ਆਸਟ੍ਰੇਲੀਆ ਦੇ ਮੈਲਬਰਨ ਵਿੱਚ 28 ਦਸੰਬਰ ਨੂੰ ਹੋਣ ਜਾ ਰਹੇ ਹਨ ਪ੍ਰੋ ਕਬੱਡੀ ਮੈਲਬਰਨ ਰੇਡ ਦੇ ਮੁਕਾਬਲੇ। ਇਸ ਵਿੱਚ ਭਾਰਤੀ ਪ੍ਰੋ ਕਬੱਡੀ ਦੀ ਇੱਕ ਟੀਮ ਦਾ ਸਾਹਮਣਾ ਏ ਐਫ ਐਲ ਦੇ ਸਾਬਕਾ ਖਿਡਾਰੀਆਂ ਦੀ ਕਬੱਡੀ ਟੀਮ ਨਾਲ ਹੋਣ ਜਾ ਰਿਹਾ ਹੈ। ਭਾਰਤ ਦੇ ਪ੍ਰੋ ਕਬੱਡੀ ਦੇ ਜਾਣੇ ਮਾਣੇ ਕੁਮੈਂਟੇਟਰ ਸੁਨੀਲ ਤਨੇਜਾ ਨੇ ਪਿਛਲੇ ਕਰੀਬ ਇੱਕ ਦਹਾਕੇ ਵਿੱਚ ਕਬੱਡੀ ਦੇ ਪ੍ਰੋਫੈਸ਼ਨਲ ਰੂਪ ਦੇ ਬੇਹੱਦ ਪ੍ਰਚਲਿਤ ਹੋਣ ਤੋਂ ਲੈਕੇ ਆਸਟ੍ਰੇਲੀਆ ਵਿੱਚ ਇਸਦੇ ਆਉਣ ਅਤੇ ਕੁਝ ਹੋਰ ਅਹਿਮ ਪਹਿਲੂਆਂ 'ਤੇ ਰੌਸ਼ਨੀ ਪਾਈ। ਇਸਦੇ ਨਾਲ ਹੀ ਉਹਨਾਂ ਨੇ ਪੰਜਾਬੀਆਂ ਵਿੱਚ ਪ੍ਰਚਲਿਤ ਸਰਕਲ ਕਬੱਡੀ ਅਤੇ ਨੈਸ਼ਨਲ ਸਟਾਈਲ ਕਬੱਡੀ ਦੇ ਅੰਤਰ ਤੇ ਵੀ ਰੌਸ਼ਨੀ ਪਾਈ। ਸੁਨੀਲ ਤਨੇਜਾ ਨਾਲ ਪੂਰੀ ਗੱਲਬਾਤ ਇਸ ਪੌਡਕਾਸਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





