ਸ੍ਰੀ ਸਰਮਾ, ਜਿਨ੍ਹਾਂ ਨੇ ਨਵੰਬਰ 2019 ਵਿਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲਿਆ ਸੀ, ਦਾ ਕਹਿਣਾ ਹੈ ਕਿ ਭਾਰਤ ਇਕ ਖੁੱਲਾ ਲੋਕਤੰਤਰ ਹੈ ਜਿੱਥੇ ਹਰ ਇਕ ਨੂੰ ਆਪਣੀ ਸ਼ਿਕਾਇਤਾਂ ਸਰਕਾਰ ਤੱਕ ਪਹੁੰਚਾਣ ਦਾ ਬਰਾਬਰ ਦਾ ਅਧਿਕਾਰ ਹੈ।
26 ਜਨਵਰੀ ਨੂੰ ਕਿਸਾਨਾਂ ਦੀ ਇੱਕ ਵਿਸ਼ਾਲ ਟਰੈਕਟਰ ਰੈਲੀ ਦੌਰਾਨ ਨਵੀਂ ਦਿੱਲੀ ਵਿਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਵਿੱਚ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਸ੍ਰੀ ਸਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਸਰਕਾਰ ਵਲੋਂ “ਸ਼ਾਂਤੀਪੂਰਨ ਗੱਲਬਾਤ” ਰਾਹੀਂ ਇਸ ਮਸਲੇ ਦਾ ਢੁਕਵਾਂ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਅਸਥਾਈ ਵੀਜ਼ਾ ਧਾਰਕਾਂ, ਜਿਨ੍ਹਾਂ ਵਿਚੋਂ ਬਹੁਤਿਆਂ ਨੂੰ ਮਹਾਂਮਾਰੀ ਦੌਰਾਨ ਨੌਕਰੀ ਤੋਂ ਹੱਥ ਧੋਣਾ ਪਿਆ, ਦੀ ਦੁਰਦਸ਼ਾ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਸਰਮਾ ਨੇ ਕਿਹਾ ਕਿ ਸਰਕਾਰ ਸਥਾਨਕ ਭਾਈਚਾਰੇ ਦੇ ਮੈਂਬਰਾਂ ਨਾਲ਼ ਸੰਪਰਕ ਵਿੱਚ ਹੈ ਅਤੇ ਸਰਕਾਰ ਵਲੋਂ ਆਵਾਜਾਈ ਖੋਲ੍ਹਣ ਤੋਂ ਬਾਅਦ ਇਨ੍ਹਾਂ ਨੂੰ ਵਾਪਸ ਲਿਆਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ।
ਉਨ੍ਹਾਂ ਭਰੋਸਾ ਦਿਵਾਉਂਦੇ ਕਿਹਾ ਕਿ ਆਸਟ੍ਰੇਲੀਆ ਭਾਰਤੀ ਵਿਦਿਆਰਥੀਆਂ ਦੀ ਬਹੁਤ ਕਦਰ ਕਰਦਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਵਾਪਸ ਆਉਣ ਵਿੱਚ ਅਸੱਮਰਥ ਭਾਰਤੀਆਂ ਲਈ ਸਮਾਂ ਆਉਣ ਤੇ ਸਰਕਾਰ ਵਲੋਂ ਵੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ