ਕਈ ਲੋਕਾਂ ਵਲੋਂ ਮੌਜੂਦਾ ਕੋਵਿਡ-19 ਵੈਕਸੀਨ ਦੇ ਓਮਿਕਰੋਨ ਵਾਇਰਸ ਖ਼ਿਲਾਫ਼ ਅਸਰ ਨੂੰ ਲੈ ਕੇ ਅਟਕਲਾਂ ਲਾਈਆਂ ਜਾ ਰਹੀਆਂ ਹਨ।
ਡੈਲਟਾ ਵੇਰੀਐਂਟ ਦੇ ਮਾਮਲੇ ਵਿੱਚ ਵੈਕਸੀਨ ਨੇ ਕਾਫ਼ੀ ਸੁਰੱਖਿਆ ਪ੍ਰਦਾਨ ਕੀਤੀ ਅਤੇ ਲੋਕਾਂ ਨੂੰ ਗੰਭੀਰ ਬੀਮਾਰੀ ਤੋਂ ਬਚਾ ਕੇ ਰਖਿਆ ਪਰ ਵਿਗਿਆਨੀ ਫ਼ਿਲਹਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਮੌਜੂਦਾ ਟੀਕੇ ਓਮਾਈਕਰੋਨ ਵੇਰੀਐਂਟ ਦੇ ਵਿਰੁੱਧ ਸੁਰੱਖਿਆ ਪ੍ਰਦਾਨ ਕਰ ਰਹੇ ਹਨ ਜਾਂ ਨਹੀਂ?
ਮੋਨਾਸ਼ ਯੂਨੀਵਰਸਿਟੀ ਦੇ ਇਮਯੂਨੋਲੋਜੀ ਅਤੇ ਪੈਥੋਲੋਜੀ ਵਿਭਾਗ ਦੀ ਡਾਕਟਰ ਐਮਿਲੀ ਐਡਵਰਡਸ ਨੇ ਕਿਹਾ ਹੈ ਕਿ ਵੈਕਸੀਨ ਅਤੇ ਬੂਸਟਰ ਸ਼ਾਟਸ ਵਾਇਰਸ ਖ਼ਿਲਾਫ਼ ਕਾਫ਼ੀ ਅਸਰਦਾਰ ਹਨ ਪਰ ਇਸ ਦੇ ਨਾਲ਼-ਨਾਲ਼ ਮਾਸਕ ਪਹਿਨਣਾ ਅਤੇ ਸਰੀਰਕ ਦੂਰੀ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।