ਪਰਥ ਦੇ ਰਹਿਣ ਵਾਲੇ ਡਾ. ਪਰਵਿੰਦਰ ਕੌਰ ਨੂੰ ਬਚਪਨ ਤੋਂ ਹੀ ਵਿਗਿਆਨ ਦੇ ਖੇਤਰ ਵਿੱਚ ਰੁਚੀ ਸੀ।
ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਉਹ ਹਮੇਸ਼ਾਂ ਤੋਂ ਇਹਨਾਂ ਸਵਾਲਾਂ ਦੇ ਜਵਾਬ ਲੱਭਣਾ ਚਾਹੁੰਦੇ ਸਨ ਕਿ ਇਸ ਦੁਨੀਆ ਦੀ ਸਿਰਜਣਾ ਕਿਵੇਂ ਹੋਈ।
ਡਾ. ਕੌਰ ਕਿਹਾ ਕਿ ਉਹਨਾਂ ਦੇ ਪਰਿਵਾਰ ਵਿੱਚ ਪਹਿਲਾਂ ਕੋਈ ਵੀ ਵਿਗਿਆਨ ਦੇ ਖੇਤਰ ਵਿੱਚ ਨਹੀਂ ਸੀ, ਪਰ ਫੇਰ ਵੀ ਉਹਨਾਂ ਨੂੰ ਪਰਿਵਾਰ ਤੋਂ ਕਾਫੀ ਹੱਲਾਸ਼ੇਰੀ ਮਿਲੀ।
ਉਹਨਾਂ ਨੂੰ ਵਿਗਿਆਨ ਦੇ ਖੇਤਰ ਵਿੱਚ ਸੇਵਾਵਾਂ ਨਿਭਾਉਣ ਲਈ ਕਈ ਪੁਰਸਕਾਰ ਹਾਸਲ ਹੋਏ ਹਨ।
ਹਾਲ ਹੀ ਵਿੱਚ ਉਹਨਾਂ ਨੂੰ ਪਰਥ 'ਚ ਭਾਰਤੀ ਕੋਂਸਲੇਟ ਜਨਰਲ ਵੱਲੋਂ 'ਇੰਸਪਾਈਰਿੰਗ ਚੇਂਜ ਅਵਾਰਡ' ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।
ਗੱਲਬਾਤ ਕਰਦਿਆਂ ਉਹਨਾਂ ਮਹਿਲਾਵਾਂ ਨਾਲ ਆਪਣੀ ਜ਼ਿੰਦਗੀ ਨੂੰ ਅਨੁਸ਼ਾਸਨ ਵਿੱਚ ਢਾਲਣ ਦਾ ਇੱਕ ਨੁਸਖ਼ਾ ਵੀ ਸਾਂਝਾ ਕੀਤਾ।
ਪੂਰੀ ਗੱਲਬਾਤ ਸੁਣਨ ਲਈ ਇਹ ਆਡੀਓ ਇੰਟਰਵਿਊ ਸੁਣੋ..
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।