- ਮਨੁੱਖੀ ਅਧਿਕਾਰਾਂ ਦੇ ਸਮਰਥਕਾਂ ਨੇ ਸੰਸਦ ਵਿੱਚ ਨਵੇਂ ਦੇਸ਼ ਨਿਕਾਲੇ ਦੇ ਕਾਨੂੰਨਾਂ ਨੂੰ ਜਲਦਬਾਜ਼ੀ ਵਿੱਚ ਪਾਸ ਕਰਵਾਉਣ ਲਈ ਸੰਘੀ ਸਰਕਾਰ ਦੀ ਆਲੋਚਨਾ ਕੀਤੀ ਹੈ।
- ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ 4 ਸਤੰਬਰ ਦੀ ਦੇਰ ਰਾਤ ਸੰਯੁਕਤ ਰਾਜ ਦੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ।
- ਪੁਲਿਸ ਦਾ ਕਹਿਣਾ ਹੈ ਕਿ ਕਥਿਤ ਬੰਦੂਕਧਾਰੀ ਡੇਜ਼ੀ ਫ੍ਰੀਮੈਨ ਦੀ ਪਤਨੀ ਨੂੰ ਪੁਲਿਸ ਦੇ ਕੰਮ ਵਿੱਚ ਰੁਕਾਵਟ ਪਾਉਣ ਦੇ ਸੰਭਾਵੀ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
- ਅਫਗਾਨਿਸਤਾਨ ਵਿੱਚ ਭੂਚਾਲਾਂ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਤਾਲਿਬਾਨ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦੋ ਭੂਚਾਲਾਂ ਕਾਰਨ 1,450 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3,400 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ 4 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸੂਬੇ ਨੂੰ ਸੰਕਟ ਤੋਂ ਉਭਾਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।
ਇਹਨਾਂ ਸਾਰੀਆਂ ਖ਼ਬਰਾਂ ਬਾਰੇ ਵਿਸਥਾਰ ਨਾਲ ਜਾਣੋ ਇਸ ਪੌਡਕਾਸਟ ਵਿੱਚ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।