ਸੰਘੀ ਸਰਕਾਰ ਆਸਟ੍ਰੇਲੀਆ ਦੀ ਵੀਜ਼ਾ ਪ੍ਰਣਾਲੀ ਵਿੱਚ ਵੱਡੇ ਬਦਲਾਅ ਲਿਆਉਣ ਦੀ ਤਿਆਰੀ ਕਰ ਰਹੀ ਹੈ। ਗ੍ਰਹਿ ਮੰਤਰੀ ਟੋਨੀ ਬਰਕ ਨੇ ਇਨ੍ਹਾਂ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕਰਨ ਲਈ ਤਹਿ ਕੀਤਾ ਆਪਣਾ ਭਾਸ਼ਣ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਅਹਿਮ ਤਜਵੀਜ਼ਾਂ ਨੂੰ ਅਜੇ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਨੈਸ਼ਨਲ ਪਾਰਟੀ ਦੀ ਸੈਨੇਟਰ ਬ੍ਰਿਜੇਟ ਮੈਕਕੇਂਜ਼ੀ ਨੇ ਦਲੀਲ ਦਿੱਤੀ ਹੈ ਕਿ ਲੇਬਰ ਸਰਕਾਰ ਦੇ ਪ੍ਰਸਤਾਵਿਤ ਪ੍ਰਵਾਸ ਪੱਧਰ ਬਹੁਤ ਉੱਚੇ ਹਨ ਅਤੇ ਇਨ੍ਹਾਂ ਨੂੰ ਨਵੇਂ ਬਣ ਰਹੇ ਘਰਾਂ ਦੀ ਉਪਲਬਧਤਾ ਨਾਲ ਜੋੜਿਆ ਜਾਣਾ ਚਾਹੀਦਾ ਹੈ। ਗੱਠਜੋੜ ਵੀ ਸਰਕਾਰ 'ਤੇ ਪ੍ਰਵਾਸ ਨੀਤੀ ਨੂੰ ਲੈ ਕੇ ਦਬਾਅ ਵਧਾ ਰਿਹਾ ਹੈ। ਇਸੇ ਵਿਚਕਾਰ ਮਾਹਿਰਾਂ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਬਜ਼ੁਰਗ ਮਾਤਾ-ਪਿਤਾ ਵੀਜ਼ਾ ਅਤੇ ਟੂਰਿਸਟ ਵੀਜ਼ਾ ਦੀ ਰਹਿਣ ਦੀ ਮਿਆਦ ਵਿੱਚ ਵੱਡੀਆਂ ਤਬਦੀਲੀਆਂ ਜਾਂ ਕਟੌਤੀਆਂ ਕੀਤੀਆਂ ਜਾ ਸਕਦੀਆਂ ਹਨ। ਇਹ ਅਤੇ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ।
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





