ਕੁੱਝ ਭਾਰਤੀ ਅੰਤਰਾਸ਼ਟਰੀ ਵਿਦਿਆਰਥੀਆਂ ਨੂੰ ਮਿਲ ਸਕਦੀ ਹੈ ਇਸ ਸਾਲ ਆਸਟ੍ਰੇਲੀਆ ਵਾਪਸ ਆਉਣ ਦੀ ਮਨਜ਼ੂਰੀ

ਵਪਾਰ, ਸੈਰ -ਸਪਾਟਾ ਅਤੇ ਨਿਵੇਸ਼ ਮੰਤਰੀ ਡੈਨ ਟੇਹਨ ਨੇ ਕਿਹਾ ਹੈ ਕਿ 2021 ਦੇ ਅੰਤ ਤੱਕ ਕੁੱਝ ਅੰਤਰਾਸ਼ਟਰੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਵਾਪਸ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਿਸ ਨਾਲ਼ ਸਰਹੱਦਾਂ ਬੰਦ ਹੋਣ ਪਿੱਛੋਂ ਭਾਰਤ ਤੋਂ ਆਸਟ੍ਰੇਲੀਆ ਆਉਣ ਦੇ ਚਾਹਵਾਨ ਵਿਦਿਆਰਥੀਆਂ ਵਿੱਚ ਨਵੀਂ ਉਮੀਦ ਜਾਗੀ ਹੈ।

International students

Source: Getty Images/supersizer

ਫ਼ੈਡਰਲ ਸਰਕਾਰ ਨੂੰ ਉਮੀਦ ਹੈ ਕਿ ਅੰਤਰਾਸ਼ਟਰੀ ਵਿਦਿਆਰਥੀ ਛੇਤੀ ਹੀ ਰਾਜ ਸਰਕਾਰਾਂ ਦੁਆਰਾ ਪੇਸ਼ ਕੀਤੇ ਗਏ ਪਾਇਲਟ ਪ੍ਰੋਗਰਾਮਾਂ ਰਾਹੀਂ ਕੈਂਪਸਾਂ ਵਿੱਚ ਵਾਪਸ ਆਉਣਾ ਸ਼ੁਰੂ ਕਰ ਸਕਦੇ ਹਨ।

ਭਾਰਤੀ ਵਿਦਿਆਰਥੀ ਵੀ ਇਸ ਐਲਾਨ ਵੱਲ ਖਾਸ ਉਮੀਦ ਨਾਲ਼ ਵੇਖ ਰਹੇ ਹਨ ਕਿਓਂਕਿ ਹਾਲ ਹੀ ਵਿੱਚ ਸਰਕਾਰ ਵਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵੀਸ਼ਿਲਡ ਵੈਕਸੀਨ ਨੂੰ ਵੀ ਪ੍ਰਵਾਨਗੀ ਦੇਣ ਦੀ ਗੱਲ ਆਖੀ ਗਈ ਹੈ।

ਵਿਦੇਸ਼ੀ ਵਿਦਿਆਰਥੀਆਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਇਹ ਵਿਦਿਆਰਥੀ ਸਰਕਾਰ ਦੀ 'ਕੋਵਿਡ-19 ਆਰਥਿਕ ਰਿਕਵਰੀ ਯੋਜਨਾ' ਦਾ ਇੱਕ ਮੁੱਖ ਹਿੱਸਾ ਹਨ।

ਸਰਕਾਰ ਦੇ ਅੰਕੜਿਆਂ ਦੇ ਅਨੁਸਾਰ ਇਸ ਵੇਲ਼ੇ ਲਗਭਗ 130,000 ਅੰਤਰਰਾਸ਼ਟਰੀ ਵਿਦਿਆਰਥੀ ਸਰਹੱਦਾਂ ਬੰਦ ਹੋਣ ਕਾਰਨ ਵਿਦੇਸ਼ਾਂ ਵਿੱਚ ਫ਼ਸੇ ਹੋਏ ਹਨ ਅਤੇ ਵਾਪਸ ਆਉਣ ਦੀ ਉਡੀਕ ਕਰ ਰਹੇ ਹਨ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 


Share

1 min read

Published

Updated

By Avneet Arora, Ravdeep Singh




Share this with family and friends


Follow SBS Punjabi

Download our apps

Watch on SBS

Punjabi News

Watch now