15 ਅਕਤੂਬਰ ਨੂੰ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਘੋਸ਼ਣਾ ਕੀਤੀ ਸੀ ਕਿ ਆਸਟ੍ਰੇਲੀਅਨ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਦੇ ਮਾਪਿਆਂ ਨੂੰ ਤਤਕਾਲੀ ਪਰਿਵਾਰ ਵਜੋਂ ਸ਼੍ਰੇਣੀਬੱਧ ਕੀਤਾ ਜਾਵੇਗਾ ਅਤੇ ਉਨ੍ਹਾਂ ਰਾਜਾਂ ਅਤੇ ਪ੍ਰਦੇਸ਼ਾਂ ਵਿੱਚ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਜਿੱਥੇ ਕੋਵਿਡ-19 ਦੇ 80 ਪ੍ਰਤੀਸ਼ਤ ਦੋਹਰਾ ਟੀਕਾਕਰਨ ਦੇ ਟੀਚਿਆਂ ਨੂੰ ਹਾਸਲ ਕਰ ਲਿਆ ਗਿਆ ਹੈ।
ਪਰ ਸਿਡਨੀ ਦੀ ਬੋਨੀਕਾ ਜੁਨੇਜਾ ਜਿਨ੍ਹਾਂ ਨੇ 25 ਅਕਤੂਬਰ ਨੂੰ ਆਪਣੀ ਸੱਸ ਲਈ ਵਿਜ਼ਟਰ ਵੀਜ਼ਾ ਲਈ ਅਰਜ਼ੀ ਦਿੱਤੀ ਸੀ ਨੇ ਕਿਹਾ ਕਿ ਉਹ ਸਬਕਲਾਸ 600 ਲਈ ਲੱਗ ਰਹੇ ਸਮੇਂ ਉਤੇ ਕਾਫ਼ੀ ਚਿੰਤਤ ਹਨ।
ਪ੍ਰਧਾਨ ਮੰਤਰੀ ਦੀ ਘੋਸ਼ਣਾ ਤੋਂ ਬਾਅਦ ਸੈਂਕੜਿਆਂ ਪਰਿਵਾਰਾਂ ਨੂੰ ਆਪਣੇ ਮਾਪਿਆਂ ਲਈ ਵਿਜ਼ਟਰ ਵੀਜ਼ਿਆਂ ਲਈ ਅਪਲਾਈ ਕਰਨ ਲਈ ਪ੍ਰੇਰਿਆ ਜਿਸ ਨਾਲ ਅਰਜ਼ੀਆਂ 'ਤੇ ਫੈਸਲੇ ਤੇ ਲੱਗ ਰਿਹਾ ਸਮਾਂ ਕਾਫ਼ੀ ਵੱਧ ਗਿਆ।
ਗ੍ਰਹਿ ਮਾਮਲਿਆਂ ਵਿਭਾਗ ਦੀ ਵੈੱਬਸਾਈਟ ਦੇ ਅਨੁਸਾਰ ਇਨ੍ਹਾਂ ਅਰਜ਼ੀਆਂ ਉਤੇ ਕਾਰਵਾਈ ਹੋਣ ਤੇ ਅੱਠ ਤੋਂ 20 ਮਹੀਨੇ ਤੱਕ ਦਾ ਸਮਾਂ ਲੱਗ ਸਕਦਾ ਹੈ। ਇਸ ਪ੍ਰਕਿਰਿਆ ਵਿੱਚ ਆਮ ਤੌਰ 'ਤੇ ਤਿੰਨ ਤੋਂ ਛੇ ਮਹੀਨੇ ਦਾ ਸਮਾਂ ਲੱਗਦਾ ਸੀ।
ਪਰ ਵਿਭਾਗ ਦੇ ਬੁਲਾਰੇ ਵਲੋਂ ਇਹ ਭਰੋਸਾ ਦਵਾਇਆ ਗਿਆ ਕਿ ਭਾਵੇਂ ਕੁਝ ਵੀਜ਼ਾ ਅਰਜ਼ੀਆਂ ਦੇ ਪ੍ਰੋਸੈਸਿੰਗ ਸਮੇਂ ਪ੍ਰਭਾਵਿਤ ਹੋਏ ਹਨ ਅਤੇ ਇਨਾ ਅਰਜ਼ੀਆਂ ਉਤੇ ਕਾਰਵਾਈ ਕਰਣ ਵਿੱਚ ਲੰਬਾ ਸਮਾਂ ਲੱਗ ਸਕਦਾ ਹੈ ਪਰ ਗ੍ਰਹਿ ਵਿਭਾਗ ਛੋਟ ਪ੍ਰਾਪਤ ਯਾਤਰੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਰਿਹਾ ਹੈ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।