ਪਾਕਿਸਤਾਨ ਦੇ ਦੱਖਣ-ਪੱਛਮੀ ਸੂਬੇ ਬਲੋਚਿਸਤਾਨ ਵਿੱਚ ਕਲਾਤ ਦੇ ਨੇੜੇ ਪਾਕਿਸਤਾਨੀ ਫੌਜ ਦੇ ਵਿੰਗ-ਕਮਾਂਡਰ ਦੇ ਕਾਫਲੇ ਨੂੰ ਇੱਕ ਆਤਮ-ਘਾਤੀ ਹਮਲੇ ਦਾ ਸਾਹਮਣਾ ਕਰਨਾ ਪਿਆ। ਇੱਕ ਮਹਿਲਾ ਆਤਮ-ਘਾਤੀ ਬੰਬ ਹਮਲਾਵਰ ਵੱਲੋਂ ਕੀਤੇ ਗਏ ਵਿਸਫੋਟ ਵਿੱਚ ਇੱਕ ਜਵਾਨ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਜ਼ਖਮੀ ਹੋ ਗਏ ਹਨ। ਕਲਾਤ ਹਮਲੇ ਦੀ ਜ਼ਿੰਮੇਵਾਰੀ ਲੈਣ ਲਈ ਤੁਰੰਤ ਕੋਈ ਦਾਅਵਾ ਤਾਂ ਨਹੀਂ ਕੀਤਾ ਗਿਆ ਪਰ ਕਿਹਾ ਜਾ ਰਿਹਾ ਹੈ ਕਿ ਇਹ ਹਮਲਾ ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ (BLA) ਵੱਲੋਂ ਕਰਵਾਇਆ ਗਿਆ ਹੈ, ਕਿਉਂਕਿ ਇਸਤੋਂ ਪਹਿਲਾਂ ਵੀ ਕਈ ਵਾਰੀ BLA ਵੱਲੋਂ ਕਰਵਾਏ ਗਏ ਹਮਲਿਆਂ ਵਿੱਚ ਮਹਿਲਾ ਆਤਮ-ਘਾਤੀ ਬੰਬ ਹਮਲਾਵਰਾਂ ਨੂੰ ਸ਼ਾਮਲ ਕੀਤਾ ਗਿਆ ਸੀ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





