ਮੱਧ ਪੂਰਬ ਵਿੱਚ ਵੱਧ ਰਹੇ ਸੰਘਰਸ਼ ਦੌਰਾਨ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਆਸਟ੍ਰੇਲੀਆਈ ਸਰਕਾਰ 'ਤੇ ਦਬਾਅ ਵੱਧ ਰਿਹਾ ਹੈ। ਲਿਬਰਲ ਸੈਨੇਟਰਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਨਾਗਰਿਕਾਂ ਦੀ ਵਾਪਸੀ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਜਾਵੇ, ਪਰ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਕਿਹਾ ਕਿ ਜਦੋਂ ਤੱਕ ਹਵਾਈ ਖੇਤਰ ਬੰਦ ਹਨ, ਅਜਿਹਾ ਕਰਨਾ ਸੰਭਵ ਨਹੀਂ ਹੋਵੇਗਾ। ਇਸਤੋਂ ਇਲਾਵਾ ਅੱਜ ਮੰਗਲਵਾਰ ਰਾਤ ਆਸਟ੍ਰੇਲੀਆ ਦੇ ਅਸਮਾਨ ਵਿੱਚ 'ਬਲੱਡ ਮੂਨ' ਦਿਖਾਈ ਦੇਵੇਗਾ, ਇਹ ਇੱਕ ਅਜਿਹੀ ਘਟਨਾ ਹੈ ਜੋ ਉਸ ਵੇਲੇ ਵਾਪਰਦੀ ਹੈ ਜਦੋਂ ਸੂਰਜ, ਧਰਤੀ ਅਤੇ ਚੰਦਰਮਾ ਇੱਕ ਸਿੱਧੀ ਰੇਖਾ ਵਿੱਚ ਆ ਜਾਂਦੇ ਹਨ। ਇਹਨਾਂ ਤਾਂ ਇਲਾਵਾ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





