SKIP TO MAIN CONTENT

ਏਅਰ ਇੰਡੀਆ ਹਾਦਸੇ ਵਿੱਚ ਘੱਟੋ-ਘੱਟ 240 ਲੋਕਾਂ ਦੀ ਹੋਈ ਮੌਤ, ਸਿਰਫ਼ ਇੱਕ ਵਿਅਕਤੀ ਬਚਿਆ ਜ਼ਿੰਦਾ

cutout pics.png
ਏਅਰ ਇੰਡੀਆ ਜਹਾਜ਼ ਹਾਦਸੇ ਦੀ ਬਹੁ-ਰਾਸ਼ਟਰੀ ਜਾਂਚ ਚੱਲ ਰਹੀ ਹੈ। Credit: AAP Images

ਏਅਰ ਇੰਡੀਆ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਭਾਰਤੀ ਸ਼ਹਿਰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਇੱਕ ਜਹਾਜ਼ ਵਿੱਚ 240 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਮਾਰੇ ਗਏ ਹਨ। ਦੁਰਘਟਨਾ ਵਾਲੀ ਥਾਂ 'ਤੇ ਇਮਾਰਤਾਂ ਵਿੱਚ ਮੌਜੂਦ ਅਣਜਾਣ ਲੋਕਾਂ ਦੀ ਵੀ ਮੌਤ ਹੋਣ ਦੀ ਵੀ ਖ਼ਬਰ ਹੈ। ਬੋਇੰਗ 787-8 ਦੇ ਹਾਦਸੇ ਵਿੱਚ ਸਿਰਫ਼ ਇੱਕ ਯਾਤਰੀ, ਜੋ ਕਿ ਬ੍ਰਿਟਿਸ਼ ਨਾਗਰਿਕ ਹੈ, ਜ਼ਿੰਦਾ ਬਚ ਗਿਆ ਹੈ, ਹਾਲਾਂਕਿ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਿਰਫ਼ ਚਾਰ ਦਿਨ ਪਹਿਲਾਂ ਇਹ ਜਹਾਜ਼ ਆਸਟ੍ਰੇਲੀਆ ਵਿੱਚ ਸੀ ਅਤੇ ਮੈਲਬਰਨ ਦੇ ਤੁਲਾਮਰਿਨ ਹਵਾਈ ਅੱਡੇ ਤੋਂ ਵਾਪਸ ਭਾਰਤ ਲਈ ਉੱਡਾਨ ਭਰੀ ਸੀ। ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ:

Published

Updated

By Shyna Kalra

Source: SBS

Skip to podcast episode content

ਏਅਰ ਇੰਡੀਆ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਭਾਰਤੀ ਸ਼ਹਿਰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਇੱਕ ਜਹਾਜ਼ ਵਿੱਚ 240 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਮਾਰੇ ਗਏ ਹਨ। ਦੁਰਘਟਨਾ ਵਾਲੀ ਥਾਂ 'ਤੇ ਇਮਾਰਤਾਂ ਵਿੱਚ ਮੌਜੂਦ ਅਣਜਾਣ ਲੋਕਾਂ ਦੀ ਵੀ ਮੌਤ ਹੋਣ ਦੀ ਵੀ ਖ਼ਬਰ ਹੈ। ਬੋਇੰਗ 787-8 ਦੇ ਹਾਦਸੇ ਵਿੱਚ ਸਿਰਫ਼ ਇੱਕ ਯਾਤਰੀ, ਜੋ ਕਿ ਬ੍ਰਿਟਿਸ਼ ਨਾਗਰਿਕ ਹੈ, ਜ਼ਿੰਦਾ ਬਚ ਗਿਆ ਹੈ, ਹਾਲਾਂਕਿ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਿਰਫ਼ ਚਾਰ ਦਿਨ ਪਹਿਲਾਂ ਇਹ ਜਹਾਜ਼ ਆਸਟ੍ਰੇਲੀਆ ਵਿੱਚ ਸੀ ਅਤੇ ਮੈਲਬਰਨ ਦੇ ਤੁਲਾਮਰਿਨ ਹਵਾਈ ਅੱਡੇ ਤੋਂ ਵਾਪਸ ਭਾਰਤ ਲਈ ਉੱਡਾਨ ਭਰੀ ਸੀ। ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ:

ਭਾਰਤ ਅਤੇ ਲੰਡਨ ਦੇ ਨਾਲ ਨਾਲ ਦੁਨੀਆ ਭਰ ਦੇ ਦੇਸ਼ਾਂ ਵਿੱਚ ਇਸ ਹਾਦਸੇ ਦਾ ਸੋਗ ਹੈ।

ਏਅਰ ਇੰਡੀਆ ਹਾਦਸੇ ਲਈ ਆਸਟ੍ਰੇਲੀਆ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਨੇ ਪ੍ਰਾਥਨਾਵਾਂ ਅਤੇ ਹੋਰ ਬਚਾ ਕਾਰਜਾਂ ਲਈ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਸ਼ਾਮ ਨੂੰ ਵਿਕਟੋਰੀਆ ਦੇ ਆਫ਼ਿਸਰ ਗੁਰੂਦਵਾਰਾ ਸਾਹਿਬ ਵਿੱਚ ਇਸ ਲਈ ਅਰਦਾਸ ਕਰਵਾਈ ਜਾ ਰਹੀ ਹੈ ਅਤੇ ਗੁਜਰਾਤੀ ਭਾਈਚਾਰੇ ਨੂੰ ਵੀ ਸੰਪਰਕ ਕੀਤਾ ਜਾ ਰਿਹਾ ਹੈ।

ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ:

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now