SKIP TO MAIN CONTENT

ਕਿਉਂ ਜ਼ਰੂਰੀ ਹੈ ਆਤਮਰਸ ਅਤੇ ਕੀਰਤਨ, ਜਾਣੋ ਇਸਦੀ ਮਹੱਤਤਾ

New_Punjabi_Kirtan.jpg
Credit: Supplied/Gursimran Singh Photography

ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਜੂਨ ਮਹੀਨੇ ਵਿੱਚ ਵਿਕਟੋਰੀਆ ਦੇ ਬਲੈਕਬਰਨ ਗੁਰੂਦੁਆਰਾ ਸਾਹਿਬ ਵਿਖੇ ਆਤਮ-ਰਸ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰੰਬਧਕ ਕਮੇਟੀ ਤੋਂ ਸਰਦਾਰ ਹਰਿੰਦਰ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਚਾਰ ਦਿਨ ਚੱਲਣ ਵਾਲੇ ਇਸ ਸਮਾਗਮ ਵਿੱਚ ਸਿੱਖ ਹੈਰੀਟੇਜ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਦੌਰਾਨ ਉਹਨਾਂ ਨੇ ਆਤਮਰਸ ਅਤੇ ਕੀਰਤਨ ਦੀ ਮਹੱਤਤਾ ਬਾਰੇ ਵੀ ਦੱਸਿਆ। ਸੁਣੋ ਇਹ ਪੂਰੀ ਗੱਲਬਾਤ ਇਸ ਪੌਡਕਾਸਟ ਰਾਹੀਂ...

Published

Updated

By Puneet Dhingra

Source: SBS

Skip to podcast episode content

ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਜੂਨ ਮਹੀਨੇ ਵਿੱਚ ਵਿਕਟੋਰੀਆ ਦੇ ਬਲੈਕਬਰਨ ਗੁਰੂਦੁਆਰਾ ਸਾਹਿਬ ਵਿਖੇ ਆਤਮ-ਰਸ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰੰਬਧਕ ਕਮੇਟੀ ਤੋਂ ਸਰਦਾਰ ਹਰਿੰਦਰ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਚਾਰ ਦਿਨ ਚੱਲਣ ਵਾਲੇ ਇਸ ਸਮਾਗਮ ਵਿੱਚ ਸਿੱਖ ਹੈਰੀਟੇਜ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਦੌਰਾਨ ਉਹਨਾਂ ਨੇ ਆਤਮਰਸ ਅਤੇ ਕੀਰਤਨ ਦੀ ਮਹੱਤਤਾ ਬਾਰੇ ਵੀ ਦੱਸਿਆ। ਸੁਣੋ ਇਹ ਪੂਰੀ ਗੱਲਬਾਤ ਇਸ ਪੌਡਕਾਸਟ ਰਾਹੀਂ...

ਭਾਰਤ ਤੋਂ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਆਸਟ੍ਰੇਲੀਆ ਵਿੱਚ ਹੋਣ ਵਾਲੇ ਪਹਿਲੇ ਸਭ ਤੋਂ ਵੱਡੇ ਗੁਰਬਾਣੀ ਕੀਰਤਨ ‘ਆਤਮਰਸ ਕੀਰਤਨ ਦਰਬਾਰ’ ਵਿੱਚ ਸ਼ਾਮਿਲ ਹੋਣ ਲਈ ਮੈਲਬਰਨ ਪਹੁੰਚਣਗੇ। ਇਹ ਕੀਰਤਨ ਦਰਬਾਰ ਬਲੈਕਬਰਨ ਗੁਰੂਦੁਆਰਾ ਸਾਹਿਬ ਵਿਖੇ 6 ਜੂਨ 2025 ਤੋਂ 9 ਜੂਨ 2025 ਤੱਕ ਕਰਵਾਇਆ ਜਾਵੇਗਾ।

ਇਸ ਸਮਾਗਮ ਦੀ ਪ੍ਰਬੰਧਕ ਕਮੇਟੀ ਤੋਂ ਸਰਦਾਰ ਹਰਿੰਦਰ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਇਹ ਜਾਣਕਾਰੀ ਸਾਂਝੀ ਕੀਤੀ।

ਹਰਿੰਦਰ ਸਿੰਘ ਦੱਸਦੇ ਹਨ, “ਕੀਰਤਨ ਦਰਬਾਰ ਤੋਂ ਇਲਾਵਾ ਬੱਚਿਆਂ ਲਈ ਲਘੂ-ਫਿਲਮਾਂ ਦੀ ਪ੍ਰਦਰਸ਼ਨੀ ਵੀ ਕੀਤੀ ਜਾਵੇਗੀ।”

ਹਰਿੰਦਰ ਸਿੰਘ ਅੱਗੇ ਕਹਿੰਦੇ ਹਨ, “ਆਤਮਰਸ ਸਮਾਗਮ ਕਰਵਾਉਣ ਦਾ ਮਕਸਦ ਇਹ ਹੈ ਕਿ ਸਾਰੇ ਬੱਚੇ, ਬਜ਼ੁਰਗ ਅਤੇ ਜਵਾਨ ਇੱਕ ਜਗ੍ਹਾ ‘ਤੇ ਇਕੱਠੇ ਹੋ ਕਿ ਪਰਿਵਾਰਿਕ ਮਾਹੌਲ ਸਿਰਜਣ ਤਾਂ ਜੋ ਹਰ ਉਮਰ ਦੇ ਲੋਕ ਸਿੱਖੀ ਦੀਆਂ ਵਿਚਾਰ ਧਾਰਾਵਾਂ ਨੂੰ ਸਾਂਝਾ ਕਰ ਸਕਣ।”

ਪੂਰੀ ਇੰਟਰਵਿਊ ਲਈ ਸੁਣੋ ਸਾਡਾ ਇਹ ਪੌਡਕਾਸਟ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now