ਭਾਰਤ ਅਤੇ ਕੈਨੇਡਾ ‘ਚ ਤਣਾਅ: ਦੋਵਾਂ ਦੇਸ਼ਾਂ ਨੇ ਚੋਟੀ ਦੇ ਰਾਜਦੂਤ ਤੇ ਅਧਿਕਾਰੀ ਕੱਢੇ ਬਾਹਰ

ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵੱਧਦਾ ਜਾ ਰਿਹਾ ਹੈ। ਕੈਨੇਡਾ ਮੁਤਾਬਕ ਉਹਨਾਂ ਵੱਲੋਂ ਭਾਰਤ ਦੇ ਡਿਪਲੋਮੈਟਾਂ ਅਤੇ ਕਈ ਸੀਨੀਅਰ ਅਧਿਕਾਰੀਆਂ ਨੂੰ ਕੱਢ ਦਿੱਤਾ ਗਿਆ ਹੈ ਜਦਕਿ ਭਾਰਤ ਦਾ ਕਹਿਣਾ ਹੈ ਕਿ ਉਹਨਾਂ ਨੇ ਆਪਣੇ ਰਾਜਦੂਤ ਨੂੰ ਖੁਦ ਵਾਪਸ ਬੁਲਾ ਲਿਆ ਹੈ।

Three Sikh men are standing in protest, with the one in the middle displaying a poster of a Sikh man taped to his chest.

Canadian citizen Hardeep Singh Nijjar was wanted by Indian authorities for alleged terrorism and conspiracy to commit murder. Source: AAP / Ethan Cairns

ਪਿਛਲੇ ਸਾਲ ਕੈਨੇਡਾ ਦੀ ਧਰਤੀ ਉੱਤੇ, ਕੈਨੇਡਾ ਦੇ ਨਾਗਰਿਕ ਇੱਕ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਖੂਫੀਆ ਏਜੰਸੀਆਂ ਦੀ ਸ਼ਮੂਲੀਅਤ ਹੋਣ ਬਾਰੇ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਪੈਦਾ ਹੋ ਗਿਆ ਸੀ।
ਬੀਤੇ ਸੋਮਵਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਦੋਸ਼ ਲਗਾਇਆ ਗਿਆ ਕਿ ਇਸ ਮਾਮਲੇ ਵਿੱਚ ਭਾਰਤ ਵੱਲੋਂ ‘ਇੱਕ ਬੁਨਿਆਦੀ ਗਲਤੀ’ ਕੀਤੀ ਗਈ ਹੈ।

ਓਟਾਵਾ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਟਰੂਡੋ ਨੇ ਭਾਰਤ ਦੀਆਂ ਕਾਰਵਾਈਆਂ ਨੂੰ ‘ਅਸੀਵਕਾਰਯੋਗ’ ਕਰਾਰ ਦਿੱਤਾ।

ਨਤੀਜੇ ਵਜੋਂ ਦੋਵਾਂ ਦੇਸ਼ਾਂ ਵੱਲੋਂ ਇੱਕ ਦੂਜੇ ਦੇ ਰਾਜਦੂਤ ਕੱਢ ਦਿੱਤੇ ਗਏ ਸਨ ਅਤੇ ਹੁਣ ਕੈਨੇਡਾ ਵੱਲੋਂ ਭਾਰਤ ਦੇ ਪੰਜ ਚੋਟੀ ਦੇ ਡਿਪਲੋਮੈਟ ਵੀ ਕੱਢ ਦਿੱਤੇ ਗਏ ਹਨ।

ਇਸ ਐਲਾਨ ਤੋਂ ਇੱਕ ਘੰਟੇ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਹ ਸੋਚ ਕੇ ਇੱਕ ਬੁਨਿਆਦੀ ਗਲਤੀ ਕੀਤੀ ਹੈ ਕਿ ਉਹ ਕੈਨੇਡਾ ਦੀ ਧਰਤੀ ਉੱਤੇ ਕੈਨੇਡਾ ਦੇ ਲੋਕਾਂ ਵਿਰੁੱਧ ਕਤਲ ਜਾਂ ਫ਼ਿਰੌਤੀ ਜਾਂ ਹੋਰ ਹਿੰਸਕ ਕਾਰਵਾਈਆਂ ਨੂੰ ਸਮਰਥਨ ਦੇਣ ਵਿੱਚ ਸ਼ਾਮਲ ਹੋ ਸਕਦੇ ਹਨ।

ਉਹਨਾਂ ਕਿਹਾ ਕਿ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।

ਭਾਰਤ ਵੱਲੋਂ ਐਤਵਾਰ ਦੀ ਅੱਧੀ ਰਾਤ ਨੂੰ ਓਟਾਵਾ ਦੇ ਕਾਰਜਕਾਰੀ ਹਾਈ ਕਮਿਸ਼ਨਰ, ਸਟੀਵਰਟ ਵ੍ਹੀਲਰ, ਉਹਨਾਂ ਦੇ ਡਿਪਟੀ ਅਤੇ ਚਾਰ ਪਹਿਲੇ ਸਕੱਤਰਾਂ ਨੂੰ ਦੇਸ਼ ਛੱਡਣ ਦੇ ਆਦੇਸ਼ ਸੁਣਾਏ ਸਨ ਅਤੇ ਬਦਲੇ ਵਿੱਚ ਕੈਨੇਡਾ ਵੱਲੋਂ ਵੀ ਅਜਿਹੀ ਕਾਰਵਾਈ ਕੀਤੀ ਗਈ।
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਭਾਰਤ ‘ਤੇ ਜਾਂਚ ਵਿੱਚ ਸਹਿਯੋਗ ਨਾ ਦੇਣ ਦੇ ਦੋਸ਼ ਵੀ ਲਗਾਏ ਹਨ।

ਦੂਜੇ ਪਾਸੇ ਭਾਰਤ ਵੱਲੋਂ ਨਿੱਝਰ ਕਤਲ ਮਾਮਲੇ ਵਿੱਚ ਆਪਣੀ ਸ਼ਮੂਲੀਅਤ ਤੋਂ ਸਾਫ ਇਨਕਾਰ ਕੀਤਾ ਗਿਆ ਹੈ।

ਦੱਸਣ ਯੋਗ ਹੈ ਕਿ ਹਰਦੀਪ ਸਿੰਘ ਨਿੱਝਰ 1997 ਵਿੱਚ ਕੈਨੇਡਾ ਆਇਆ ਸੀ ਅਤੇ 2015 ਵਿੱਚ ਉਹ ਕੈਨੇਡਾ ਦਾ ਨਾਗਰਿਕ ਬਣਿਆ ਸੀ। ਉਸ ਵੱਲੋਂ ਭਾਰਤ ਤੋਂ ਸਿੱਖਾਂ ਲਈ ਵੱਖਰੇ ਰਾਜ ਦੀ ਵਕਾਲਤ ਕੀਤੀ ਜਾ ਰਹੀ ਸੀ, ਜਿਸਨੂੰ ‘ਖ਼ਾਲਿਸਤਾਨ’ ਵਜੋਂ ਜਾਣਿਆ ਜਾਂਦਾ ਹੈ।
A Sikh man standing in front of a photo of another Sikh man.
Hardeep Singh Nijjar was murdered in June 2023, sparking a diplomatic crisis between India and Canada. Source: AAP / Ethan Cairns
ਜੂਨ 2023 ਵਿੱਚ ਵੈਨਕੂਵਰ ਦੇ ਇੱਕ ਗੁਰਦੁਆਰੇ ਦੀ ਪਾਰਕਿੰਗ ਵਿੱਚ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ।

ਇਸ ਕਤਲ ਦੇ ਸਬੰਧ ਵਿੱਚ ਚਾਰ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Share

Published

By AFP-SBS, Jasdeep Kaur
Source: AFP

Share this with family and friends


Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand