SKIP TO MAIN CONTENT

ਬਾਬਾ ਫੌਜਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਐਲਾਨ

Fauja Singh Funeral.png
ਬਿਆਸ ਪਿੰਡ (ਜਲੰਧਰ) ਵਿਖੇ ਬਾਬਾ ਫੌਜਾ ਸਿੰਘ ਦੀਆਂ ਅੰਤਿਮ ਰਸਮਾਂ ਦੀਆਂ ਤਸਵੀਰਾਂ। Credit: SBS

ਬੀਤੀ 14 ਜੁਲਾਈ ਨੂੰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਵਿਸ਼ਵ ਪ੍ਰਸਿੱਧ ਉਮਰਦਰਾਜ ਮੈਰਾਥਨ ਦੌੜਾਕ ਬਾਬਾ ਫੌਜਾ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ (ਜਲੰਧਰ) ਵਿਖੇ ਐਤਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ਉੇਤੇ ਹਾਜ਼ਰ ਹੋਏ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਫੌਜਾ ਸਿੰਘ ਦੇ ਮਹਾਨ ਯੋਗਦਾਨ ਨੂੰ ਸਤਿਕਾਰ ਭੇਟ ਕਰਦੇ ਹੋਏ ਸੂਬਾ ਸਰਕਾਰ ਉਨ੍ਹਾਂ ਦੇ ਪਿੰਡ ਦੇ ਸਕੂਲ ਦਾ ਨਾਮ ਬਾਬਾ ਫੌਜਾ ਸਿੰਘ ਦੇ ਨਾਮ 'ਤੇ ਰੱਖੇਗੀ ਅਤੇ ਪਿੰਡ ਦੇ ਸਟੇਡੀਅਮ ਅਤੇ ਸਪੋਰਟਸ ਕਾਲਜ, ਜਲੰਧਰ ਵਿੱਚ ਉਨ੍ਹਾਂ ਦੇ ਬੁੱਤ ਵੀ ਸਥਾਪਿਤ ਕੀਤੇ ਜਾਣਗੇ। ਯਾਦ ਰਹੇ ਕਿ ਫੌਜਾ ਸਿੰਘ ਹਮੇਸ਼ਾ ਪਗੜੀ ਪਹਿਨ ਕੇ ਮੈਰਾਥਨ ਵਿੱਚ ਹਿੱਸਾ ਲੈਂਦੇ ਸਨ ਅਤੇ ਉਨ੍ਹਾਂ ਆਪਣੀ ਜ਼ਿੰਦਾਦਿਲੀ ਅਤੇ ਜ਼ਜ਼ਬੇ ਨਾਲ ਦੁਨੀਆ ਭਰ ਵਿੱਚ ਅਨੇਕਾਂ ਕੀਰਤੀਮਾਨ ਸਥਾਪਿਤ ਕੀਤੇ ਸਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

Published

By Patras Masih

Presented by Patras Masih

Source: SBS

Skip to podcast episode content

ਬੀਤੀ 14 ਜੁਲਾਈ ਨੂੰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਵਿਸ਼ਵ ਪ੍ਰਸਿੱਧ ਉਮਰਦਰਾਜ ਮੈਰਾਥਨ ਦੌੜਾਕ ਬਾਬਾ ਫੌਜਾ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ (ਜਲੰਧਰ) ਵਿਖੇ ਐਤਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ਉੇਤੇ ਹਾਜ਼ਰ ਹੋਏ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਫੌਜਾ ਸਿੰਘ ਦੇ ਮਹਾਨ ਯੋਗਦਾਨ ਨੂੰ ਸਤਿਕਾਰ ਭੇਟ ਕਰਦੇ ਹੋਏ ਸੂਬਾ ਸਰਕਾਰ ਉਨ੍ਹਾਂ ਦੇ ਪਿੰਡ ਦੇ ਸਕੂਲ ਦਾ ਨਾਮ ਬਾਬਾ ਫੌਜਾ ਸਿੰਘ ਦੇ ਨਾਮ 'ਤੇ ਰੱਖੇਗੀ ਅਤੇ ਪਿੰਡ ਦੇ ਸਟੇਡੀਅਮ ਅਤੇ ਸਪੋਰਟਸ ਕਾਲਜ, ਜਲੰਧਰ ਵਿੱਚ ਉਨ੍ਹਾਂ ਦੇ ਬੁੱਤ ਵੀ ਸਥਾਪਿਤ ਕੀਤੇ ਜਾਣਗੇ। ਯਾਦ ਰਹੇ ਕਿ ਫੌਜਾ ਸਿੰਘ ਹਮੇਸ਼ਾ ਪਗੜੀ ਪਹਿਨ ਕੇ ਮੈਰਾਥਨ ਵਿੱਚ ਹਿੱਸਾ ਲੈਂਦੇ ਸਨ ਅਤੇ ਉਨ੍ਹਾਂ ਆਪਣੀ ਜ਼ਿੰਦਾਦਿਲੀ ਅਤੇ ਜ਼ਜ਼ਬੇ ਨਾਲ ਦੁਨੀਆ ਭਰ ਵਿੱਚ ਅਨੇਕਾਂ ਕੀਰਤੀਮਾਨ ਸਥਾਪਿਤ ਕੀਤੇ ਸਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now