ਪਰਮਿੰਦਰ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅੱਠ ਸਾਲ ਦੇ ਬੇਟੇ ਨੂੰ 31 ਮਈ ਤੋਂ ਪਹਿਲਾਂ ਆਸਟ੍ਰੇਲੀਆ ਛੱਡਣ ਦਾ ਆਦੇਸ਼ ਦਿੱਤਾ ਗਿਆ ਸੀ, ਪਰ ਡਿਪਾਰਟਮੈਂਟ ਔਫ ਹੋਮ ਅਫੇਅਰਜ਼ ਵਲੋਂ ਉਨ੍ਹਾਂ ਨੂੰ ਕੁੱਝ ਹੋਰ ਸਮਾਂ ਬ੍ਰਿਜਿੰਗ ਵੀਜ਼ੇ ਤੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਪਰਿਵਾਰ ਹੁਣ ਇਮੀਗ੍ਰੇਸ਼ਨ ਮੰਤਰੀ ਵਲੋਂ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਬੇਨਤੀ 'ਤੇ ਅੰਤਿਮ ਫੈਸਲੇ ਦੀ ਉਡੀਕ ਕਰ ਰਿਹਾ ਹੈ।
Key Points
- ਗੋਲਡ ਕੋਸਟ ਦੇ ਇਸ ਪਰਿਵਾਰ ਨੂੰ ਹੁਣ ਤਿੰਨ ਮਹੀਨਿਆਂ ਦੇ ਬ੍ਰਿਜਿੰਗ ਵੀਜ਼ੇ ਲਈ ਦੁਬਾਰਾ ਅਪਲਾਈ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
- ਪਰਿਵਾਰ ਵਲੋਂ ਪ੍ਰਵਾਸ ਮੰਤਰੀ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਲਈ ਦੂਜੀ ਵਾਰ ਅਰਜ਼ੀ ਦਿੱਤੀ ਗਈ ਹੈ।
- ਜ਼ਿਕਰਯੋਗ ਹੈ ਕਿ ਮਾਈਗ੍ਰੇਸ਼ਨ ਐਕਟ 1958 ਦੇ ਤਹਿਤ, ਇਮੀਗ੍ਰੇਸ਼ਨ ਮੰਤਰੀ ਨੂੰ ਆਪਣੀ ਸ਼ਕਤੀ ਦੀ ਵਰਤੋਂ ਕਰਨ ਦਾ ਅਧਿਕਾਰ ਹੈ ਜੇਕਰ ਉਹ ਮੰਨਦੇ ਹਨ ਕਿ ਇਹ ਜਨਤਕ ਹਿੱਤ ਵਿੱਚ ਹੈ।
15 ਸਾਲਾਂ ਤੋਂ ਆਸਟ੍ਰੇਲੀਆ ਵਿੱਚ ਰਹਿਣ ਤੋਂ ਬਾਅਦ ਭਾਰਤ ਨੂੰ ਡਿਪੋਰਟ ਕੀਤੇ ਜਾਣ ਦਾ ਸਾਹਮਣਾ ਕਰ ਰਹੇ ਇਸ ਭਾਰਤੀ ਪਰਿਵਾਰ ਨੂੰ ਉਨ੍ਹਾਂ ਦੇ ਮੌਜੂਦਾ ਵੀਜ਼ੇ ਦੀ ਮਿਆਦ ਖਤਮ ਹੋਣ ਤੋਂ 3 ਦਿਨ ਪਹਿਲਾਂ ਬ੍ਰਿਜਿੰਗ ਵੀਜ਼ੇ ਲਈ ਅਪਲਾਈ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਪਰਿਵਾਰ ਵਲੋਂ ਦੇਸ਼ ਵਿੱਚ ਰਹਿਣ ਦੀ ਇਜਾਜ਼ਤ ਪ੍ਰਾਪਤ ਕਰਨ ਲਈ ਇੱਕ ਪਟੀਸ਼ਨ ਵੀ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਭਰਵਾਂ ਜਨਤਕ ਸਮਰਥਨ ਮਿਲਿਆ ਹੈ ਅਤੇ ਇਸ ਪਟੀਸ਼ਨ 'ਤੇ ਹੁਣ ਤਕ 16,000 ਤੋਂ ਵੱਧ ਦਸਤਖ਼ਤ ਹੋ ਚੁੱਕੇ ਹਨ।
ਪਰਿਵਾਰ ਇਸ ਸਮੇਂ ਮਨਿਸਟਰ ਇੰਟਰਵੈਂਸ਼ਨ ਦੇ ਨਤੀਜੇ ਦੀ ਉਡੀਕ ਕਰ ਰਿਹਾ ਹੈ।
ਵਿਭਾਗ ਨੇ ਇਮੀਗ੍ਰੇਸ਼ਨ ਮੰਤਰੀ ਵਲੋਂ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਪਰਿਵਾਰ ਦੀ ਬੇਨਤੀ ਦੇ ਸਬੰਧ ਵਿੱਚ 20 ਜੂਨ, 2023 ਤੋਂ ਪਹਿਲਾਂ ਕੁਝ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਕਿਹਾ ਹੈ।
ਪਰਮਿੰਦਰ ਸਿੰਘ ਨਾਲ਼ ਪੂਰੀ ਇੰਟਰਵਿਊ ਸੁਣਨ ਲਈ ਇਸ ਆਡੀਓ ਲਿੰਕ ਉੱਤੇ ਕਲਿੱਕ ਕਰੋ...





