ਹੁਣ ਕੈਨੇਡਾ ਸਰਕਾਰ ਨੇ ਲਿਖਤੀ ਬਿਆਨ ਵਿੱਚ ਕਿਹਾ ਕਿ ਬਿਸ਼ਨੋਈ ਗੈਂਗ ਕੈਨੇਡਾ ਵਿੱਚ ਵੀ ਕਤਲ, ਗੋਲੀਬਾਰੀ ਅਤੇ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਸ਼ਾਮਲ ਹੈ, ਅਤੇ ਜਬਰੀ ਵਸੂਲੀ ਅਤੇ ਡਰਾ-ਧਮਕਾ ਕੇ ਦਹਿਸ਼ਤ ਪੈਦਾ ਕਰਦੀ ਹੈ।
ਹੁਣ ਇਸ ਐਲਾਨ ਤੋਂ ਬਾਅਦ ਕੈਨੇਡਾ ਵਲੋਂ ਕਾਨੂੰਨੀ ਤੌਰ ਉੱਤੇ ਇਸ ਸਮੂਹ ਅਤੇ ਇਸ ਦੇ ਨਾਲ ਜੁੜੇ ਲੋਕਾਂ ਦੀ ਮਲਕੀਅਤ ਵਾਲੀ ਕੋਈ ਵੀ ਚੀਜ਼, ਜਾਇਦਾਦ, ਵਾਹਨ, ਪੈਸਾ ਜ਼ਬਤ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ, ਕੈਨੇਡਾ ਨੇ ਇਲਜ਼ਾਮ ਲਗਾਇਆ ਸੀ ਕਿ ਭਾਰਤ ਸਰਕਾਰ ਬਿਸ਼ਨੋਈ ਮੈਂਬਰਾਂ ਨੂੰ "ਕਤਲ, ਜਬਰੀ ਵਸੂਲੀ ਅਤੇ ਹਿੰਸਕ ਗਤੀਵਿਧੀਆਂ" ਕਰਨ ਲਈ ਵਰਤ ਰਹੀ ਹੈ ਜਦਕਿ ਭਾਰਤ ਸਰਕਾਰ ਨੇ ਇਨ੍ਹਾਂ ਇਲਜ਼ਾਮਾਂ ਨੂੰ ਖਾਰਿਜ ਕੀਤਾ ਸੀ। ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।