ਭੋਜਨ ਪਦਾਰਥਾਂ ਵਿੱਚ ਧੋਖਾਧੜੀਆਂ ਰੋਕਣ ਲਈ ਵਿਗਿਆਨੀਆਂ ਨੇ ਤਿਆਰ ਕੀਤੀ ਨਵੀਂ ਤਕਨੀਕ

Nuclear scientist Dr Debashish Mazumder is working to end food fraud (SBS-Spencer Austad).jpg

Nuclear scientist Dr Debashish Mazumder is working to end food fraud (SBS-Spencer Austad) Credit: SBS-Spencer Austad

ਹਰ ਸਾਲ ਅਰਬਾਂ ਡਾਲਰ ਦੀ ਭੋਜਨ ਧੋਖਾਧੜੀ ਨਾਲ ਨਜਿੱਠਣ ਲਈ ਆਸਟ੍ਰੇਲੀਅਨ ਵਿਗਿਆਨੀਆਂ ਨੇ ਨਵੇਂ ਅਤੇ ਅਧੁਨਿਕ ਤਰੀਕੇ ਵਿਕਸਿਤ ਕੀਤੇ ਹਨ। ਆਸਟ੍ਰੇਲੀਅਨ ਨਿਊਕਲੀਅਰ ਸਾਇੰਸ ਐਂਡ ਟੈਕਨੋਲੋਜੀ ਆਰਗੇਨਾਈਜੇਸ਼ਨ (ANSTO) ਨਾਲ ਜੁੜੀ ਖੋਜ ਟੀਮ ਦਾ ਕਹਿਣਾ ਹੈ ਕਿ ਦੇਸ਼ ਵਿੱਚ ਭੋਜਨ ਪਦਾਰਥਾਂ ਵਿੱਚ ਮਿਲਾਵਟ ਇੱਕ ਗੰਭੀਰ ਚੁਣੌਤੀ ਬਣੀ ਹੋਈ ਹੈ, ਪਰ ਨਵੀਂ ਤਕਨੀਕ ਦੀ ਮਦਦ ਨਾਲ ਅਜਿਹੀਆਂ ਧੋਖਾਧੜੀਆਂ ਦੀ ਪਛਾਣ ਕਰਨਾ ਹੁਣ ਕਾਫ਼ੀ ਆਸਾਨ ਹੋ ਗਿਆ ਹੈ।


ਕਾਬਿਲੇਗੌਰ ਹੈ ਕਿ ਸਾਲ 2021 ਦੀ ਐਗਰੀਫਿਊਚਰਜ਼ ਆਸਟ੍ਰੇਲੀਆ ਰਿਪੋਰਟ ਮੁਤਾਬਿਕ ਵਿਸ਼ਵ ਪੱਧਰੀ ਭੋਜਨ ਧੋਖਾਧੜੀ ਨਾਲ ਸਾਲਾਨਾ ਕਰੀਬ 75 ਅਰਬ ਡਾਲਰ ਦਾ ਨੁਕਸਾਨ ਹੁੰਦਾ ਹੈ, ਤੇ ਇਸ ਵਿੱਚ ਇਕੱਲੇ ਆਸਟ੍ਰੇਲੀਆ ਦੇ ਸਾਲਾਨਾ ਕਰੀਬ 3 ਅਰਬ ਡਾਲਰ ਵੀ ਸ਼ਾਮਿਲ ਹਨ। ਇਸੇ ਤਰ੍ਹਾਂ ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਦੁਸ਼ਿਤ ਭੋਜਨ ਨਾਲ ਵਿਸ਼ਵ ਪੱਧਰ ’ਤੇ ਹਰ ਸਾਲ 6 ਕਰੋੜ ਬੀਮਾਰੀਆਂ ਅਤੇ 4 ਲੱਖ ਮੌਤਾਂ ਹੁੰਦੀਆਂ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Recommended for you

Follow SBS Punjabi

Download our apps

Watch on SBS

Punjabi News

Watch now