ਆਸਟ੍ਰੇਲੀਆ ਦੀਆਂ ਅੰਤਰਾਸ਼ਟਰੀ ਸਰਹੱਦਾਂ ਪੂਰੀ ਤਰ੍ਹਾਂ ਖੋਲ੍ਹ ਦਿੱਤੀਆਂ ਜਾਣਗੀਆਂ: ਸਕਾਟ ਮੋਰੀਸਨ

ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਆਸਟ੍ਰੇਲੀਆ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਸੈਲਾਨੀਆਂ, ਵਪਾਰਕ ਯਾਤਰੀਆਂ ਅਤੇ ਸਾਰੇ ਦੇਸ਼ਾਂ ਤੋਂ ਹੋਰ ਵੀਜ਼ਾ ਧਾਰਕਾਂ ਲਈ ਆਪਣੀਆਂ ਸਰਹੱਦਾਂ ਨੂੰ ਦੁਬਾਰਾ ਖੋਲ੍ਹਣ ਲਈ ਤਿਆਰ ਹੈ।

australia reopens

Australia's borders will reopen to international tourists from February 21, Prime Minister Scott Morrison has announced. Source: Getty Images

ਕਰੋਨਾ ਮਹਾਂਮਾਰੀ ਦੇ ਕਾਰਨ ਸਰਹੱਦਾਂ ਦੇ ਬੰਦ ਹੋਣ ਦੇ ਲਗਭਗ ਦੋ ਸਾਲਾਂ ਬਾਅਦ ਆਸਟ੍ਰੇਲੀਅਨ ਸਰਕਾਰ ਨੇ ਆਖਰਕਾਰ ਵਿਦੇਸ਼ੀ ਯਾਤਰਾ ਲਈ ਆਪਣੀਆਂ ਸਰਹਦਾਂ ਨੂੰ ਦੁਬਾਰਾ ਖੋਲਣ ਦਾ ਫ਼ੈਸਲਾ ਕੀਤਾ ਹੈ।

ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਘੋਸ਼ਣਾ ਕੀਤੀ ਹੈ ਕਿ ਆਸਟ੍ਰੇਲੀਆ ਦੀਆਂ ਸਰਹੱਦਾਂ 21 ਫਰਵਰੀ ਤੋਂ ਉਨ੍ਹਾਂ ਅੰਤਰਰਾਸ਼ਟਰੀ ਯਾਤਰੀਆਂ ਲਈ ਦੁਬਾਰਾ ਖੋਲ੍ਹ ਦਿੱਤੀਆਂ ਜਾਣਗੀਆਂ ਜਿਨ੍ਹਾਂ ਨੇ ਕੋਵਿਡ ਵੈਕਸੀਨ ਦੇ ਦੋ ਟੀਕੇ ਲਗਵਾ ਲਏ ਹਨ।

ਪਿਛਲੇ ਸਾਲ ਦੇ ਅਖੀਰ ਵਿੱਚ ਅੰਤਰਰਾਸ਼ਟਰੀ ਸਰਹੱਦਾਂ ਖੋਲ੍ਹਣ ਤੋਂ ਬਾਅਦ ਸਿਰਫ਼ ਆਸਟ੍ਰੇਲੀਅਨ ਨਾਗਰਿਕਾਂ, ਸਥਾਈ ਨਿਵਾਸੀਆਂ, ਹੁਨਰਮੰਦ ਪ੍ਰਵਾਸੀਆਂ ਅਤੇ ਵਿਦਿਆਰਥੀਆਂ ਨੂੰ ਦਾਖਲੇ ਦੀ ਇਜਾਜ਼ਤ ਦਿੱਤੀ ਗਈ ਸੀ ਬਸ਼ਰਤੇ ਉਨ੍ਹਾਂ ਨੇ ਕੋਵਿਡ ਵੈਕਸੀਨ ਦੇ ਦੋਹੇਂ ਟੀਕੇ ਲਗਾਏ ਹੋਏ ਸੀ।

ਗ੍ਰਹਿ ਮਾਮਲਿਆਂ ਦੇ ਮੰਤਰੀ ਕੈਰਨ ਐਂਡਰਿਊਜ਼ ਨੇ ਕਿਹਾ ਕਿ ਟੀਕਾਕਰਨ ਨਾ ਕੀਤੇ ਯਾਤਰੀਆਂ ਨੂੰ ਫ਼ਿਲਹਾਲ ਯਾਤਰਾ ਛੋਟਾਂ ਦੀ ਲੋੜ ਪਵੇਗੀ ਅਤੇ ਜੇਕਰ ਉਨ੍ਹਾਂ ਨੂੰ ਮੁਲਕ ਵਿੱਚ ਪ੍ਰਵੇਸ਼ ਕਰਨ ਦੀ ਇਜਾਜ਼ਤ ਮਿਲ ਜਾਂਦੀ ਹੈ ਤਾਂ ਉਨ੍ਹਾਂ ਨੂੰ ਰਾਜ-ਵਿਸ਼ੇਸ਼ ਕੁਆਰੰਟੀਨ ਨੀਤੀਆਂ ਦੀ ਪਾਲਣਾ ਕਰਨੀ ਪਵੇਗੀ।

ਇਸ ਉਤੇ ਬੋਲਦਿਆਂ ਪ੍ਰਧਾਨ ਮੰਤਰੀ ਸ਼੍ਰੀ ਮੌਰੀਸਨ ਨੇ ਕਿਹਾ ਕਿ ਡਾਕਟਰੀ ਸਲਾਹ ਤੇ ਅਧਾਰਿਤ ਹੋਰ ਨਵੇਂ ਸਰਹੱਦੀ ਨਿਯਮ ਵੀ 21 ਫਰਵਰੀ ਨੂੰ ਲਾਗੂ ਕੀਤੇ ਜਾ ਸਕਦੇ ਹਨ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


2 min read

Published

Updated

By Sumeet Kaur, Ravdeep Singh




Share this with family and friends


Follow SBS Punjabi

Download our apps

Watch on SBS

Punjabi News

Watch now