SKIP TO MAIN CONTENT

ਆਸਟ੍ਰੇਲੀਅਨ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਤੋਂ ਬਾਅਦ ਹੋਵੇਗੀ ਸਕਿਲਡ ਪ੍ਰਵਾਸੀਆਂ ਤੇ ਵਿਦਿਆਰਥੀਆਂ ਦੀ ਵਾਪਸੀ

ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਇਸ ਸਾਲ ਦੇ ਅੰਤ ਤੱਕ ਅੰਤਰਰਾਸ਼ਟਰੀ ਆਵਾਜਾਈ ਨੂੰ ਮੁੜ ਖੋਲ੍ਹਣ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਦੇ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਤੋਂ ਬਾਅਦ ਹੁਨਰਮੰਦ ਪ੍ਰਵਾਸੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਤਰਜੀਹ ਦਿੱਤੀ ਜਾਵੇਗੀ।

International borders
Source: Paul Hennessy/SOPA Images/LightRocket via Getty Images

2 min read

Published

Updated

By Avneet Arora, Ravdeep Singh



Skip to article content

ਬਾਹਰ ਫ਼ਸੇ ਹੋਏ ਲੋਕਾਂ ਨੂੰ ਵਾਪਸੀ ਦਾ ਭਰੋਸਾ ਦਿੰਦੇ ਹੋਏ ਸ਼੍ਰੀ ਮੌਰਿਸਨ ਨੇ ਕਿਹਾ ਕਿ ਉਹ ਆਸਟ੍ਰੇਲੀਅਨ ਨਾਗਰਿਕ ਅਤੇ ਸਥਾਈ ਨਿਵਾਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਵਿਦੇਸ਼ ਮਾਮਲਿਆਂ ਅਤੇ ਵਪਾਰ ਵਿਭਾਗ ਨਾਲ਼ ਰਜਿਸਟਰਡ ਕਰਵਾਇਆ ਹੈ ਅਤੇ ਜੋ ਕੋਵਿਡ-19 ਟੀਕਾ ਲਵਾ ਚੁੱਕੇ ਹਨ ਨੂੰ ਘਰ ਵਾਪਸੀ ਵਿੱਚ ਤਰਜੀਹ ਦਿੱਤੀ ਜਾਵੇਗੀ।

ਸ੍ਰੀ ਮੌਰਿਸਨ ਨੇ ਕਿਹਾ ਕਿ ਜਦੋਂ ਸਾਰੇ ਆਸਟ੍ਰੇਲੀਅਨ ਨਾਗਰਿਕ ਵਾਪਿਸ ਆ ਜਾਣਗੇ ਤਾਂ ਸਰਕਾਰ ਹੁਨਰਮੰਦ ਪ੍ਰਵਾਸੀਆਂ ਨੂੰ ਵਾਪਸ ਆਉਣ ਦੀ ਇਜਾਜ਼ਤ ਦੇਵੇਗੀ ਜਿਸ ਤੋਂ ਬਾਅਦ ਹੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਾਪਸੀ ਹੋਵੇਗੀ।

ਦੱਸਣਯੋਗ ਹੈ ਕਿ ਮਾਰਚ 2020 ਵਿੱਚ ਸਰਹੱਦਾਂ ਬੰਦ ਹੋਣ ਤੋਂ ਬਾਅਦ ਭਾਰਤ ਵਿੱਚ ਫ਼ਸੇ ਤਕਰੀਬਨ 26,500 ਆਸਟ੍ਰੇਲੀਅਨ ਲੋਕਾਂ ਨੇ ਘਰ ਵਾਪਸੀ ਕੀਤੀ ਹੈ ਜਦ ਕਿ 10,000 ਤੋਂ ਵੱਧ ਅਜੇ ਵੀ ਭਾਰਤ ਵਿੱਚ ਫ਼ਸੇ ਹੋਏ ਹਨ।

ਸ੍ਰੀ ਮੌਰਿਸਨ ਨੇ ਕਿਹਾ ਕਿ ਸਰਕਾਰ ਨਾਗਰਿਕਾਂ ਅਤੇ ਵਸਨੀਕਾਂ ਨੂੰ ਦੇਸ਼ ਤੋਂ ਬਾਹਰ ਜਾਣ ਅਤੇ ਉਨ੍ਹਾਂ ਰਾਜਾਂ ਜਿਨ੍ਹਾਂ ਵਿੱਚ 80 ਪ੍ਰਤੀਸ਼ਤ ਟੀਕਾਕਰਣ ਹੋ ਚੁੱਕਾ ਹੈ, ਵਿੱਚ ਵਾਪਸ ਆਉਣ ਦੀ ਆਗਿਆ ਦੇਣ ਲਈ ਇੱਕ ਪ੍ਰਭਾਵੀ ਪ੍ਰਣਾਲੀ ਤਿਆਰ ਕਰ ਰਹੀ ਹੈ।

ਐਸ ਬੀ ਐਸ ਪੰਜਾਬੀ ਦੀ ਵੈਬਸਾਈਟ ਨੂੰ ਬੁੱਕਮਾਰਕ ਕਰੋ ਅਤੇ ਐਸ ਬੀ ਐਸ ਰੇਡੀਓ ਐਪ ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਫੇਸਬੁੱਕ ਅਤੇ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।

 


Follow SBS Punjabi

Download our apps

Watch on SBS

Punjabi News

Stream now