ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਐਲਾਨ ਕੀਤਾ ਹੈ ਕਿ ਸਰਕਾਰ ਇੱਕ ਨਵੀਂ ਵੱਡੀ ਤੇਲ ਰਿਫਾਇਨਰੀ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਵੈਸਟਰਨ ਆਸਟ੍ਰੇਲੀਆ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ ਅਤੇ ਇਸ ਦੇ ਲਈ 40 ਲੱਖ ਡਾਲਰ ਦੀ ਰਕਮ ਖਰਚ ਕੀਤੀ ਜਾਵੇਗੀ। ਜੇਕਰ ਇਹ ਪ੍ਰਾਜੈਕਟ ਸਿਰੇ ਚੜ੍ਹ ਗਿਆ ਤਾਂ ਇਹ 1960 ਦੇ ਦਹਾਕੇ ਤੋਂ ਬਾਅਦ ਆਸਟ੍ਰੇਲੀਆ ਵਿੱਚ ਬਣਨ ਵਾਲੀ ਪਹਿਲੀ ਨਵੀਂ ਵੱਡੀ ਪੈਟਰੋਲ ਰਿਫਾਈਨਰੀ ਹੋਵੇਗੀ। ਹੋਰ ਵੇਰਵੇ ਲਈ ਸੁਣੋ ਇਹ ਖਾਸ ਰਿਪੋਰਟ।
ਪ੍ਰਧਾਨ ਮੰਤਰੀ ਅਲਬਨੀਜ਼ੀ ਦਾ ਕਹਿਣਾ ਹੈ ਕਿ ਸਰਕਾਰ ਦਾ ਮਕਸਦ ਸਪਲਾਈ ਚੇਨ ਵਿੱਚ ਆਉਣ ਵਾਲੇ ਵਿਘਨਾਂ ਤੋਂ ਆਸਟ੍ਰੇਲੀਆਈ ਲੋਕਾਂ ਨੂੰ ਬਚਾਉਣਾ ਹੈ ਕਿਉਂਕਿ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ 'ਤੇ ਕੀਤੀਆਂ ਕਾਰਵਾਈਆਂ ਤੋਂ ਬਾਅਦ ਮੱਧ ਪੂਰਬ ਵਿੱਚ ਪੈਦਾ ਹੋਏ ਤਣਾਅ ਨੇ ਇੰਧਨ ਦੀਆਂ ਕੀਮਤਾਂ ਅਤੇ ਸਪਲਾਈ 'ਤੇ ਅਸਰ ਪਾਇਆ ਹੈ।
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।




