ਐਸ ਬੀ ਐਸ ਪੰਜਾਬੀ ਨਾਲ ਗੱਲ ਕਰਦੇ ਹੋਏ ਸਿਡਨੀ ਨਿਵਾਸੀ ਅਮਰਿੰਦਰ ਬਾਜਵਾ ਨੇ ਕਿਹਾ ਕਿ,"ਵੱਖ-ਵੱਖ ਹਾਲਾਤਾਂ ਵਿੱਚ ਫੌਜੀਆਂ ਨੂੰ ਅਧਿਆਤਮਿਕ ਅਤੇ ਸਭਿਆਚਾਰਕ ਮੱਦਦ ਪ੍ਰਦਾਨ ਕਰਨ ਵਿੱਚ 'ਚੈਪਲੇਨਸ ' (Chaplain) ਇੱਕ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ।"
ਸ਼੍ਰੀ ਬਾਜਵਾ ਏ ਡੀ ਐਫ ਨੂੰ ਲੋੜੀਂਦੇ ਇਨਪੁਟ ਪ੍ਰਦਾਨ ਕਰਨ ਅਤੇ ਆਸਟ੍ਰੇਲੀਆਈ ਰੱਖਿਆ ਬਲਾਂ ਵਿੱਚ ਸਿੱਖਾਂ ਦੀ ਸਹਾਇਤਾ ਕਰਨ ਵਾਲੀਆਂ ਸੇਵਾਵਾਂ ਲਈ ਧਾਰਮਿਕ ਸਲਾਹਕਾਰ ਕਮੇਟੀ ਵਿੱਚ ਸ਼ਾਮਲ ਹੋਏ ਹਨ।
"ਫ਼ੌਜਾਂ ਵਿੱਚ ਸਿੱਖਾਂ ਦੀਆਂ ਸੱਭਿਆਚਾਰਕ ਅਤੇ ਧਾਰਮਿਕ ਸੰਵੇਦਨਸ਼ੀਲਤਾ ਦੀਆਂ ਲੋੜਾਂ ਨੂੰ ਸੰਬੋਧਿਤ ਕਰਦੇ ਹੋਏ, ਧਾਰਮਿਕ ਮਾਮਲਿਆਂ ਵਿੱਚ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਦੀ ਬਹੁਤ ਮਹੱਤਤਾ ਹੈ", ਸ਼੍ਰੀ ਬਾਜਵਾ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ ਦੱਸਿਆ।
"ਅਜਿਹੇ ਵਿਅਕਤੀ ਚੁਣੌਤੀਪੂਰਨ ਸਮੇਂ ਦੌਰਾਨ ਭਾਵਨਾਤਮਕ, ਸੱਭਿਆਚਾਰਕ, ਧਾਰਮਿਕ ਅਤੇ ਪੇਸਟੋਰਲ ਦੇਖਭਾਲ ਪ੍ਰਦਾਨ ਕਰਦੇ ਹਨ,"ਉਨ੍ਹਾਂ ਕਿਹਾ।
ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ।





