ਵਿਕਟੋਰੀਅਨ ਪਾਰਲੀਮੈਂਟ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਰੋਹ

Ceremony Honouring the Martyrdom of the Chaar Sahibzade Held at the Victorian Parliament.jpg

Commemoration ceremony honouring the martyrdom of the Sahibzaade held at the Victorian Parliament. Credit: SBS Punjabi

10 ਦਸੰਬਰ 2025 ਨੂੰ ਵਿਕਟੋਰੀਅਨ ਪਾਰਲੀਮੈਂਟ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਸਫ਼ਰ-ਏ-ਸ਼ਹਾਦਤ’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਕੀਰਤੀਮਾਨ, ਹੌਂਸਲੇ ਅਤੇ ਕੁਰਬਾਨੀ ਦੇ ਪਵਿੱਤਰ ਸੁਨੇਹੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸੀ। ਭਾਈਚਾਰੇ ਦੇ ਨੁਮਾਇੰਦਿਆਂ ਦੇ ਨਾਲ-ਨਾਲ ਆਸਟ੍ਰੇਲੀਅਨ ਰਾਜਨੀਤਿਕ ਆਗੂਆਂ ਦੀ ਹਾਜ਼ਰੀ ਨੇ ਇਸ ਸਮਾਰੋਹ ਨੂੰ ਹੋਰ ਮਹੱਤਵਪੂਰਨ ਬਣਾਇਆ।


‘ਸਫ਼ਰ-ਏ-ਸ਼ਹਾਦਤ’ ਸਮਾਗਮ 'ਚ ਬੱਚਿਆਂ ਅਤੇ ਨੌਜਵਾਨਾਂ ਦੀਆਂ ਪੇਸ਼ਕਾਰੀਆਂ ਨੇ ਸਾਬਤ ਕੀਤਾ ਕਿ ਵਿਦੇਸ਼ਾਂ ਵਿੱਚ ਜਨਮੀ ਅਤੇ ਵੱਡੀ ਹੋ ਰਹੀ ਨਵੀਂ ਪੀੜ੍ਹੀ ਆਪਣੀ ਵਿਰਾਸਤ ਨਾਲ ਮਜ਼ਬੂਤੀ ਨਾਲ ਜੁੜੀ ਹੋਈ ਹੈ। ਇਹ ਸਮਾਗਮ ਕਰਮ ਇਸ਼ਰਸਰ ਸੇਵਾ ਸਿਮਰਨ ਸੋਸਾਇਟੀ ਅਤੇ ਪੰਜਾਬ ਕੌਂਸਲ ਆਫ ਆਸਟ੍ਰੇਲੀਆ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ। ਇਸ ਮੌਕੇ ਪਹੁੰਚੇ ਨੁਮਾਇੰਦਿਆਂ ਅਤੇ ਰਾਜਨੀਤਿਕ ਆਗੂਆਂ ਦਾ ਕੀ ਕਹਿਣਾ ਸੀ, ਸੁਣੋ ਇਸ ਪੌਡਕਾਸਟ ਰਾਹੀਂ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand