Watch FIFA World Cup 2026™

LIVE, FREE and EXCLUSIVE starting June 12 2026

ਗੱਠਜੋੜ ਦੀ 'ਆਸਟ੍ਰੇਲੀਆਈ ਕਦਰਾਂ-ਕੀਮਤਾਂ' ਦਾ ਪ੍ਰਦਰਸ਼ਨ ਨਾ ਕਰਨ ਵਾਲੇ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਯੋਜਨਾ ਦੀ ਆਲੋਚਨਾ

cutout pics (2).jpg

ਵਿਰੋਧੀ ਧਿਰ ਦੇ ਨੇਤਾ ਦੀ ਪ੍ਰਸਤਾਵਿਤ ਮਾਈਗ੍ਰੇਸ਼ਨ ਸਿਸਟਮ ਸੁਧਾਰ ਦੀ ਰੂਪਰੇਖਾ ਉੱਤੇ ਸਿਆਸੀ ਬਹਿਸ Credit: AAP Images /Pexels

ਵਿਰੋਧੀ ਧਿਰ ਦੇ ਨੇਤਾ ਐਂਗਸ ਟੇਲਰ ਨੇ ਆਪਣੀ ਪਰਵਾਸ ਯੋਜਨਾ ਵਿੱਚ ਉਨ੍ਹਾਂ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਗੱਲ ਕਹੀ ਹੈ ਜੋ "ਆਸਟ੍ਰੇਲੀਆਈ ਕਦਰਾਂ-ਕੀਮਤਾਂ" ਦਾ ਪ੍ਰਦਰਸ਼ਨ ਨਹੀਂ ਕਰਦੇ ਹਨ। ਇਸ ਯੋਜਨਾ ਦੀ ਵਿਆਪਕ ਆਲੋਚਨਾ ਹੋ ਰਹੀ ਹੈ ਅਤੇ ਮੌਜੂਦਾ ਲੇਬਰ ਸਰਕਾਰ ਦੇ ਨਾਲ ਨਾਲ ਮਨੁੱਖੀ ਅਧਿਕਾਰ ਸਮੂਹਾਂ ਨੇ ਵੀ ਇਸ ਨੀਤੀ ਦੀ ਸਖ਼ਤ ਨਿੰਦਾ ਕੀਤੀ ਹੈ। ਕੀ ਹੈ ਇਹ ਨੀਤੀ ਅਤੇ ਇਸ ਦਾ ਕੀ ਪ੍ਰਭਾਵ ਪੈ ਸਕਦਾ ਹੈ? ਜਾਨਣ ਲਈ ਸੁਣੋ ਇਹ ਪੌਡਕਾਸਟ...


Published

Updated

By Haylena Krishnamoorthy

Presented by Shyna Kalra

Source: SBS



Share this with family and friends


ਵਿਰੋਧੀ ਧਿਰ ਦੇ ਨੇਤਾ ਐਂਗਸ ਟੇਲਰ ਨੇ ਆਪਣੀ ਪਰਵਾਸ ਯੋਜਨਾ ਵਿੱਚ ਉਨ੍ਹਾਂ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਗੱਲ ਕਹੀ ਹੈ ਜੋ "ਆਸਟ੍ਰੇਲੀਆਈ ਕਦਰਾਂ-ਕੀਮਤਾਂ" ਦਾ ਪ੍ਰਦਰਸ਼ਨ ਨਹੀਂ ਕਰਦੇ ਹਨ। ਇਸ ਯੋਜਨਾ ਦੀ ਵਿਆਪਕ ਆਲੋਚਨਾ ਹੋ ਰਹੀ ਹੈ ਅਤੇ ਮੌਜੂਦਾ ਲੇਬਰ ਸਰਕਾਰ ਦੇ ਨਾਲ ਨਾਲ ਮਨੁੱਖੀ ਅਧਿਕਾਰ ਸਮੂਹਾਂ ਨੇ ਵੀ ਇਸ ਨੀਤੀ ਦੀ ਸਖ਼ਤ ਨਿੰਦਾ ਕੀਤੀ ਹੈ। ਕੀ ਹੈ ਇਹ ਨੀਤੀ ਅਤੇ ਇਸ ਦਾ ਕੀ ਪ੍ਰਭਾਵ ਪੈ ਸਕਦਾ ਹੈ? ਜਾਨਣ ਲਈ ਸੁਣੋ ਇਹ ਪੌਡਕਾਸਟ...


ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੇਸ਼ਾਂ ਤੋਂ ਆਸਟ੍ਰੇਲੀਆ ਆਉਣ ਵਾਲੇ ਲੋਕਾਂ ਉੱਤੇ ਵਧੇਰੇ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਹੜੇ ਦੇਸ਼ ਉਨ੍ਹਾਂ ਮੁਤਾਬਕ ਪੱਛਮੀ ਉਦਾਰਵਾਦੀ ਲੋਕਤੰਤਰ (Western liberal democracies) ਨਹੀਂ ਹਨ।

ਆਪਣੀ ਇਮੀਗ੍ਰੇਸ਼ਨ ਨੀਤੀ ਵਿੱਚ, ਟੇਲਰ ਨੇ ਤਿੰਨ ਮੁੱਖ ਸੁਝਾਅ ਦੱਸੇ ਹਨ। ਜਿਸ ਵਿੱਚ ਵੀਜ਼ਾ ਬਿਨੈਕਾਰਾਂ ਦੇ ਸੋਸ਼ਲ ਮੀਡੀਆ ਦੀ ਜਾਂਚ, ਆਸਟ੍ਰੇਲੀਆ ਵਿੱਚ ਰਹਿਣ ਲਈ ਅੰਗਰੇਜ਼ੀ ਦੀ ਮੁਹਾਰਤ ਨੂੰ ਇੱਕ ਲੋੜ ਬਣਾਉਣ ਵਰਗੇ ਕਈ ਉਪਰਾਲੇ ਸ਼ਾਮਲ ਹਨ।

ਆਲੋਚਕ ਇਸ ਨੀਤੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵਰਗੀ ਨੀਤੀ, ਵਾਈਟ ਆਸਟ੍ਰੇਲੀਆ ਪਾਲਿਸੀ ਦਾ 2026 ਮਾਡਲ, ਅਤੇ ਵਨ ਨੇਸ਼ਨ ਪਾਰਟੀ ਦੇ ਵੱਧਦੇ ਰੁਝਾਨ ਦਾ ਜਵਾਬ ਕਹਿ ਰਹੇ ਹਨ।

ਜ਼ਿਕਰਯੋਗ ਹੈ ਕਿ ਆਮ ਧਾਰਨਾ ਤੋਂ ਉਲਟ ਆਸਟ੍ਰੇਲੀਅਨ ਬਿਊਰੋ ਆਫ਼ ਸਟੈਟਿਸਿਕਸ ਦੇ ਅਨੁਸਾਰ, ਵਿਦੇਸ਼ੀ ਪ੍ਰਵਾਸ ਘਟਿਆ ਹੈ। ਅੰਕੜੇ ਦਰਸਾਉਂਦੇ ਹਨ ਕਿ 2023 ਤੋਂ 2024 ਵਿੱਚ 429,000 ਪ੍ਰਵਾਸੀਆਂ ਤੋਂ ਘੱਟ ਕੇ 2024 ਤੋਂ 2025 ਵਿੱਚ ਲਗਭਗ 306,000 ਲੋਕਾਂ ਨੇ ਆਸਟ੍ਰੇਲੀਆ ਵਿੱਚ ਪਰਵਾਸ ਕੀਤਾ ਹੈ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now