SKIP TO MAIN CONTENT

ਸੰਘਰਸ਼ ਭਰੇ ਦਿਨਾਂ ਤੋਂ ਸਕਾਈਲਾਈਨ ਤੱਕ ਦਾ ਸਫ਼ਰ: ਰੀਅਲ ਅਸਟੇਟ ਦਿੱਗਜ ਗੁਰਿੰਦਰ ਭੱਟੀ ਨਾਲ ਖਾਸ ਗੱਲਬਾਤ

Developer Gurinder Bhatti 11th September 2026.jpg
An exclusive conversation on real estate with Gurinder Bhatti. Credit: Pic: Insta/BeingSalmanKhan and SBS Studios

ਪੰਜਾਬ ਤੋਂ ਵਿਦੇਸ਼ਾਂ ਤੱਕ ਦਾ ਸਫ਼ਰ ਤੈਅ ਕਰਨ ਵਾਲੇ ਰੀਅਲ ਅਸਟੇਟ ਡਿਵੈਲਪਰ ਗੁਰਿੰਦਰ ਭੱਟੀ ਨੇ ਐਸ ਬੀ ਐਸ ਪੰਜਾਬੀ ਨਾਲ ਖ਼ਾਸ ਗੱਲਬਾਤ ਦੌਰਾਨ ਆਪਣੀ ਜ਼ਿੰਦਗੀ ਦੇ ਸੰਘਰਸ਼ ਅਤੇ ਪੰਜਾਬ ਦੇ ਰੀਅਲ ਅਸਟੇਟ ਖੇਤਰ ਨਾਲ ਜੁੜੇ ਆਪਣੇ ਵਿਜ਼ਨ ਬਾਰੇ ਗੱਲ ਕੀਤੀ। ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਇੰਗਲੈਂਡ ਜਾਣ ਤੋਂ ਲੈ ਕੇ ਰੈਸਟੋਰੈਂਟ ਵਿੱਚ ਕੰਮ ਕਰਨ ਅਤੇ ਬਾਅਦ ਵਿੱਚ ਰੀਅਲ ਅਸਟੇਟ ਖੇਤਰ ਵਿੱਚ ਆਉਣ ਤੱਕ ਦੇ ਸਫ਼ਰ ਬਾਰੇ ਗੱਲ ਕਰਦਿਆਂ ਭੱਟੀ ਨੇ ਦੱਸਿਆ ਕਿ ਉਹ 'Jacob & Co.' ਵਰਗੇ ਅੰਤਰਰਾਸ਼ਟਰੀ ਬ੍ਰਾਂਡਾਂ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨਾਲ ਮਿਲ ਕੇ ਪੰਜਾਬ ਵਿੱਚ ਕੁਝ ਪ੍ਰੋਜੈਕਟਾਂ 'ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਨ।

Published

By Puneet Dhingra

Presented by Puneet Dhingra

Source: SBS

Skip to podcast episode content

ਪੰਜਾਬ ਤੋਂ ਵਿਦੇਸ਼ਾਂ ਤੱਕ ਦਾ ਸਫ਼ਰ ਤੈਅ ਕਰਨ ਵਾਲੇ ਰੀਅਲ ਅਸਟੇਟ ਡਿਵੈਲਪਰ ਗੁਰਿੰਦਰ ਭੱਟੀ ਨੇ ਐਸ ਬੀ ਐਸ ਪੰਜਾਬੀ ਨਾਲ ਖ਼ਾਸ ਗੱਲਬਾਤ ਦੌਰਾਨ ਆਪਣੀ ਜ਼ਿੰਦਗੀ ਦੇ ਸੰਘਰਸ਼ ਅਤੇ ਪੰਜਾਬ ਦੇ ਰੀਅਲ ਅਸਟੇਟ ਖੇਤਰ ਨਾਲ ਜੁੜੇ ਆਪਣੇ ਵਿਜ਼ਨ ਬਾਰੇ ਗੱਲ ਕੀਤੀ। ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਇੰਗਲੈਂਡ ਜਾਣ ਤੋਂ ਲੈ ਕੇ ਰੈਸਟੋਰੈਂਟ ਵਿੱਚ ਕੰਮ ਕਰਨ ਅਤੇ ਬਾਅਦ ਵਿੱਚ ਰੀਅਲ ਅਸਟੇਟ ਖੇਤਰ ਵਿੱਚ ਆਉਣ ਤੱਕ ਦੇ ਸਫ਼ਰ ਬਾਰੇ ਗੱਲ ਕਰਦਿਆਂ ਭੱਟੀ ਨੇ ਦੱਸਿਆ ਕਿ ਉਹ 'Jacob & Co.' ਵਰਗੇ ਅੰਤਰਰਾਸ਼ਟਰੀ ਬ੍ਰਾਂਡਾਂ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨਾਲ ਮਿਲ ਕੇ ਪੰਜਾਬ ਵਿੱਚ ਕੁਝ ਪ੍ਰੋਜੈਕਟਾਂ 'ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਨ।

ਆਸਟ੍ਰੇਲੀਆਈ ਡਿਵੈਲਪਰ 'ਬਾਥਲਾ ਗਰੁੱਪ' ਦੇ ਸੰਕਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਪ੍ਰਾਪਰਟੀ ਕਾਰੋਬਾਰ ਵਿੱਚ ਕਰਜ਼ੇ, ਨਿਵੇਸ਼ ਤੇ ਜੋਖ਼ਮ ਬਾਰੇ ਗੱਲ ਕਰਨ ਦੇ ਨਾਲ-ਨਾਲ ਟਿਕਾਊ ਵਿਕਾਸ, ਵਾਤਾਵਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਸ਼ਹਿਰ ਬਣਾਉਣ ਦੀ ਲੋੜ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਹਨ।

ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਨਾਲ ਜੁੜੇ ਲੋਕਾਂ ਲਈ ਉਨ੍ਹਾਂ ਨੇ ਪੰਜਾਬ ਵਿੱਚ ਨਿਵੇਸ਼ ਨਾਲ ਜੁੜੇ ਫ਼ੈਸਲਿਆਂ ਬਾਰੇ ਆਪਣਾ ਨਜ਼ਰੀਆ ਦੱਸਿਆ ਅਤੇ ਪ੍ਰਵਾਸੀ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਿਰਾਸਤ ਸੰਭਾਲਣ ਲਈ ਪ੍ਰੇਰਿਤ ਕਰਨ ਦਾ ਭਾਵੁਕ ਸੁਨੇਹਾ ਵੀ ਦਿੱਤਾ ਹੈ। ਪੂਰੀ ਗੱਲਬਾਤ ਇਸ ਪੌਡਕਾਸਟ ਰਾਹੀਂ ਸੁਣੋ।

Disclaimer: The views and information expressed in this podcast are of a general nature and should not be taken as advice. The opinions expressed in this podcast are the personal opinions of the guest. The facts and opinions appearing in the podcast do not reflect the views of SBS Punjabi. SBS neither supports nor condemns these views.

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now