ਸ੍ਰੀ ਗੁਰੂ ਰਵੀਦਾਸ ਸਭਾ ਮੈਲਬਰਨ ਵਿਖੇ ਲਗਾਤਾਰ ਦੂਜੀ ਵਾਰ ਗੋਲਕ ਚੋਰੀ, ਇਸ ਵਾਰ 1500 ਡਾਲਰ ਲੈ ਉਡੇ ਚੋਰ

Guru Ravidas Sabha Bugrlary.png

ਸ੍ਰੀ ਗੁਰੂ ਰਵੀਦਾਸ ਸਭਾ ਕੈਂਪਬੈਲਫੀਲਡ ਦੀ ਅੰਦਰਲੀ ਤਸਵੀਰ ਅਤੇ (ਇਨਸੈਟ) ਸੀਸੀਟੀਵੀ ਵਿੱਚ ਕੈਦ ਹੋਇਆ ਗੋਲਕ ਚੋਰੀ ਕਰਨ ਵਾਲਾ ਵਿਅਕਤੀ।

ਮੈਲਬਰਨ ਦੇ ਉੱਤਰੀ ਹਿੱਸੇ ਵਿੱਚ ਪੈਂਦੇ ਇਲਾਕੇ ਕੈਂਪਬੈਲਫੀਲਡ ਦੇ ਮੈਲਕਮ ਪਲੇਸ ਵਿਖੇ ਸ੍ਰੀ ਗੁਰੂ ਰਵੀਦਾਸ ਸਭਾ ਵਿੱਚ ਗੋਲਕ ਚੋਰੀ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦੇ ਹੋਏ ਸਭਾ ਦੇ ਅਹੁਦੇਦਾਰ ਰਜਿੰਦਰ ਕਲੇਰ ਨੇ ਦੱਸਿਆ ਕਿ ਇਹ ਘਟਨਾ ਬੀਤੀ 29 ਦਿਸੰਬਰ ਦੀ ਰਾਤ ਨੂੰ ਕਰੀਬ 10:30 ਵਜੇ ਵਾਪਰੀ। ਪੁਲਿਸ ਨੇ ਆਮ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।


ਰਜਿੰਦਰ ਕਲੇਰ ਨੇ ਐਸਬੀਐਸ ਪੰਜਾਬੀ ਨਾਲ ਗੱਲ ਕਰਦੇ ਹੋਏ ਦੱਸਿਆ, "ਇੱਕ ਨਕਾਬਪੋਸ਼ ਵਿਅਕਤੀ ਗਰਾਈਡਿੰਗ ਟੂਲ ਨਾਲ ਤਾਲਾ ਤੋੜ ਕੇ ਗੁਰੂਘਰ ਵਿੱਚ ਦਾਖਿਲ ਹੋਇਆ ਅਤੇ ਗੋਲਕ ਵਿਚੋਂ 1500 ਡਾਲਰ ਚੋਰੀ ਕਰ ਕੇ ਲੈ ਗਿਆ। "

ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਸਾਫ਼ ਨਜ਼ਰ ਆ ਰਹੀ ਹੈ।

ਉਨ੍ਹਾਂ ਦੱਸਿਆ ਅੱਗੇ ਦੱਸਿਆ ਕਿ ਇਸ ਅਸਥਾਨ ’ਤੇ ਚੋਰੀ ਦੀ ਇਹ ਲਾਗਾਤਾਰ ਦੂਜੀ ਵਾਰਦਾਤ ਹੈ, ਇਸ ਤੋਂ ਪਹਿਲਾਂ ਨਵੰਬਰ 2025 ਵਿੱਚ ਵੀ ਗੋਲਕ ਵਿਚੋਂ ਪੰਜ ਤੋਂ ਸੱਤ ਹਜ਼ਾਰ ਡਾਲਰ ਦੇ ਕਰੀਬ ਦੀ ਰਕਮ ਚੋਰੀ ਹੋ ਗਈ ਸੀ।

ਓਧਰ ਵਿਕਟੋਰੀਆ ਪੁੁਲਿਸ ਨੇ ਦੱਸਿਆ ਹੈ ਕਿ ਹਿਊਮ ਕ੍ਰਾਈਮ ਇਨਵੈਸਟੀਗੇਸ਼ਨ ਯੂਨਿਟ ਵੱਲੋਂ ਚੋਰੀ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਦੀ ਪੁੁਲਿਸ ਵੱਲੋਂ ਸੀਸੀਟੀਵੀ ਵੀਡੀਓ ਅਤੇ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।

Offender-Inside.png
ਸੀਸੀਟੀਵੀ ਕੈਮਰੇ ਵਿੱਚ ਕੈਦ ਹੋਇਆ ਗੋਲਕ ਚੋਰੀ ਕਰਨ ਵਾਲਾ ਵਿਅਕਤੀ। Credit: Victoria Police

ਪੁਲਿਸ ਨੇ ਆਮ ਲੋਕਾਂ ਤੋਂ ਸਹਿਯੋਗ ਮੰਗਦਿਆਂ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਕਰਨ ਲਈ 1800 333 000 'ਤੇ ਕ੍ਰਾਈਮ ਸਟਾਪਰਜ਼ ਨਾਲ ਸੰਪਰਕ ਕਰਨ ਜਾਂ www.cirmestoppersivc.com.au'ਤੇ ਔਨਲਾਈਨ ਗੁਪਤ ਰਿਪੋਰਟ ਜਮ੍ਹਾਂ ਕਰਵਾਉਣ ਦੀ ਅਪੀਲ ਵੀ ਕੀਤੀ ਹੈ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now