ਕਰੋਨਾਵਾਇਰਸ ਬਾਰੇ ਭਰਮ-ਭੁਲੇਖੇ: ਕਿਉਂ ਹੈ ਕੋਵਿਡ-19 ਏਨਾ ਖਤਰਨਾਕ ਤੇ ਕੀ ਸ਼ਰਾਬ ਨਾਲ਼ ਇਸ ਤੋਂ ਬਚਿਆ ਜਾ ਸਕਦਾ ਹੈ?

Alcohol vs COVID-19

Source: Pexels

ਕੋਵਿਡ-19, ਕਰੋਨਾਵਾਇਰਸ ਨਾਲ਼ ਸਬੰਧਿਤ ਇੱਕ ਕਿਟਾਣੂ ਹੈ। ਇਹ ਆਮ ਵਾਇਰਸਾਂ ਦੇ ਮੁਕਾਬਲੇ ਵੱਧ ਖਤਰਨਾਕ ਮੰਨਿਆ ਜਾ ਰਿਹਾ ਹੈ ਤੇ ਇਸ ਦੇ ਪ੍ਰਕੋਪ ਦੇ ਚੱਲਦਿਆਂ ਹੁਣ ਤੱਕ ਦੁਨੀਆਂ ਭਰ ਵਿੱਚ ਲੱਖਾਂ ਲੋਕ ਪੀੜ੍ਹਤ ਹਨ ਤੇ ਹਜ਼ਾਰਾਂ ਹੀ ਮੌਤਾਂ ਹੋ ਚੁੱਕੀਆਂ ਹਨ। ਪੇਸ਼ ਹੈ ਇਸ ਬਾਰੇ ਮੈਲਬੌਰਨ ਤੋਂ ਡਾਕਟਰੀ ਸੇਵਾਵਾਂ ਦੇ ਮਾਹਿਰ ਸੰਦੀਪ ਭਗਤ ਨਾਲ਼ ਇਹ ਵਿਸ਼ੇਸ਼ ਗੱਲਬਾਤ।


ਕੋਵਿਡ-19 ਸਰੀਰ ਵਿੱਚ ਕਿਸ ਤਰਾਂਹ ਫੈਲਦਾ ਹੈ, ਇਸਤੋਂ ਬਚਾਅ ਦੇ ਕੀ ਤਰੀਕੇ ਹਨ, ਸਰੀਰ ਨੂੰ ਇਸ ਬਿਮਾਰੀ ਖਿਲਾਫ ਲੜਨ ਲਈ ਕਿਵੇਂ ਤਿਆਰ ਕੀਤਾ ਜਾ ਸਕਦਾ ਹੈ ਅਤੇ ਹੋਰ ਵੀ ਬਹੁਤ ਸਾਰੇ ਸਵਾਲਾਂ ਦੇ ਜਵਾਬ ਜਿਨ੍ਹਾਂ ਦੀ ਭਾਲ਼ ਵਿੱਚ ਅਸੀਂ ਇੰਟਰਨੇਟ ਫਰੋਲਦੇ ਹਾਂ, ਸੁਨਣ ਲਈ ਉਪਰ ਫੋਟੋ ਉੱਤੇ ਬਣੇ ਸਪੀਕਰ ਆਈਕਨ ਉੱਤੇ ਕਲਿੱਕ ਕਰੋ।

Dr Sandeep Bhagat
Dr Sandeep Bhagat is a Melbourne-based health practitioner. Source: Supplied

ਇਸ ਆਰਟੀਕਲ ਨੂੰ ਵਿਸਥਾਰ ਨਾਲ਼ ਅੰਗਰੇਜ਼ੀ ਵਿੱਚ ਪੜ੍ਹੋ

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ ਅਤੇ ਹੁਣ ਇਕੱਠ ਸਿਰਫ ਦੋ ਲੋਕਾਂ ਤੱਕ ਸੀਮਤ ਹੈ ਪਰ ਇਹ ਨਿਯਮ ਆਪਣੇ ਘਰ ਪਰਿਵਾਰ ਵਿੱਚ ਵਿਚਰਦਿਆਂ ਲਾਗੂ ਨਹੀਂ ਹੁੰਦਾ।

ਜੇ ਤੁਸੀਂ ਵਿਦੇਸ਼ ਤੋਂ ਵਾਪਸ ਆਉਣ ਦੇ 14 ਦਿਨਾਂ ਦੇ ਅੰਦਰ-ਅੰਦਰ ਕੋਵਿਡ-19 ਦੇ ਲੱਛਣ ਵਧਦੇ ਹੋਏ ਵੇਖਦੇ ਹੋ ਤਾਂ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

ਜੇ ਤੁਹਾਨੂੰ ਕੋਈ ਵੀ ਲੱਛਣ ਨਹੀਂ ਹਨ ਪਰੰਤੂ ਤੁਸੀਂ ਕੋਵਿਡ-19 ਦੇ ਕਿਸੇ ਪੀੜ੍ਹਤ ਨਾਲ ਸੰਪਰਕ ਵਿੱਚ ਰਹੇ ਹੋ ਤਾਂ ਵੀ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

ਜੇ ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਨੂੰ ਟੈਸਟ ਕਰਵਾਉਣ ਦੀ ਲੋੜ ਹੋ ਸਕਦੀ ਹੈਆਪਣੇ ਡਾਕਟਰ ਨੂੰ ਸਹੂਲਤ ਲਈ ਸਿਰਫ ਕਾਲ ਕਰੋਪਰ ਉਸ ਕੋਲ਼ ਨਾ ਜਾਓਜਾਂ ਰਾਸ਼ਟਰੀ ਕਰੋਨਾਵਾਇਰਸ ਸਿਹਤ ਜਾਣਕਾਰੀ ਹਾਟਲਾਈਨ ਨਾਲ 1800 020 080 'ਤੇ ਸੰਪਰਕ ਕਰੋ।

ਜੇ ਤੁਸੀਂ ਸਾਹ ਲੈਣ ਵਿੱਚ ਔਖਿਆਈ ਮਹਿਸੂਸ ਕਰਦੇ ਹੋ ਜਾਂ ਤੁਹਾਨੂੰ ਮੈਡੀਕਲ ਐਮਰਜੈਂਸੀ ਦੇ ਚਲਦਿਆਂ ਲੋੜ ਹੈ ਤਾਂ 000 ਨੂੰ ਕਾਲ ਕਰੋ।

ਐਸ ਬੀ ਐਸਆਸਟ੍ਰੇਲੀਆ ਦੇ ਵੱਖੋ-ਵੱਖਰੇ ਭਾਈਚਾਰਿਆਂ ਨੂੰ ਕਰੋਨਾਵਾਇਰਸ/ਕੋਵਿਡ-19 ਬਾਰੇ ਸਮੁੱਚੀ ਅਤੇ ਤਾਜ਼ਾ-ਤਰੀਨ ਜਾਣਕਾਰੀ ਦੇਣ ਲਈ ਵਚਨਬੱਧ ਹੈ। ਜ਼ਿਆਦਾ ਜਾਣਕਾਰੀ ਲਈ sbs.com.au/coronavirus 'ਤੇ ਜਾਓ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ


Share

Follow SBS Punjabi

Download our apps

Watch on SBS

Punjabi News

Watch now