ਆਸਟ੍ਰੇਲੀਅਨ ਰੇਸੀਲੈਂਟ ਐਵਾਰਡ ਸਰਕਾਰ ਵਜੋਂ ਮਾਨਤਾ ਪ੍ਰਾਪਤ ਇੱਕ ਪਹਿਲਕਦਮੀ ਪ੍ਰੋਗਰਾਮ ਹੈ ਜੋ ਕਿ ਰਾਹਤ ਕਾਰਜਾਂ 'ਚ ਹਿੱਸਾ ਪਾਉਣ ਵਾਲੇ ਨਿਸ਼ਕਾਮ ਸੇਵੀਆਂ ਨੂੰ ਉਤਸ਼ਾਹਿਤ ਕਰਦਾ ਹੈ।
ਇਸ ਐਵਾਰਡ ਦੇ ਇਸ ਵਾਰ ਦੇ ਫਾਈਨਾਲਿਸਟ ਵਜੋਂ ਇੱਕ ਸਿੱਖ ਸੰਸਥਾ ਵੀ ਚੁਣੀ ਗਈ ਹੈ।

ਸਮਾਜ-ਸੇਵੀ ਅਦਾਰੇ ਆਸਟ੍ਰੇਲੀਅਨ ਸਿੱਖ ਸਪੋਰਟ ਦੇ ਸਕੱਤਰ ਗੁਰਜੀਤ ਸਿੰਘ ਨੇ ਐਸ ਬੀ ਐਸ ਪੰਜਾਬੀ ਨੂੰ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ 'ਹੇਅ ਫਾਰ ਹੈਲਪ' ਪ੍ਰੋਜੈਕਟ ਨੂੰ 2018 ਵਿਚ ਸ਼ੁਰੂ ਕੀਤਾ ਜਿਸ ਤਹਿਤ ਕੋਬਾਰ, ਨਿਊ ਸਾਊਥ ਵੇਲਜ਼) ਵਿੱਚ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਗਈ ਸੀ।"
"ਬੁਸ਼ਫਾਇਰ ਰਾਹਤ ਪ੍ਰਾਜੈਕਟ ਅਧੀਨ ਅੱਗ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਸਾਡੇ ਵਲੰਟੀਅਰਾਂ ਵਲੋਂ ਭਾਰੀ ਮਾਤਰਾ ਵਿੱਚ ਰਾਹਤ ਸਮਗਰੀ ਪਹੁੰਚਾਈ ਗਈ ਤੇ ਪੀੜਤਾਂ ਦੀ ਸਹਾਇਤਾ ਕੀਤੀ ਗਈ। ਸੰਸਥਾ ਨਾਲ ਜੁੜੇ ਸੇਵਕਾਂ ਨੇ ਮਲਬੇ ਨੂੰ ਸਾਫ ਕੀਤਾ, ਸੜ ਚੁੱਕੇ ਖੰਭੇਆਂ ਨੂੰ ਉਖਾੜਨ ਵਿੱਚ ਸਹਾਇਤਾ ਕੀਤੀ, ਲੋੜਵੰਦਾਂ ਨੂੰ ਤਾਜ਼ਾ ਭੋਜਨ ਪ੍ਰਦਾਨ ਕੀਤਾ ਅਤੇ ਪ੍ਰਭਾਵਿਤ ਕਸਬਿਆਂ ਲਈ ਫੰਡਰੇਜ਼ਰਸ ਦਾ ਪ੍ਰਬੰਧ ਕੀਤਾ। ਸਾਡੇ ਵਲੋਂ ਲੰਗਰ ਦੇ ਨਾਲ-ਨਾਲ ਜ਼ਰੂਰਤ ਦਾ ਹਰ ਤਰ੍ਹਾਂ ਦਾ ਸਮਾਨ ਵੀ ਮੁਹੱਇਆ ਕਰਵਾਇਆ ਗਿਆ," ਉਨ੍ਹਾਂ ਕਿਹਾ।

ਉਨ੍ਹਾਂ ਕਿਹਾ ਕਿ ਇਹ ਸਾਰੇ ਸਮਾਜ ਸੇਵੀ ਕੰਮ ਸੰਗਤ ਦੁਆਰਾ ਦਿੱਤੇ ਸਹਿਯੋਗ ਸਦਕਾ ਹੀ ਕੀਤੇ ਰਹੇ ਹਨ ਤੇ ਇੰਨ੍ਹਾਂ ਉਪਰਾਲਿਆਂ ਸਦਕਾ ਹੀ ਇਸ ਮਾਣਮੱਤੇ ਐਵਾਰਡ ਲਈ ਉਨ੍ਹਾਂ ਦੀ ਸੰਸਥਾ ਨੂੰ ਨਾਮਜ਼ਦ ਕੀਤਾ ਗਿਆ ਹੈ।
"ਕਰੋਨਾ ਦੇ ਚਲਦਿਆਂ ਅਸੀਂ ਲੋੜਵੰਦ ਲੋਕਾਂ ਨੂੰ ਭੋਜਨ ਅਤੇ ਕਰਿਆਨੇ ਦੀਆਂ ਕਿੱਟਾਂ ਵੀ ਪ੍ਰਦਾਨ ਕਰ ਰਹੇ ਹਾਂ। ਸਾਡੇ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ, ਸਾਊਥ ਆਸਟ੍ਰੇਲੀਆ ਦੇ ਹਸਪਤਾਲਾਂ ਵਿਚ ਫਰੰਟਲਾਈਨ ਹੈਲਥ ਵਰਕਰਾਂ ਅਤੇ ਵਿਕਟੋਰੀਆ ਵਿਚ ਲੋੜਵੰਦ ਪਰਿਵਾਰਾਂ ਨੂੰ ਇਸ ਤਹਿਤ ਭੋਜਨ ਤੇ ਰਾਸ਼ਨ ਵੀ ਮੁਹੱਇਆ ਕਰਵਾਇਆ ਜਾਂਦਾ ਹੈ," ਉਨ੍ਹਾਂ ਦੱਸਿਆ।
ਪੂਰੀ ਇੰਟਰਵਿਊ ਪੰਜਾਬੀ ਵਿਚ ਸੁਣਨ ਲਈ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰੋ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ।
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।
ਜੇ ਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨ ਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 'ਤੇ ਸੰਪਰਕ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।
ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ 63 ਭਾਸ਼ਾਵਾਂ ਵਿੱਚ sbs.com.au/coronavirus ਉੱਤੇ ਉਪਲੱਬਧ ਹਨ।
ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। ਤੁਸੀਂ ਸਾਨੂੰ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।



