SKIP TO MAIN CONTENT

ਕੀ ਇਸ ਪ੍ਰੋਗਰਾਮ ਅਧੀਨ ਭਾਰਤ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਾਪਸੀ ਮੁਮਕਿਨ ਹੈ?

ਦੱਖਣੀ ਆਸਟ੍ਰੇਲੀਆ ਸਰਕਾਰ ਦੇ ਅਗਲੇ ਮਹੀਨੇ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੜਾਅਵਾਰ ਵਾਪ੍ਸ ਬੁਲਾਉਣ ਲਈ ਨਿਰਧਾਰਿਤ ਕੀਤੇ ਗਏ ਪਹਿਲੇ ਪਾਇਲਟ ਪ੍ਰੋਗਰਾਮ ਅਧੀਨ ਸਤੰਬਰ ਵਿੱਚ ਸਿੰਗਾਪੁਰ ਰਾਹੀਂ ਵੱਖ-ਵੱਖ ਦੇਸ਼ਾਂ ਤੋਂ ਘੱਟੋ ਘੱਟ 300 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਯੋਜਨਾਬੱਧ ਤਰੀਕੇ ਨਾਲ਼ ਐਡੀਲੇਡ ਲਿਜਾਇਆ ਜਾਵੇਗਾ।

International students
Will international students be returning to Australia this year? (Representational image). Source: Getty Images/martin-dm

2 min read

Published

Updated

By Avneet Arora, Ravdeep Singh



Skip to article content

ਚੀਨ ਤੋਂ ਬਾਅਦ ਭਾਰਤ ਦੱਖਣੀ ਆਸਟ੍ਰੇਲੀਆ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸਭ ਤੋਂ ਵੱਡਾ ਸਰੋਤ ਹੈ। ਕੋਰੋਨਾਵਾਇਰਸ ਕਾਰਣ ਸਰਹੱਦਾਂ ਬੰਦ ਹੋਣ ਕਾਰਨ ਲਗਭਗ 6,600 ਅੰਤਰਰਾਸ਼ਟਰੀ ਵਿਦਿਆਰਥੀ ਭਾਰਤ ਵਿਚ ਫ਼ਸੇ ਹੋਏ ਹਨ।

ਭਾਰਤ ਇਸ ਵੇਲੇ 2.7 ਮਿਲੀਅਨ ਤੋਂ ਵੱਧ ਕੋਰੋਨਾਵਾਇਰਸ ਪ੍ਰਭਾਵਿਤ ਕੇਸ ਹਨ। ਭਾਵੇਂ ਭਾਰਤ ਆਸਟ੍ਰੇਲੀਆ ਲਈ ਇਕ ਵੱਡਾ ਅਤੇ ਮਹੱਤਵਪੂਰਨ ਬਾਜ਼ਾਰ ਹੈ ਪਰ ਸਿਹਤ ਸੰਕਟ ਦੇ ਚਲਦਿਆਂ ਇਸ ਮੁਢਲੇ ਪਾਇਲਟ ਪ੍ਰੋਗਰਾਮ ਵਿੱਚ ਭਾਰਤ ਦੇ ਵਿਦਿਆਰਥੀਆਂ ਨੂੰ ਤਰਜੀਹ ਮਿਲਣ ਦੀ ਬਹੁਤੀ ਉਮੀਦ ਨਹੀਂ ਕੀਤੀ ਜਾ ਰਹੀ। ਇਸ ਬਾਰੇ ਦੱਖਣੀ ਆਸਟ੍ਰੇਲੀਆ ਸਰਕਾਰ ਵਲੋਂ ਤਫ਼ਸੀਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਸਰਕਾਰ ਦੇ ਇਸ ਫ਼ੈਸਲੇ ਉੱਤੇ ਆਸਟ੍ਰੇਲੀਆਈ ਨਾਗਰਿਕਾਂ ਅਤੇ ਪੱਕੇ ਵਸਨੀਕਾਂ ਵਲੋਂ ਉਨ੍ਹਾਂ ਦੀ ਵਾਪਸੀ ਨੂੰ ਤਰਜੀਹ ਨਾਂ ਮਿਲਣ ਤੇ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਸਰਕਾਰ ਨੂੰ ਇਕ ਸੰਤੁਲਿਤ ਦ੍ਰਿਸ਼ਟੀਕੋਣ ਰੱਖਣ ਲਈ ਗੁਹਾਰ ਲਾਈ ਗਈ ਹੈ। 

ਦੱਖਣੀ ਆਸਟ੍ਰੇਲੀਆ ਸਰਕਾਰ ਦੇ ਇਕ ਬੁਲਾਰੇ ਨੇ ਐਸ ਬੀ ਐਸ ਪੰਜਾਬੀ ਨੂੰ ਦੱਸਿਆ ਕਿ ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕਰਣ ਲਗਿਆਂ ਹੇਠ ਲਿਖੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ:

- ਕੋਰਸ ਨੂੰ ਮੁਕੰਮਲ ਕਰਨ ਲਈ ਕਲਾਸ ਵਿੱਚ ਆਹਮੋ-ਸਾਹਮਣੇ ਹੋਣ ਦੀਆਂ ਲੋੜਾਂ ਅਤੇ ਲਾਜ਼ਮੀ ਪ੍ਰੈਕਟੀਕਲ ਸਿਖਲਾਈ ਜਾਂ ਪਲੇਸਮੈਂਟ ਲਾਉਣ ਦੀ ਜ਼ਰੂਰਤ

- ਜਦੋਂ ਦੱਖਣੀ ਆਸਟ੍ਰੇਲੀਆ ਦੀਆਂ ਸਰਹੱਦਾਂ ਬੰਦ ਹੋਇਆਂ ਉਦੋਂ ਅੰਤਰਰਾਸ਼ਟਰੀ ਵਿਦਿਆਰਥੀ ਦਾ ਰਿਹਾਇਸ਼ੀ ਇਲਾਕ਼ਾ ਅਤੇ

- ਅਤੇ ਸਹਯੋਗੀ ਏਅਰ ਲਾਈਨ ਦੁਆਰਾ ਪ੍ਰਵਾਨਗੀ ਦਿੱਤੇ ਗਏ ਪ੍ਰਸਥਾਨ ਪੋਰਟ ਉੱਤੇ ਨਿਰਧਾਰਿਤ ਕੀਤਾ ਜਾਵੇਗਾ।

ਦੱਖਣੀ ਆਸਟਰੇਲੀਆ ਸਰਕਾਰ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਕਰਨਾ ਅਜੇ ਬਾਕੀ ਹੈ ਕਿ ਕਿਹੜੇ-ਕਿਹੜੇ ਮੁਲਕਾਂ ਤੋਂ ਕਿੰਨੇ ਸ਼ੌਰਟਲਿਸਟ ਕੀਤੇ ਗਏ ਵਿਦਿਆਰਥੀਆਂ ਨੂੰ ਮੁੜ ਪਰਤਣ ਦਾ ਸੱਦਾ ਦਿੱਤਾ ਜਾਵੇਗਾ। 

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ sbs.com.au/coronavirus ਉੱਤੇ ਉਪਲਬਧ ਹੈ।  


Follow SBS Punjabi

Download our apps

Watch on SBS

Punjabi News

Stream now