Watch FIFA World Cup 2026™

LIVE, FREE and EXCLUSIVE starting June 12 2026

ਆਸਟ੍ਰੇਲੀਆਈ ਰੱਖਿਆ ਬਲ 'ਚ ਸੇਵਾ ਨਿਭਾ ਰਹੇ ਇੱਕ ਸਿੱਖ ਫੌਜੀ ਲਈ ਐਨਜ਼ੈਕ ਡੇਅ ਦੇ ਮਾਇਨੇ

Image (14).jfif

Corporal Manpreet Singh. Credit: Supplied by Manpreet Singh

ਭਾਰਤੀ ਮੂਲ ਦੇ ਮਨਪ੍ਰੀਤ ਸਿੰਘ 2013 ਤੋਂ ਆਸਟ੍ਰੇਲੀਅਨ ਆਰਮੀ ’ਚ ਸੇਵਾਵਾਂ ਨਿਭਾਅ ਰਹੇ ਹਨ। ਆਪਣੀ ਡਿਊਟੀ ਪ੍ਰਤੀ ਸਮਰਪਣ ਲਈ ਉਨ੍ਹਾਂ ਨੂੰ ਆਸਟ੍ਰੇਲੀਅਨ ਡੇਅ ਮੈਡਲੀਅਨ ਵੀ ਮਿਲਿਆ ਹੈ। ਆਸਟ੍ਰੇਲੀਅਨ ਡਿਫੈਂਸ ਫੋਰਸ ਵਿੱਚ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਨਣ ਲਈ ਇਹ ਖਾਸ ਇੰਟਰਵਿਊ ਸੁਣੋ....


Published

Updated

By Patras Masih, Sumeet Kaur

Source: SBS




Share this with family and friends


ਭਾਰਤੀ ਮੂਲ ਦੇ ਮਨਪ੍ਰੀਤ ਸਿੰਘ 2013 ਤੋਂ ਆਸਟ੍ਰੇਲੀਅਨ ਆਰਮੀ ’ਚ ਸੇਵਾਵਾਂ ਨਿਭਾਅ ਰਹੇ ਹਨ। ਆਪਣੀ ਡਿਊਟੀ ਪ੍ਰਤੀ ਸਮਰਪਣ ਲਈ ਉਨ੍ਹਾਂ ਨੂੰ ਆਸਟ੍ਰੇਲੀਅਨ ਡੇਅ ਮੈਡਲੀਅਨ ਵੀ ਮਿਲਿਆ ਹੈ। ਆਸਟ੍ਰੇਲੀਅਨ ਡਿਫੈਂਸ ਫੋਰਸ ਵਿੱਚ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਨਣ ਲਈ ਇਹ ਖਾਸ ਇੰਟਰਵਿਊ ਸੁਣੋ....


ਐਨਜ਼ੈਕ ਡੇਅ ਮੌਕੇ ਜਿੱਥੇ ਆਸਟ੍ਰੇਲੀਅਨ ਲੋਕ, ਫੌਜ ਦੇ ਭੂਤਪੂਰਵ ਸੈਨਿਕਾਂ ਨੂੰ ਬੜੇ ਸਤਿਕਾਰ ਨਾਲ ਸ਼ਰਧਾਂਜਲੀ ਭੇਂਟ ਕਰਦੇ ਹਨ, ਉਥੇ ਨਾਲ ਹੀ ਭਾਰਤੀ ਮੂਲ ਦੇ ਆਸਟ੍ਰੇਲੀਅਨ ਸੈਨਿਕਾਂ ਲਈ ਵੀ ਇਹ ਬੇਹੱਦ ਫ਼ਖ਼ਰ ਦੀ ਘੜੀ ਹੁੰਦੀ ਹੈ ਕਿਉਂਕਿ ਇਸ ਦਿਨ ਗਲੀਪੋਲੀ ਦੀ ਲੜਾਈ ਦੌਰਾਨ ਭਾਰਤੀ ਸੈਨਿਕਾਂ ਵਲੋਂ ਪਾਏ ਯੋਗਦਾਨ ਨੂੰ ਵੀ ਦੇਸ਼ ਭਰ ਵਿੱਚ ਹੋਣ ਵਾਲੀਆਂ ਵੱਖ-ਵੱਖ ਪਰੇਡਾਂ ਵਿੱਚ ਸ਼ਾਮਲ ਹੋ ਕਿ ਯਾਦ ਕੀਤਾ ਜਾਂਦਾ ਹੈ।

ਭਾਰਤੀ ਮੂਲ ਦੇ ਮਨਪ੍ਰੀਤ ਸਿੰਘ ਸਾਲ 2013 ਤੋਂ ਆਸਟ੍ਰੇਲੀਅਨ ਆਰਮੀ ’ਚ ਸੇਵਾਵਾਂ ਨਿਭਾਅ ਰਹੇ ਹਨ। ਵੈਸਟਰਨ ਆਸਟ੍ਰੇਲੀਆ ਦੇ ਪਰਥ ਸ਼ਹਿਰ ਤੋਂ ਐਸ ਬੀ ਐਸ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਐਨਜ਼ੈਕ ਡੇਅ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਡੀ ਪਹਿਚਾਣ ਅਤੇ ਮਾਣ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਐਨਜ਼ੈਕ ਡੇਅ ਇਸ ਗੱਲ ਦੀ ਤਰਜਮਾਨੀ ਕਰਦਾ ਹੈ ਕਿ ਅਸੀਂ ਭਾਰਤੀ ਲੋਕ ਆਸਟ੍ਰੇਲੀਆ ਵਿੱਚ ਨਵੇਂ ਨਹੀਂ ਹਾਂ ਅਤੇ ਅਸੀਂ ਇੱਥੇ ਸਿਰਫ ਕੁਝ ਚੋਣਵੇਂ ਕੰਮਾਂ ਲਈ ਨਹੀਂ ਆਏ ਬਲਕਿ ਅਸੀਂ ਹਰ ਖੇਤਰ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਆਪਣੀਆਂ ਸੇਵਾਵਾਂ ਦੇਣ ਲਈ ਵੀ ਵਚਨਬੱਧ ਹਾਂ।

AUSTRALIAN ARMY COP MANPREET SINGH (ANZAC DAY)
ਮਨਪ੍ਰੀਤ ਸਿੰਘ ਦੀ ਐਨਜ਼ੈਕ ਡੇਅ ਸਮਾਗਮ ਦੀ ਫਾਈਲ ਫੋਟੋ। Credit: Supplied by Mr Singh.
ਐਨਜ਼ੈਕ ਡੇਅ ਮੌਕੇ ਆਸਟ੍ਰੇਲੀਅਨ ਆਰਮੀ ਦੇ ਮਰਹੂਮ ਸੈਨਿਕਾਂ ਨੂੰ ਯਾਦ ਕਰਦਿਆਂ ਜਦੋਂ ਭਾਰਤੀ ਮੂਲ ਦੇ ਸੈਨਿਕਾਂ ਦਾ ਜ਼ਿਕਰ ਆਉਂਦਾ ਹੈ ਤਾਂ ਸਾਡਾ ਸੀਨਾ ਫਖਰ ਨਾਲ ਚੌੜਾ ਹੋ ਜਾਂਦਾ ਹੈ।
ਮਨਪ੍ਰੀਤ ਸਿੰਘ

ਮਨਪ੍ਰੀਤ ਸਿੰਘ ਦੱਸਦੇ ਹਨ ਕਿ ਆਸਟ੍ਰੇਲੀਅਨ ਆਰਮੀ ਵਿੱਚ ਉਨ੍ਹਾਂ ਦਾ ਤਜ਼ਰਬਾ ਬੇਹੱਦ ਸਕਾਰਾਤਮਕ ਰਿਹਾ ਹੈ ਅਤੇ ਉਹ ਭਾਈਚਾਰੇ ਦੇ ਹੋਰ ਲੋਕਾਂ ਨੂੰ ਵੀ ਆਰਮੀ ਵਿੱਚ ਭਰਤੀ ਹੋਣ ਲਈ ਨਿਰੰਤਰ ਪ੍ਰੇਰਦੇ ਆ ਰਹੇ ਹਨ।

ਹੋਰ ਵੇਰਵੇ ਲਈ ਇਹ ਆਡੀਓ ਇੰਟਰਵਿਊ ਸੁਣੋ....

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now