SKIP TO MAIN CONTENT

'A I' ਫੈਲਾ ਰਿਹਾ ਹੈ ਗੁਰਬਾਣੀ ਬਾਰੇ ਗਲਤ ਜਾਣਕਾਰੀ: ਸ਼੍ਰੋਮਣੀ ਕਮੇਟੀ

gurbani.jpg
ਗੁਰਬਾਣੀ ਬਾਰੇ 'ਗਲਤ ਜਾਣਕਾਰੀ' ਨੂੰ ਰੋਕਣ ਲਈ SGPC ਨੇ AI ਪਲੇਟਫਾਰਮਾਂ ਨੂੰ ਲਿਖੇ ਪੱਤਰ Credit: Pexels/ Representational

ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦੇ ਕਥਿਤ ਇਲਜ਼ਾਮ ਲਗਾਉਂਦੇ ਹੋਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਗ਼ਲਤ ਜਾਣਕਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਹੈ। ਕੀ ਹੈ ਪੂਰਾ ਮਾਮਲਾ ਅਤੇ AI ਦੇ ਯੁੱਗ ਵਿੱਚ, ਇਹ ਕਿਵੇਂ ਯਕੀਨੀ ਬਣਾਇਆ ਜਾਵੇ ਕਿ ਤੁਸੀਂ ਔਨਲਾਈਨ ਜੋ ਜਾਣਕਾਰੀ ਪ੍ਰਾਪਤ ਕਰ ਰਹੇ ਹੋ ਉਹ ਸਹੀ ਹੈ? ਪੂਰਾ ਮਾਮਲਾ ਜਾਨਣ ਲਈ ਅਤੇ ਮਾਹਰਾਂ ਦੀ ਸਲਾਹ ਸੁਣਨ ਲਈ ਇਹ ਪੌਡਕਾਸਟ ਸੁਣੋ...

Published

Updated

By Shyna Kalra

Presented by Shyna Kalra

Source: SBS

Skip to podcast episode content

ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦੇ ਕਥਿਤ ਇਲਜ਼ਾਮ ਲਗਾਉਂਦੇ ਹੋਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਗ਼ਲਤ ਜਾਣਕਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਹੈ। ਕੀ ਹੈ ਪੂਰਾ ਮਾਮਲਾ ਅਤੇ AI ਦੇ ਯੁੱਗ ਵਿੱਚ, ਇਹ ਕਿਵੇਂ ਯਕੀਨੀ ਬਣਾਇਆ ਜਾਵੇ ਕਿ ਤੁਸੀਂ ਔਨਲਾਈਨ ਜੋ ਜਾਣਕਾਰੀ ਪ੍ਰਾਪਤ ਕਰ ਰਹੇ ਹੋ ਉਹ ਸਹੀ ਹੈ? ਪੂਰਾ ਮਾਮਲਾ ਜਾਨਣ ਲਈ ਅਤੇ ਮਾਹਰਾਂ ਦੀ ਸਲਾਹ ਸੁਣਨ ਲਈ ਇਹ ਪੌਡਕਾਸਟ ਸੁਣੋ...

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਅਧਿਕਾਰਿਕ ਬਿਆਨ ਵਿੱਚ ਕਿਹਾ ਕਿ ਸਿੱਖ ਧਰਮ ਦੀਆਂ ਆਪਣੀਆਂ ਮੌਲਿਕ ਪ੍ਰੰਪਰਾਵਾਂ ਹਨ, ਜਿਨ੍ਹਾਂ ਵਿਚ ਤਬਦੀਲੀ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਵਿਸ਼ਵ ਪੱਧਰ 'ਤੇ ਸਨਮਾਨਿਤ ਸਿੱਖਿਅਕ, ਕਾਰਕੁਨ, ਲੇਖਕ, ਅਤੇ ਚਿੰਤਕ, ਸਿੱਖ ਰਿਸਰਚ ਇੰਸਟੀਚਿਊਟ (ਸਿੱਖਰੀ) ਦੇ ਇਨੋਵੇਸ਼ਨ ਡਾਇਰੈਕਟਰ ਅਤੇ ਸੀਨੀਅਰ ਫੈਲੋ ਹਰਿੰਦਰ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਇੱਕ ਕਾਰੋਬਾਰ ਵਜੋਂ ਚਲਾਇਆ ਜਾ ਰਿਹਾ ਹੈ ਜਦੋਂ ਕਿ ਇਸਨੂੰ ਸਮਾਜਿਕ ਤੌਰ 'ਤੇ ਜ਼ਿੰਮੇਵਾਰ ਤਰੀਕੇ ਨਾਲ ਚਲਾਇਆ ਜਾਣਾ ਚਾਹੀਦਾ ਹੈ।

ਪੂਰੀ ਗੱਲਬਾਤ ਸੁਣੋ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now