SKIP TO MAIN CONTENT

ਵਿਕਟੋਰੀਆ ਵਿੱਚ ‘ਮੈਸ਼ੇਟੀ’ ਦੀ ਵਿਕਰੀ ਉੱਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤੀ

JACINTA ALLAN VICTORIA POLICE ANNOUNCEMENT
Victorian Premier Jacinta Allan looks at a display of machete’s during an announcement at Victoria Police Headquarters in Melbourne, Thursday, March 13, 2025. (AAP Image/James Ross) NO ARCHIVING Source: AAP / JAMES ROSS/AAPIMAGE

ਵਿਕਟੋਰੀਆ ਵਿੱਚ ਚਾਕੂਨੁਮਾ ਤੇਜ਼ਧਾਰ ਹਥਿਆਰ 'ਮੈਸ਼ੇਟੀ' ਨਾਲ ਹਮਲਿਆਂ ਦੀ ਵਾਰਦਾਤਾਂ ਨੂੰ ਰੋਕਣ ਲਈ ਸਰਕਾਰ ਨੇ ਰਾਜ ਅੰਦਰ ਮੈਸ਼ੇਟੀ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਅਤੇ ਇਸ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਸਖਤੀ ਵਰਤਣ ਦਾ ਐਲਾਨ ਕਰ ਦਿੱਤਾ ਹੈ। ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਬੁੱਧਵਾਰ 28 ਮਈ ਦੁਪਹਿਰ 12 ਵਜੇ ਤੋਂ ਅਮਲ ਵਿੱਚ ਆ ਜਾਵੇਗੀ। ਜਦਕਿ 1 ਸਤੰਬਰ ਤੋਂ ਇਸ ਪਾਬੰਦੀ ਨੂੰ ਕਾਨੂੰਨੀ ਰੂਪ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਕਾਬਲੇ ਗੌਰ ਹੈ ਕਿ ਮੈਸ਼ੇਟੀ ਦੀ ਵਿਕਰੀ ਉੱਤੇ ਇਹ ਹੁਣ ਤੱਕ ਦੀ ਸਭ ਤੋਂ ਸਖਤ ਪਾਬੰਦੀ ਹੈ, ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਇਸ ਪਾਬੰਦੀ ਦੀ ਹੁਕਮ ਅਦੂਲੀ ਕਰਨ ਵਾਲਿਆਂ ਨੂੰ ਅਪਰਾਧਿਕ ਜੁਰਮ ਦਾ ਦੋਸ਼ੀ ਮੰਨਿਆ ਜਾ ਸਕਦਾ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

Published

Presented by Patras Masih

Source: SBS

Skip to podcast episode content

ਵਿਕਟੋਰੀਆ ਵਿੱਚ ਚਾਕੂਨੁਮਾ ਤੇਜ਼ਧਾਰ ਹਥਿਆਰ 'ਮੈਸ਼ੇਟੀ' ਨਾਲ ਹਮਲਿਆਂ ਦੀ ਵਾਰਦਾਤਾਂ ਨੂੰ ਰੋਕਣ ਲਈ ਸਰਕਾਰ ਨੇ ਰਾਜ ਅੰਦਰ ਮੈਸ਼ੇਟੀ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਅਤੇ ਇਸ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਸਖਤੀ ਵਰਤਣ ਦਾ ਐਲਾਨ ਕਰ ਦਿੱਤਾ ਹੈ। ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਬੁੱਧਵਾਰ 28 ਮਈ ਦੁਪਹਿਰ 12 ਵਜੇ ਤੋਂ ਅਮਲ ਵਿੱਚ ਆ ਜਾਵੇਗੀ। ਜਦਕਿ 1 ਸਤੰਬਰ ਤੋਂ ਇਸ ਪਾਬੰਦੀ ਨੂੰ ਕਾਨੂੰਨੀ ਰੂਪ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਕਾਬਲੇ ਗੌਰ ਹੈ ਕਿ ਮੈਸ਼ੇਟੀ ਦੀ ਵਿਕਰੀ ਉੱਤੇ ਇਹ ਹੁਣ ਤੱਕ ਦੀ ਸਭ ਤੋਂ ਸਖਤ ਪਾਬੰਦੀ ਹੈ, ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਇਸ ਪਾਬੰਦੀ ਦੀ ਹੁਕਮ ਅਦੂਲੀ ਕਰਨ ਵਾਲਿਆਂ ਨੂੰ ਅਪਰਾਧਿਕ ਜੁਰਮ ਦਾ ਦੋਸ਼ੀ ਮੰਨਿਆ ਜਾ ਸਕਦਾ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now