ਪੰਜਾਬ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਹਫ਼ਤੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਸਬੰਧ ਵਿੱਚ 5 ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਧਮਾਕੇ ਪਿੱਛੇ ਦਾ ਮਕਸਦ ਸ਼ਾਂਤੀ ਭੰਗ ਕਰਨਾ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 6 ਦਿਨਾਂ 'ਚ ਹਰਿਮੰਦਰ ਸਾਹਿਬ ਨੇੜੇ ਤਿੰਨ ਧਮਾਕੇ ਹੋਏ ਸਨ। ਹੋਰ ਵੇਰਵੇ ਇਸ ਆਡੀਓ ਰਿਪੋਰਟ ਵਿੱਚ...
ਡੀਜੀਪੀ ਗੌਰਵ ਯਾਦਵ ਨੇ ਇੱਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ 5 ਕਥਿਤ ਦੋਸ਼ੀਆਂ ਦੀ ਪਛਾਣ ਵਿਚੋਂ ਆਜ਼ਾਦਵੀਰ ਸਿੰਘ ਅਤੇ ਅਮਰੀਕ ਸਿੰਘ ਕਥਿਤ ਤੌਰ 'ਤੇ ਮੁੱਖ ਦੋਸ਼ੀ ਹਨ ਅਤੇ ਸਾਹਿਬ ਸਿੰਘ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ ਵਿਸਫੋਟਕ ਸਪਲਾਈ ਕਰਨ ਲਈ ਜ਼ਿੰਮੇਵਾਰ ਸਨ।
ਪੁਲਿਸ ਅਨੁਸਾਰ ਇਨ੍ਹਾਂ ਕੋਲੋਂ ਘੱਟ ਤੀਬਰਤਾ ਵਾਲਾ 1.1 ਕਿਲੋ ਵਿਸਫੋਟਕ ਬਰਾਮਦ ਹੋਇਆ ਹੈ।
ਡੀਜੀਪੀ ਯਾਦਵ ਨੇ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਮਾਮਲੇ ਦੀ ਤਹਿ ਤੱਕ ਜਾਵੇਗੀ।
ਭਾਰਤ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...
Share





