ਸਥਾਨਕ ਮੀਡੀਆ ਅਨੁਸਾਰ ਦਿੱਲੀ ਦੇ ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਿਸ ਕਾਰ ਵਿਚ ਧਮਾਕਾ ਹੋਇਆ, ਉਸ ਕਾਰ ਦੇ ਮਾਲਕ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲੀਸ ਅਨੁਸਾਰ ਇਸ ਧਮਾਕੇ ਕਾਰਨ 24 ਲੋਕਾਂ ਦੇ ਜ਼ਖਮੀ ਹੋਣ ਦਾ ਅੰਦੇਸ਼ਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਪੋਸਟ ਪਾ ਕੇ ਦਿੱਲੀ ਧਮਾਕੇ ਵਿਚ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਸ਼ੋਕ ਪ੍ਰਗਟ ਕੀਤਾ। ਉਨ੍ਹਾਂ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ।
ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਧਮਾਕੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕੀਤਾ ਤੇ ਸਥਿਤੀ ਦਾ ਜਾਇਜ਼ਾ ਲਿਆ।

Tweet by Mr Modi Credit: Twitter Handle of Mr Modi

ਭਾਰਤ ਸਥਿਤ ਆਸਟ੍ਰੇਲੀਆ ਦੇ ਰਾਜਦੂਤ ਫਿਲਿਪ ਗਰੀਨ ਓਏਐਮ Credit: Twitter: ਫਿਲਿਪ ਗਰੀਨ ਓਏਐਮ
ਇਨ੍ਹਾਂ ਦੇ ਨਾਲ ਵਿਸ਼ਵ ਦੇ ਕਈ ਨੇਤਾਵਾਂ ਨੇ ਵੀ ਸੁਨੇਹੇ ਭੇਜਦੇ ਹੋਏ ਇਸ ਘਟਨਾਂ ‘ਤੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਘਟਨਾਂ ਤੋਂ ਪ੍ਰਭਾਵਤ ਹੋਏ ਲੋਕਾਂ ਲਈ ਆਪਣੀਆਂ ਸੰਵੇਦਨਾਵਾਂ ਭੇਜੀਆਂ ਹਨ।
ਯਾਦ ਰਹੇ ਕਿ ਭਾਰਤ ਵਿੱਚ ਦਹਿਸ਼ਤਗਰਦੀ, ਅਪਰਾਧ ਅਤੇ ਨਾਗਰਿਕ ਅਸ਼ਾਂਤੀ ਦੇ ਜੋਖਮ ਕਾਰਨ ਸਮੁੱਚੇ ਤੌਰ ‘ਤੇ ਉੱਚ ਪੱਧਰ ਦੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਕੁਝ ਖੇਤਰਾਂ ਵਿੱਚ ਇਸ ਤੋਂ ਵੀ ਵੱਧ ਸਾਵਧਾਨੀ ਦੀ ਲੋੜ ਹੈ।
ਆਸਟ੍ਰੇਲੀਆ ਵੱਲੋਂ ਯਾਤਰਾ ਸਬੰਧੀ ਜਾਰੀ ਕੀਤੀ ਚੇਤਾਵਨੀ ਨੂੰ ਪੱਧਰ 2 ‘ਤੇ ਰੱਖਿਆ ਗਿਆ ਹੈ ਜਿਸ ਦਾ ਮਤਲਬ ਹੈ ਕਿ ਉੱਚ ਪੱਧਰ ਦੀ ਸਾਵਧਾਨੀ ਵਰਤੀ ਜਾਣੀ ਚਾਹੀਦੀ ਹੈ।

Travel Advisory by Government of Australia. Credit: SmarTraveller.Gov.Au
ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।






