ਵਿਕਟੋਰੀਆ ਦੇ ਦੱਖਣ-ਪੂਰਬੀ ਸੂਬੇ ਬੈਰਿਕ ਸਪ੍ਰਿੰਗਸ ਦੇ ਵਸਨੀਕਾਂ ਨੇ ਉੱਥੇੇ ਪੈਂਦੀ ਇੱਕ ਝੀਲ ਦਾ ਨਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਉੱਤੇ ਰੱਖਣ ਦੇ ਸਰਕਾਰੀ ਫੈਂਸਲੇ ਦਾ ਇਹ ਕਹਿ ਕੇ ਵਿਰੋਧ ਕੀਤਾ ਸੀ ਕਿ ਉਨ੍ਹਾਂ ਨਾਲ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ ਸੀ। ਹੁਣ ਉਨ੍ਹਾਂ ਨੇ ਵਿਕਟੋਰੀਆ ਦੀ ਪ੍ਰੀਮਿਅਰ ਜਸਿੰਟਾ ਐਲਨ ਨੂੰ ਇੱਕ ਚਿੱਠੀ ਲਿੱਖ ਕੇ ਆਪਣੇ ਉਸ ਬਿਆਨ ਲਈ ਮੁਆਫੀ ਮੰਗਣ ਲਈ ਕਿਹਾ ਹੈ ਜਿਸ ਵਿੱਚ ਪ੍ਰੀਮਿਅਰ ਨੇ ਝੀਲ ਦਾ ਨਾਮ ਬਦਲਣ ਦਾ ਵਿਰੋਧ ਕਰਨ ਵਾਲਿਆਂ ਨੂੰ ਕਥਿਤ ਤੌਰ ਉੱਤੇ 'ਨਿਓ-ਨਾਜ਼ੀ' ਕਿਹਾ ਸੀ। ਬੈਰਿਕ ਦੇ ਵਸਨੀਕਾਂ ਨੇ ਝੀਲ ਦਾ ਨਾਮ ਬਦਲਣ ਦੇ ਫੈਸਲੇ ਉੱਤੇ ਰੋਕ ਲਗਾਉਣ ਅਤੇ ਇਸ ਸਬੰਧੀ "ਸਹੀ ਸਲਾਹ-ਮਸ਼ਵਰਾ" ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ। ਐਸ ਬੀ ਐਸ ਪੰਜਾਬੀ ਦੇ ਇਸ ਪੌਡਕਾਸਟ ਰਾਹੀਂ ਜਾਣੋ ਪੂਰਾ ਮਾਮਲਾ......
Podcast Collection: ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





