SKIP TO MAIN CONTENT

ਮੈਲਬੌਰਨ ਦੇ ਬੈਰਿਕ ਸਪ੍ਰਿੰਗਸ ਵਿੱਚ ਇੱਕ ਝੀਲ ਦਾ ਨਾਂ ਬਦਲ ਕੇ 'ਗੁਰੂ ਨਾਨਕ ਝੀਲ' ਰੱਖਿਆ ਗਿਆ ਹੈ

16X9 - Shyna (3).jpg
ਬੈਰਿਕ ਸਪ੍ਰਿੰਗਸ ਦੀ ਇਸ ਝੀਲ ਦਾ ਨਾਂ ਬਦਲ ਕੇ ਗੁਰੂ ਨਾਨਕ ਝੀਲ ਰੱਖਿਆ ਗਿਆ ਹੈ।

ਵਿਕਟੋਰੀਆ ਦੀ ਸਰਕਾਰ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਨਮਾਨ ਵਿੱਚ ਮੈਲਬੌਰਨ ਦੇ 'ਬੈਰਿਕ ਸਪਰਿੰਗਸ' ਵਿੱਚ ਸਥਿਤ ਇੱਕ ਝੀਲ ਦਾ ਨਾਮ ਬਦਲ ਕੇ 'ਗੁਰੂ ਨਾਨਕ ਲੇਕ' ਰੱਖ ਦਿੱਤਾ ਹੈ। ਇਹ ਐਲਾਨ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਕੁੱਝ ਦਿਨ ਪਹਿਲਾਂ ਕੀਤਾ ਗਿਆ ਹੈ। ਇਸ ਮੌਕੇ ਰਾਜ ਦੀ ਬਹੁ-ਸੱਭਿਆਚਾਰਕ ਮਾਮਲਿਆਂ ਦੀ ਮੰਤਰੀ ਇੰਗਰਿਡ ਸਟਿੱਟ ਨੇ ਵਿਕਟੋਰੀਆ ਭਰ ਵਿੱਚ ਲੰਗਰ ਕਾਰਜਾਂ ਲਈ $600,000 ਫੰਡ ਦੇਣ ਦਾ ਐਲਾਨ ਵੀ ਕੀਤਾ। ਪੂਰਾ ਮਾਮਲਾ ਜਾਨਣ ਲਈ ਇਹ ਪੌਡਕਾਸਟ ਸੁਣੋ........

Published

Updated

By Shyna Kalra

Source: SBS

Skip to podcast episode content

ਵਿਕਟੋਰੀਆ ਦੀ ਸਰਕਾਰ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਨਮਾਨ ਵਿੱਚ ਮੈਲਬੌਰਨ ਦੇ 'ਬੈਰਿਕ ਸਪਰਿੰਗਸ' ਵਿੱਚ ਸਥਿਤ ਇੱਕ ਝੀਲ ਦਾ ਨਾਮ ਬਦਲ ਕੇ 'ਗੁਰੂ ਨਾਨਕ ਲੇਕ' ਰੱਖ ਦਿੱਤਾ ਹੈ। ਇਹ ਐਲਾਨ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਕੁੱਝ ਦਿਨ ਪਹਿਲਾਂ ਕੀਤਾ ਗਿਆ ਹੈ। ਇਸ ਮੌਕੇ ਰਾਜ ਦੀ ਬਹੁ-ਸੱਭਿਆਚਾਰਕ ਮਾਮਲਿਆਂ ਦੀ ਮੰਤਰੀ ਇੰਗਰਿਡ ਸਟਿੱਟ ਨੇ ਵਿਕਟੋਰੀਆ ਭਰ ਵਿੱਚ ਲੰਗਰ ਕਾਰਜਾਂ ਲਈ $600,000 ਫੰਡ ਦੇਣ ਦਾ ਐਲਾਨ ਵੀ ਕੀਤਾ। ਪੂਰਾ ਮਾਮਲਾ ਜਾਨਣ ਲਈ ਇਹ ਪੌਡਕਾਸਟ ਸੁਣੋ........

ਬੈਰਿਕ ਸਪ੍ਰਿੰਗਜ਼ ਦੇ ਕੁਝ ਵਸਨੀਕਾਂ ਨੇ, ਹਾਲਾਂਕਿ, ਇਸ ਝੀਲ ਦਾ ਨਾਮ ਬਦਲਣ ਉੱਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਨਾਮ ਬਦਲਣ ਦਾ ਉੱਥੇ ਦੇ ਨਿਵਾਸੀਆਂ ਨਾਲ ਕੋਈ ਸੰਬੰਧ ਨਹੀਂ ਹੈ।

ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ.....

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now