SKIP TO MAIN CONTENT

ਖ਼ਬਰਨਾਮਾ: ਆਸਟ੍ਰੇਲੀਆ ਵੱਲੋਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੇ ਪ੍ਰੀਖਣ ਤੋਂ 24 ਘੰਟੇ ਪਹਿਲਾਂ ਸੂਚਨਾ ਦੇਣ ਦੀ ਅਪੀਲ ਦੀ ਹਮਾਇਤ

MP's 16x9  (Presentation) (47).jpg
ਦੱਖਣੀ ਪ੍ਰਸ਼ਾਂਤ ਵਿੱਚ ਚੀਨ ਦੇ ਮਿਜ਼ਾਈਲ ਪ੍ਰੀਖਣ ਤੋਂ ਬਾਅਦ ਆਸਟ੍ਰੇਲੀਆ ਵੱਲੋਂ ਕੌਮਾਂਤਰੀ ਪੱਧਰ ’ਤੇ ਵਧੇਰੇ ਪਾਰਦਰਸ਼ਤਾ ਦੀ ਮੰਗ ਦੀ ਹਮਾਇਤ। Credit: Canva/SBS

ਆਸਟ੍ਰੇਲੀਆ ਨੇ ਅਮਰੀਕਾ ਦੀ ਅਗਵਾਈ ਵਾਲੀ ਉਸ ਕੌਮਾਂਤਰੀ ਪਹਿਲਕਦਮੀ ਦੀ ਹਮਾਇਤ ਕੀਤੀ ਹੈ, ਜਿਸ ਤਹਿਤ ਦੇਸ਼ਾਂ ਨੂੰ ਲੰਬੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦੇ ਪ੍ਰੀਖਣ ਜਾਂ ਲਾਂਚ ਤੋਂ ਘੱਟੋ-ਘੱਟ 24 ਘੰਟੇ ਪਹਿਲਾਂ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ। ਇਹ ਕਦਮ ਦੱਖਣੀ ਪ੍ਰਸ਼ਾਂਤ ਖੇਤਰ ਵਿੱਚ ਚੀਨ ਵੱਲੋਂ ਜੁਲਾਈ ਵਿੱਚ ਕੀਤੇ ਗਏ ਪਰਮਾਣੂ ਸਮਰੱਥਾ ਵਾਲੀ ਮਿਜ਼ਾਈਲ ਦੇ ਪ੍ਰੀਖਣ ਤੋਂ ਬਾਅਦ ਚੁੱਕਿਆ ਗਿਆ ਹੈ। ਆਸਟ੍ਰੇਲੀਆ ਸਮੇਤ 40 ਤੋਂ ਵੱਧ ਦੇਸ਼ਾਂ ਨੇ ਇਸ ਸਾਂਝੀ ਅਪੀਲ ਦਾ ਸਮਰਥਨ ਕੀਤਾ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

By MP Singh

Presented by MP Singh

Source: SBS

Skip to podcast episode content

ਆਸਟ੍ਰੇਲੀਆ ਨੇ ਅਮਰੀਕਾ ਦੀ ਅਗਵਾਈ ਵਾਲੀ ਉਸ ਕੌਮਾਂਤਰੀ ਪਹਿਲਕਦਮੀ ਦੀ ਹਮਾਇਤ ਕੀਤੀ ਹੈ, ਜਿਸ ਤਹਿਤ ਦੇਸ਼ਾਂ ਨੂੰ ਲੰਬੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦੇ ਪ੍ਰੀਖਣ ਜਾਂ ਲਾਂਚ ਤੋਂ ਘੱਟੋ-ਘੱਟ 24 ਘੰਟੇ ਪਹਿਲਾਂ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ। ਇਹ ਕਦਮ ਦੱਖਣੀ ਪ੍ਰਸ਼ਾਂਤ ਖੇਤਰ ਵਿੱਚ ਚੀਨ ਵੱਲੋਂ ਜੁਲਾਈ ਵਿੱਚ ਕੀਤੇ ਗਏ ਪਰਮਾਣੂ ਸਮਰੱਥਾ ਵਾਲੀ ਮਿਜ਼ਾਈਲ ਦੇ ਪ੍ਰੀਖਣ ਤੋਂ ਬਾਅਦ ਚੁੱਕਿਆ ਗਿਆ ਹੈ। ਆਸਟ੍ਰੇਲੀਆ ਸਮੇਤ 40 ਤੋਂ ਵੱਧ ਦੇਸ਼ਾਂ ਨੇ ਇਸ ਸਾਂਝੀ ਅਪੀਲ ਦਾ ਸਮਰਥਨ ਕੀਤਾ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

ਮੁੱਖ ਖ਼ਬਰਾਂ

ਆਸਟ੍ਰੇਲੀਆ ਸਮੇਤ 40 ਤੋਂ ਵੱਧ ਦੇਸ਼ਾਂ ਨੇ ਮਿਜ਼ਾਈਲ ਪ੍ਰੀਖਣ ਤੋਂ 24 ਘੰਟੇ ਪਹਿਲਾਂ ਸੂਚਨਾ ਦੇਣ ਦੀ ਅਪੀਲ ਕੀਤੀ।

· ਚੀਨ ਦੇ ਦੱਖਣੀ ਪ੍ਰਸ਼ਾਂਤ ਵਿੱਚ ਮਿਜ਼ਾਈਲ ਪ੍ਰੀਖਣ ਤੋਂ ਬਾਅਦ ਕਈ ਪੈਸਿਫਿਕ ਦੇਸ਼ਾਂ ਨੇ ਚਿੰਤਾ ਜਤਾਈ।

· ਕੋਅਲੀਸ਼ਨ ਨੇ ਜਪਾਨੀ ਡਿਪਲੋਮੈਟਿਕ ਨੋਟ ਦੇ ਕਥਿਤ ਲੀਕ ਦੀ ਜਾਂਚ ਦੀ ਮੰਗ ਕੀਤੀ।

· ਸਰਕਾਰ ਅਰਲੀ ਚਾਈਲਡਹੁੱਡ ਸਿੱਖਿਅਕਾਂ ਲਈ 15 ਫ਼ੀਸਦੀ ਤਨਖ਼ਾਹ ਵਾਧੇ ਦੀ ਫੰਡਿੰਗ ਦੋ ਸਾਲ ਹੋਰ ਜਾਰੀ ਰੱਖੇਗੀ।

· ਕੋਅਲੀਸ਼ਨ ਨੇ ਸਾਲਾਨਾ ਸ਼ੁੱਧ ਵਿਦੇਸ਼ੀ ਪ੍ਰਵਾਸ ਨੂੰ 1 ਲੱਖ 80 ਹਜ਼ਾਰ ਤੱਕ ਘਟਾਉਣ ਦੀ ਯੋਜਨਾ ਬਣਾਈ।

· ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਨਾਲ ਜੰਗ ਖ਼ਤਮ ਕਰਨ ਲਈ ਨਵਾਂ ਪ੍ਰਸਤਾਵ ਅਮਰੀਕੀ ਵਾਰਤਾਕਾਰਾਂ ਨੂੰ ਸੌਂਪਿਆ ਗਿਆ ਹੈ।

· ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਨੂੰ ਲੈ ਕੇ ਅਮਰੀਕਾ ਨਾਲ ਵਿਵਾਦ ਜਲਦ ਹੱਲ ਹੋਣ ਦੀ ਵ੍ਹਾਈਟ ਹਾਊਸ ਵੱਲੋਂ ਉਮੀਦ ਜਤਾਈ ਗਈ ਹੈ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now