SKIP TO MAIN CONTENT

ਕੀ ਤੁਸੀਂ ਸਹੀ "ਊੜਾ" ਲਿੱਖਦੇ ਹੋ? ਮੁਫ਼ਤ ਗੁਰਮੁਖੀ ਫੱਟੀਆਂ ਵੰਡ ਕੇ ਬੱਚਿਆਂ ਨੂੰ ਪੰਜਾਬੀ ਨਾਲ ਜੋੜ ਰਹੀ ਮੈਲਬਰਨ ਦੀ ਸੰਸਥਾ

Do You Write the Correct Punjabi Melbourne Group Teaching Correct Gurmukhi Writing
Melbourne-based organisation connecting children with punjabi through free gurmukhi boards. Credit: SBS Punjabi

ਮੈਲਬਰਨ ਵਿੱਚ ਹੋਈਆਂ 38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ 2026 ਦੌਰਾਨ ‘ਸ਼੍ਰੀ ਸੁਖਮਨੀ ਸਾਹਿਬ ਸੇਵਕ ਸਭਾ’ ਦੇ ਸੰਸਥਾਪਕ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ-ਕੱਲ੍ਹ ਲੋਕ ਪੂਰਾ 'ਊੜਾ' ਲਿਖਣਾ ਭੁੱਲ ਗਏ ਹਨ ਅਤੇ 'ਓ' ਅੱਧਾ ਹੀ ਲਿਖਦੇ ਹਨ, ਉਹ ਇਸ ਨੂੰ ਸੁਧਾਰਨ ਲਈ ਯਤਨਸ਼ੀਲ ਹਨ। ਇਸ ਮੌਕੇ ਇੱਕ ਵਿਸ਼ਾਲ ਹੱਥੀਂ ਤਿਆਰ ਕੀਤਾ 'ਗੁਰਮੁਖੀ ਟ੍ਰੀ' ਅਤੇ 1947 ਤੋਂ ਪਹਿਲਾਂ ਦੇ ਸਾਂਝੇ ਪੰਜਾਬ ਦਾ ਨਕਸ਼ਾ ਵੀ ਪ੍ਰਦਰਸ਼ਿਤ ਕੀਤਾ ਗਿਆ।

Published

Updated

By Puneet Dhingra

Presented by Puneet Dhingra

Source: SBS

Skip to podcast episode content

ਮੈਲਬਰਨ ਵਿੱਚ ਹੋਈਆਂ 38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ 2026 ਦੌਰਾਨ ‘ਸ਼੍ਰੀ ਸੁਖਮਨੀ ਸਾਹਿਬ ਸੇਵਕ ਸਭਾ’ ਦੇ ਸੰਸਥਾਪਕ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ-ਕੱਲ੍ਹ ਲੋਕ ਪੂਰਾ 'ਊੜਾ' ਲਿਖਣਾ ਭੁੱਲ ਗਏ ਹਨ ਅਤੇ 'ਓ' ਅੱਧਾ ਹੀ ਲਿਖਦੇ ਹਨ, ਉਹ ਇਸ ਨੂੰ ਸੁਧਾਰਨ ਲਈ ਯਤਨਸ਼ੀਲ ਹਨ। ਇਸ ਮੌਕੇ ਇੱਕ ਵਿਸ਼ਾਲ ਹੱਥੀਂ ਤਿਆਰ ਕੀਤਾ 'ਗੁਰਮੁਖੀ ਟ੍ਰੀ' ਅਤੇ 1947 ਤੋਂ ਪਹਿਲਾਂ ਦੇ ਸਾਂਝੇ ਪੰਜਾਬ ਦਾ ਨਕਸ਼ਾ ਵੀ ਪ੍ਰਦਰਸ਼ਿਤ ਕੀਤਾ ਗਿਆ।

2012 ਵਿੱਚ ਸਥਾਪਿਤ ਹੋਈ ਇਹ ਸੰਸਥਾ ਪੰਜਾਬੀ ਅਤੇ ਗੁਰਮੁਖੀ ਦੇ ਪ੍ਰਚਾਰ ਦੇ ਨਾਲ-ਨਾਲ ਪੰਜਾਬ ਵਿੱਚ ਲੋੜਵੰਦ ਬੱਚਿਆਂ ਦੀ ਪੜ੍ਹਾਈ ਅਤੇ ਚੈਰਿਟੀ ਦਾ ਕੰਮ ਵੀ ਕਰਦੀ ਹੈ। ਸਿੱਖ ਖੇਡਾਂ ਦੌਰਾਨ ਸਭਾ ਵੱਲੋਂ ਬੱਚਿਆਂ ਨੂੰ ਮੁਫ਼ਤ ਗੁਰਮੁਖੀ ਫੱਟੀਆਂ ਵੰਡੀਆਂ ਗਈਆਂ ਅਤੇ ਲੋਕਾਂ ਨੂੰ ਗੁਰਮੁਖੀ ਦੇ ਅੱਖਰਾਂ ਨੂੰ ਸਹੀ ਢੰਗ ਨਾਲ ਲਿਖਣ ਲਈ ਜਾਗਰੂਕ ਕੀਤਾ ਗਿਆ। ਵਧੇਰੇ ਜਾਣਕਾਰੀ ਲਈ ਸੁਣੋ ਇਹ ਪੂਰੀ ਇੰਟਰਵਿਊ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now