ਦਿੱਲੀ ਦੇ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਹਾਈਵੇਅ 'ਤੇ ਕਥਿਤ ਤੌਰ 'ਤੇ ਇੱਕ ਟਰੱਕ ਨਾਲ ਮਹਿੰਦਰਾ ਸਕਾਰਪੀਓ ਦੀ ਟੱਕਰ ਤੋਂ ਬਾਅਦ ਹੋਏ ਸੜਕ ਹਾਦਸੇ ਵਿੱਚ ਮਾਰੇ ਗਏ ਅਦਾਕਾਰ ਦੀਪ ਸਿੱਧੂ ਦਾ ਲੁਧਿਆਣੇ ਦੇ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।
ਦੀਪ ਸਿੱਧੂ ਦੀ ਅੰਤਿਮ ਯਾਤਰਾ 'ਤੇ ਵੱਡੀ ਗਿਣਤੀ 'ਚ ਹਾਜ਼ਿਰ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਤੋਂ ਪਹਿਲਾ ਸੋਨੀਪਤ ਦੇ ਸਰਕਾਰੀ ਹਸਪਤਾਲ ਵਿੱਚ ਦੀਪ ਸਿੱਧੂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਗਿਆ ਜਿਸ ਪਿੱਛੋਂ ਬੁੱਧਵਾਰ ਨੂੰ ਲਾਸ਼ ਪਰਿਵਾਰ ਨੂੰ ਸੌੰਪੀ ਗਈ ਸੀ।
ਮੌਤ ਤੋਂ ਦੋ ਦਿਨ ਬਾਅਦ, ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ ਵਿੱਚ ਸ਼ਾਮਿਲ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।

Punjabi actor Deep Sidhu has been cremated in Ludhiana. Source: Twitter
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।