ਫ਼ੈਡਰਲ ਬਜਟ ਨਤੀਜਿਆਂ ਦੇ ਅੰਤਿਮ ਅੰਕੜਿਆਂ ਮੁਤਾਬਕ, ਆਸਟ੍ਰੇਲੀਆ ਦਾ 'ਬਜਟ ਘਾਟਾ' (budget deficit) ਪਹਿਲਾਂ ਲਗਾਏ ਗਏ ਅਨੁਮਾਨ ਨਾਲੋਂ 6 ਬਿਲੀਅਨ ਡਾਲਰ ਘੱਟ ਰਿਹਾ ਹੈ। ਫ਼ੈਡਰਲ ਖ਼ਜ਼ਾਨਚੀ ਜਿਮ ਚਾਲਮਰਜ਼ ਨੇ ਦੱਸਿਆ ਕਿ ਮਈ ਵਿੱਚ ਅਨੁਮਾਨ ਲਗਾਇਆ ਗਿਆ ਸੀ ਕਿ ਬਜਟ ਘਾਟਾ 28.3 ਬਿਲੀਅਨ ਡਾਲਰ ਰਹੇਗਾ। ਵਿੱਤ ਮੰਤਰੀ ਕੇਟੀ ਗੈਲਾਘਰ ਮੁਤਾਬਕ, ਸੁਪਰਐਨੂਏਸ਼ਨ ਨਿਵੇਸ਼ਾਂ ਤੋਂ ਮਿਲਣ ਵਾਲੇ ਟੈਕਸ ਨੇ ਵਿੱਤੀ ਸਥਿਤੀ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





