Key Points
- 1860 ਤੋਂ 1930 ਵਿੱਚ ਜਦ ਆਊਟਬੈਕ ਆਸਟ੍ਰੇਲੀਆ ਵਿੱਚ ਕੰਮ ਕਰਨ ਵਾਲੇ ਸ਼ੁਰੂਆਤੀ ਊਠ ਚਾਲਕਾਂ ਵਿੱਚ ਸਿੱਖ ਭਾਈਚਾਰੇ ਦੇ ਲੋਕ ਵੀ ਸ਼ਾਮਲ ਸਨ।
- ਪਹਿਲੇ ਵਿਸ਼ਵ ਯੁੱਧ ਵਿੱਚ ਬਹੁਤ ਸਾਰੇ ਸਿੱਖ ਸੈਨਿਕਾਂ ਨੂੰ ANZACs ਵਜੋਂ ਭਰਤੀ ਕੀਤਾ ਗਿਆ ਸੀ।
ਕੀ ਤੁਸੀਂ ਜਾਣਦੇ ਹੋ, ਸਿੱਖ ਭਾਈਚਾਰੇ ਦਾ ਆਸਟ੍ਰੇਲੀਆ ਦੇ ਮੂਲ ਮਾਲਕਾਂ ਜਾਂ ਆਦਿਵਾਸੀ ਅਤੇ ਟੋਰੇਸ ਸਟ੍ਰੇਟ ਆਈਲੈਂਡਰ ਲੋਕਾਂ ਨਾਲ ਵੀ ਸੰਬੰਧ ਹੋ ਸਕਦਾ ਹੈ?
ਆਸਟ੍ਰੇਲੀਅਨ ਸਿੱਖ ਹੈਰੀਟੇਜ ਐਸੋਸੀਏਸ਼ਨ, ਪੱਛਮੀ ਆਸਟ੍ਰੇਲੀਆ ਦੇ ਆਦਿਵਾਸੀ ਭਾਈਚਾਰੇ ਵਿੱਚ ਸਿੱਖ ਧਰਮ ਦੀ ਮੌਜੂਦਗੀ ਦੀ ਪੁਸ਼ਟੀ ਕਰਦੀ ਹੈ। ਉਨ੍ਹਾਂ ਮੁਤਾਬਿਕ ਇਹ ਸੰਬੰਧ 160 ਸਾਲ ਪਹਿਲਾਂ ਤੱਕ ਪਾਏ ਜਾ ਸਕਦੇ ਹਨ।
ਇਤਿਹਾਸਕਾਰ ਮੰਨਦੇ ਹਨ ਕਿ ਸਨ 1860 ਤੋਂ 1930 ਵਿੱਚ ਜਦ ਆਊਟਬੈਕ ਆਸਟ੍ਰੇਲੀਆ ਵਿੱਚ ਕੰਮ ਕਰਨ ਵਾਲੇ ਸ਼ੁਰੂਆਤੀ ਊਠ ਚਾਲਕਾਂ ਨੂੰ ਆਸਟ੍ਰੇਲੀਆ ਭੇਜਿਆ ਗਿਆ ਸੀ, ਤਾਂ ਉਨ੍ਹਾਂ ਵਿੱਚ ਸਿੱਖ ਭਾਈਚਾਰੇ ਦੇ ਲੋਕ ਵੀ ਸ਼ਾਮਲ ਸਨ।
ਇਨ੍ਹਾਂ ਊਠ ਚਾਲਕਾਂ ਵਿੱਚੋਂ ਬਹੁਤ ਸਾਰੇ ਪਰਿਵਾਰ ਬਾਅਦ ਵਿੱਚ ਆਪਣੇ ਵਤਨ ਪਰਤ ਗਏ ਸਨ , ਪਰ ਕੁੱਝ ਇੱਥੇ ਹੀ ਰਹਿ ਗਏ।
ਆਸਟ੍ਰੇਲੀਅਨ ਸਿੱਖ ਹੈਰੀਟੇਜ ਦੇ ਯਤਨਾਂ ਤੋਂ ਪਤਾ ਲੱਗਾ ਹੈ ਕਿ ਪਹਿਲੇ ਵਿਸ਼ਵ ਯੁੱਧ ਵਿੱਚ ਬਹੁਤ ਸਾਰੇ ਸਿੱਖ ਸੈਨਿਕਾਂ ਨੂੰ ANZACs (ਆਸਟ੍ਰੇਲੀਅਨ ਅਤੇ ਨਿਊਜ਼ੀਲੈਂਡ ਆਰਮੀ ਕਾਰਪੋਰਲ) ਵਜੋਂ ਭਰਤੀ ਕੀਤਾ ਗਿਆ ਸੀ।
2011 ਦੀ ਜਨਗਣਨਾ ਦੇ ਅੰਕੜਿਆਂ ਅਨੁਸਾਰ ਕੁੱਝ ਮੂਲ ਮਾਲਕਾਂ ਜਾਂ ਆਦਿਵਾਸੀ ਅਤੇ ਟੋਰੇਸ ਸਟ੍ਰੇਟ ਆਈਲੈਂਡਰ ਲੋਕਾਂ ਨੇ ਸਿੱਖ ਧਰਮ ਨੂੰ ਆਪਣੇ ਧਰਮ ਵਜੋਂ ਨਾਮਜ਼ਦ ਕੀਤਾ ਸੀ।
ਕੀ ਇਸ ਸਭ ਦਾ ਮਤਲਬ ਹੈ ਕਿ ਪੰਜਾਬੀ ਭਾਈਚਾਰਾ ਤੇ ਆਸਟ੍ਰੇਲੀਆ ਦੇ ਮੂਲ ਵਾਸੀ ਅੱਜ ਤੋਂ ਕਈ ਦਹਾਕੇ ਪਹਿਲਾਂ ਇਕ ਦੂਜੇ ਦੇ ਸੰਪਰਕ ਵਿੱਚ ਆ ਚੁੱਕੇ ਸਨ?
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।