ਮੌਸਮ ਵਿਗਿਆਨ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਐਮਰਜੈਂਸੀ ਅਧਿਕਾਰੀਆਂ ਨੇ ਇਸ ਵਾਰ ਦੀ ਬਸੰਤ ਰੁੱਤ (spring) ਦੌਰਾਨ ਆਸਟ੍ਰੇਲੀਆ ਵਿੱਚ ਬੁਸ਼ਫ਼ਾਇਰ (ਜੰਗਲੀ ਅੱਗ) ਦਾ ਖ਼ਤਰਾ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਐਲ ਨੀਨੋ (El Niño) ਦੇ ਮਜ਼ਬੂਤ ਹੋਣ ਅਤੇ ਖ਼ੁਸ਼ਕ ਮੌਸਮ ਕਾਰਨ ਵਿਕਟੋਰੀਆ ਅਤੇ ਕੁਈਨਜ਼ਲੈਂਡ ਵਰਗੇ ਸੂਬਿਆਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਮੇਂ ਤੋਂ ਪਹਿਲਾਂ ਸ਼ੁਰੂ ਹੋਣ ਦਾ ਖ਼ਦਸ਼ਾ ਹੈ।
ਜਿੱਥੇ ਇੱਕ ਪਾਸੇ ਨੌਰਦਰਨ ਟੈਰੇਟਰੀ ਅਤੇ ਵੈਸਟਰਨ ਆਸਟ੍ਰੇਲੀਆ ਵਿੱਚ ਅਧਿਕਾਰੀ ਲੋਕਾਂ ਨੂੰ ਸੁਚੇਤ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਆਦਿਵਾਸੀ ਫ਼ਾਇਰ ਮੈਨੇਜਰ ਖ਼ਤਰੇ ਨੂੰ ਘਟਾਉਣ ਲਈ ਰਵਾਇਤੀ 'ਕੂਲ ਬਰਨਿੰਗ' (cool burning) ਤਕਨੀਕ ਦੀ ਵਰਤੋਂ ਕਰ ਰਹੇ ਹਨ।
ਨਿਊ ਸਾਊਥ ਵੇਲਜ਼ (NSW) ਸਮੇਤ ਸਾਰੇ ਖੇਤਰਾਂ ਦੇ ਐਮਰਜੈਂਸੀ ਮੰਤਰਾਲਿਆਂ ਨੇ ਆਮ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਤੋਂ ਪਹਿਲਾਂ ਪੂਰੀ ਤਿਆਰੀ ਰੱਖਣ ਦੀ ਅਪੀਲ ਕੀਤੀ ਹੈ। ਪੂਰੀ ਰਿਪੋਰਟ ਅਤੇ ਅਧਿਕਾਰੀਆਂ ਦੇ ਅਹਿਮ ਸੁਝਾਵਾਂ ਨੂੰ ਜਾਨਣ ਲਈ ਸੁਣੋ ਇਹ ਖ਼ਾਸ ਪੌਡਕਾਸਟ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





