"ਦੁਨੀਆ ਮੇਂ ਸਿਕੰਦਰ ਕੋਈ ਨਹੀਂ… ਹਾਂ, ਵਕਤ ਸਿਕੰਦਰ ਹੋਤਾ ਹੈ" ਇਹ ਸ਼ਬਦ ਸਰਦੂਲ ਸਿਕੰਦਰ ਦੇ ਇੰਸਟਾਗ੍ਰਾਮ ਅਕਾਊਂਟ ਉੱਤੇ ਲਿਖੇ ਹੋਏ ਹਨ।
ਇੱਕ ਬਹੁਤ ਹੀ ਪ੍ਰਤਿਭਾਸ਼ਾਲੀ ਗਾਇਕ ਵਜੋਂ ਪਹਿਚਾਣ ਬਣਾ ਚੁੱਕੇ ਸ੍ਰੀ ਸਿਕੰਦਰ ਦਾ ਜਨਮ 15 ਜਨਵਰੀ 1961 ਨੂੰ ਪੰਜਾਬ ਵਿੱਚ ਫਤਿਹਗੜ ਸਾਹਿਬ ਦੇ ਪਿੰਡ ਖੇੜੀ ਨੌਧ ਸਿੰਘ ਵਿੱਚ ਹੋਇਆ ਸੀ।
ਕੁਝ ਦਿਨ ਪਹਿਲਾਂ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਕਿਡਨੀ ਦੀ ਬਿਮਾਰੀ ਦੇ ਚਲਦਿਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ।
ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੰਜਾਬ ਕਲਾ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ।
ਦਿਲਜੀਤ ਦੋਸਾਂਝ, ਮੀਕਾ, ਕਪਿਲ ਸ਼ਰਮਾ ਅਤੇ ਕੈਪਟਨ ਅਮਰਿੰਦਰ ਸਿੰਘ ਵਰਗੀਆਂ ਕਈ ਮਸ਼ਹੂਰ ਹਸਤੀਆਂ ਨੇ ਟਵੀਟ ਰਾਹੀਂ ਉਨ੍ਹਾਂ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿੱਚ ਲਿਖਿਆ “ਮੈਂ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁਖੀ ਹਾਂ।ਅੱਜ ਪੰਜਾਬੀ ਸੰਗੀਤ ਦੀ ਦੁਨੀਆਂ ਨੂੰ ਇੱਕ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ।"
ਸਰਦੂਲ ਸਿਕੰਦਰ ਦੀ ਜ਼ਿੰਦਗੀ 'ਤੇ ਖਾਸ ਪੇਸ਼ਕਾਰੀ ਸੁਨਣ ਲਈ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰੋ।