- ਕੁਈਨਜ਼ਲੈਂਡ ਵਾਸੀ ਟ੍ਰੋਪੀਕਲ ਚੱਕਰਵਾਤ ਅਲਫ੍ਰੇਡ ਲਈ ਆਪਣੀਆਂ ਅੰਤਿਮ ਤਿਆਰੀਆਂ ਕਰ ਰਹੇ ਹਨ, ਜਿਸਦੇ ਹੁਣ ਸ਼ਨੀਵਾਰ ਸਵੇਰੇ ਤੱਟ ਪਾਰ ਕਰਨ ਦੀ ਭਵਿਖਬਾਣੀ ਕੀਤੀ ਗਈ ਹੈ।
- ਯੂਕਰੇਨ ਦੇ ਨਾਲ ਖੜੇ ਰਹਿਣ ਦਾ ਵਾਅਦਾ ਕਰਦੇ ਹੋਏ ਯੂਰਪੀ ਨੇਤਾਵਾਂ ਨੇ ਰੱਖਿਆ 'ਤੇ ਵਧੇਰੇ ਖਰਚ ਕਰਨ ਦੀ ਯੋਜਨਾ ਦਾ ਸਮਰਥਨ ਕੀਤਾ ਹੈ।
- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਕਸੀਕੋ ਤੋਂ ਆਉਣ ਵਾਲੀਆਂ ਜ਼ਿਆਦਾਤਰ ਵਸਤਾਂ 'ਤੇ 25 ਪ੍ਰਤੀਸ਼ਤ ਟੈਰਿਫ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।
- ਓਡੀਆਈ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਸਟੀਵ ਸਮਿਥ ਕਹਿੰਦੇ ਨੇ ਕਿ ਉਹਨਾਂ ਨੂੰ ਲੱਗਦਾ ਹੈ ਕਿ ਹੁਣ ਅਗਲੀ ਪੀੜ੍ਹੀ ਲਈ ਜਗ੍ਹਾ ਬਣਾਉਣ ਦਾ ਸਹੀ ਸਮਾਂ ਹੈ।
- ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਚੋਂ ਧਰਨੇ ਚੁੱਕ ਕੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਲਾਉਣ ਸਮੇਤ ਹੋਰ ਵੀ ਕਈ ਵੱਡੇ ਫੈਸਲੇ ਲਏ ਹਨ।
ਵਧੇਰੇ ਜਾਣਕਾਰੀ ਲਈ ਸੁਣੋ ਇਹ ਖਬਰਨਾਮਾ..
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।







