ਨੈਸ਼ਨਲ ਪਾਰਟੀ ਦੇ ਆਗੂ ਮੈਟ ਕੈਨਾਵਨ ਦਾ ਕਹਿਣਾ ਹੈ ਕਿ ਮਹਿੰਗਾਈ ਅਤੇ ਰਹਿਣ-ਸਹਿਣ ਦੇ ਵੱਧ ਰਹੇ ਖਰਚਿਆਂ ਵਰਗੇ ਮੁੱਦਿਆਂ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ ਅਤੇ ਇਸ ਦੀ ਝਲਕ ਤਾਜ਼ਾ ਸਰਵੇਖਣਾਂ ਵਿੱਚ ਵੀ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਦਾ ਜੀਵਨ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਹਾਲੀਆ ਸਾਲਾਂ ਵਿੱਚ ਵਿਕਸਿਤ ਦੇਸ਼ਾਂ ਵਿੱਚ ਆਸਟ੍ਰੇਲੀਆ ਦਾ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਸੋਮਵਾਰ ਨੂੰ ਜਾਰੀ ਹੋਏ ਇੱਕ ਨਵੇਂ ਓਪੀਨੀਅਨ ਪੋਲ ਮੁਤਾਬਕ, ਦੋ-ਪਾਰਟੀ ਤਰਜੀਹੀ ਵੋਟਾਂ ਵਿੱਚ ਗੱਠਜੋੜ (ਕੋਅਲੀਸ਼ਨ) 52 ਫ਼ੀਸਦੀ ਨਾਲ ਲੇਬਰ ਪਾਰਟੀ ਦੇ 48 ਫ਼ੀਸਦੀ ਤੋਂ ਅੱਗੇ ਹੈ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share




