ਆਸਟ੍ਰੇਲੀਆ ਵਿੱਚ ਰਹਿਣ ਵਾਲੇ ਬਹੁ-ਸੱਭਿਆਚਾਰਕ ਸਮਾਜ ਦੇ ਲੋਕਾਂ ਨੇ ਆਪਣੇ ਤਜ਼ਰੁਬੇ ਸਾਂਝੇ ਕਰਦੇ ਹੋਏ ਦੱਸਿਆ ਹੈ ਕਿ ਨਾਗਰਿਕ ਹੋਣ ਦੇ ਬਾਵਜੂਦ ਵੀ ਕਈ ਵਾਰ ਉਨ੍ਹਾਂ ਨਾਲ ਇੱਕ 'ਆਊਟਸਾਈਡਰ' ਵਰਗਾ ਵਿਵਹਾਰ ਕੀਤਾ ਜਾਂਦਾ ਹੈ।
ਵਿਕਟੋਰੀਆ ਯੂਨੀਵਰਸਿਟੀ ਦੀ ਤਾਜ਼ਾ ਰਿਪੋਰਟ ਮੁਤਾਬਕ ਵੀ ਆਸਟ੍ਰੇਲੀਆ ਵਿੱਚ ਰਹਿਣ ਵਾਲੇ ਵਿਭਿੰਨ ਪਿਛੋਕੜ ਵਾਲੇ ਲੋਕਾਂ ਨੂੰ ਅਣਚਾਹਿਆ ਅਤੇ ਨੀਵਾਂ ਮਹਿਸੂਸ ਕਰਵਾਇਆ ਜਾਂਦਾ ਹੈ।
ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਗਿਆ ਹੈ ਕਿ ਲੋਕਾਂ ਨਾਲ ਉਨ੍ਹਾਂ ਦੇ ਨਸਲੀ-ਸੱਭਿਆਚਾਰ ਅਤੇ ਧਾਰਮਿਕ ਵਿਸ਼ਵਾਸਾਂ ਦੇ ਆਧਾਰ 'ਤੇ ਵੀ ਵਿਤਕਰਾ ਕੀਤਾ ਜਾਂਦਾ ਹੈ।

ਪਰ ਬਹੁ ਸੱਭਿਆਚਾਰਕ ਦੇਸ਼ ਆਸਟ੍ਰੇਲੀਆ ਵਿੱਚ ਰਹਿਣ ਵਾਲੇ ਲਗਭਗ 50% ਲੋਕਾਂ ਦੀਆਂ ਜੜਾਂ ਵਿਦੇਸ਼ੀ ਹਨ ਅਤੇ 'ਆਸਟ੍ਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ' ਦੇ ਮੁਤਾਬਕ , ਆਸਟ੍ਰੇਲੀਆ ਦੀ ਲਗਭਗ 30.7% ਆਬਾਦੀ ਆਸਟ੍ਰੇਲੀਆ ਤੋਂ ਬਾਹਰ ਪੈਦਾ ਹੋਈ ਸੀ।
2021 ਦੀ ਮਰਦਮਸ਼ੁਮਾਰੀ ਦੇ ਅਨੁਸਾਰ, 48.2% ਆਸਟ੍ਰੇਲੀਆ ਵਾਸੀਆਂ ਦੇ ਮਾਪਿਆਂ ਵਿੱਚੋਂ ਇੱਕ ਵਿਦੇਸ਼ ਵਿੱਚ ਪੈਦਾ ਹੋਇਆ ਹੈ।
ਸਭਿਆਚਾਰਾਂ ਅਤੇ ਨਸਲਾਂ ਦਾ ਇਹ ਮੇਲ ਆਸਟ੍ਰੇਲੀਆ ਨੂੰ ਵਿਸ਼ਵ ਭਰ ਵਿੱਚ ਇੱਕ ਵਿਲੱਖਣ ਪਹਿਚਾਣ ਪ੍ਰਦਾਨ ਕਰਦਾ ਹੈ। ਇਸ ਪਹਿਚਾਣ ਨੂੰ ਬਰਕਰਾਰ ਰੱਖਦੇ ਹੋਏ ਵਿਭਿੰਨ ਭਾਈਚਾਰੇ ਦੀ ਦਿੱਖ ਨੂੰ ਕਿਵੇਂ ਬਰਕਰਾਰ ਰੱਖਿਆ ਜਾ ਸਕਦਾ ਹੈ?
ਹੋਰ ਵੇਰਵੇ ਲਈ, ਇਸ ਪੋਡਕਾਸਟ ਲਿੰਕ 'ਤੇ ਕਲਿੱਕ ਕਰੋ.....
Podcast Collection: ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।










