੇ ਜਾਸੂਸੀ ਕਰਨਾ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਨਾਉਣਾ ਪਹਿਲੋਂ ਨਾਲੋਂ ਬਹੁਤ ਸੌਖਾ ਹੋ ਗਿਆ ਹੈ।

ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ  ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।


Follow SBS Punjabi

Download our apps

Watch on SBS

Punjabi News

Stream now