Watch FIFA World Cup 2026™

LIVE, FREE and EXCLUSIVE

ਪ੍ਰਿੰਸ ਕੰਵਲਜੀਤ ਨਾਲ ਖਾਸ ਇੰਟਰਵਿਊ: ਕਲਾ, ਜਜ਼ਬੇ ਅਤੇ ਨਵੇਂ ਪ੍ਰੋਜੈਕਟਾਂ ‘ਤੇ ਖੁੱਲ੍ਹੀ ਗੱਲਬਾਤ

MP's 16x9  (Presentation) (4).jpg
ਪੰਜਾਬੀ ਫ਼ਿਲਮ ਅਤੇ ਮਨੋਰੰਜਨ ਜਗਤ ਦੇ ਮਸ਼ਹੂਰ ਅਦਾਕਾਰ ਪ੍ਰਿੰਸ ਕੰਵਲਜੀਤ ਐਸਬੀਐਸ ਪੰਜਾਬੀ ਨਾਲ। Credit: SBS

ਮਸ਼ਹੂਰ ਪੰਜਾਬੀ ਅਦਾਕਾਰ ਪ੍ਰਿੰਸ ਕੰਵਲਜੀਤ ਨੇ ਐਸਬੀਐਸ ਪੰਜਾਬੀ ਨਾਲ ਕੀਤੀ ਆਪਣੀ ਤਾਜ਼ਾ ਗੱਲਬਾਤ ਵਿੱਚ ਅਦਾਕਾਰੀ ਪ੍ਰਤੀ ਆਪਣੇ ਜਜ਼ਬੇ, ਫ਼ਿਲਮੀ ਯਾਤਰਾ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਦਰਸ਼ਕਾਂ ਨਾਲ ਜੁੜੇ ਕਿਰਦਾਰ ਚੁਣਨਾ ਉਨ੍ਹਾਂ ਦੀ ਪਹਿਲ ਰਹੀ ਹੈ ਅਤੇ 'ਫੈਨਜ਼' ਦਾ ਸਮਰਥਨ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਨਾਲ ਹੀ, ਉਨ੍ਹਾਂ ਨੇ ਨਵੇਂ ਕਲਾਕਾਰਾਂ ਨੂੰ ਮਿਹਨਤ ਅਤੇ ਸਬਰ ਨਾਲ ਅੱਗੇ ਵਧਣ ਦੀ ਪ੍ਰੇਰਣਾ ਵੀ ਦਿੱਤੀ ਹੈ।

Published

By MP Singh

Presented by MP Singh

Source: SBS

Share this with family and friends

ਮਸ਼ਹੂਰ ਪੰਜਾਬੀ ਅਦਾਕਾਰ ਪ੍ਰਿੰਸ ਕੰਵਲਜੀਤ ਨੇ ਐਸਬੀਐਸ ਪੰਜਾਬੀ ਨਾਲ ਕੀਤੀ ਆਪਣੀ ਤਾਜ਼ਾ ਗੱਲਬਾਤ ਵਿੱਚ ਅਦਾਕਾਰੀ ਪ੍ਰਤੀ ਆਪਣੇ ਜਜ਼ਬੇ, ਫ਼ਿਲਮੀ ਯਾਤਰਾ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਦਰਸ਼ਕਾਂ ਨਾਲ ਜੁੜੇ ਕਿਰਦਾਰ ਚੁਣਨਾ ਉਨ੍ਹਾਂ ਦੀ ਪਹਿਲ ਰਹੀ ਹੈ ਅਤੇ 'ਫੈਨਜ਼' ਦਾ ਸਮਰਥਨ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਨਾਲ ਹੀ, ਉਨ੍ਹਾਂ ਨੇ ਨਵੇਂ ਕਲਾਕਾਰਾਂ ਨੂੰ ਮਿਹਨਤ ਅਤੇ ਸਬਰ ਨਾਲ ਅੱਗੇ ਵਧਣ ਦੀ ਪ੍ਰੇਰਣਾ ਵੀ ਦਿੱਤੀ ਹੈ।

ਪੰਜਾਬੀ ਫ਼ਿਲਮ ਅਤੇ ਮਨੋਰੰਜਨ ਜਗਤ ਦੇ ਮਸ਼ਹੂਰ ਅਦਾਕਾਰ ਪ੍ਰਿੰਸ ਕੰਵਲਜੀਤ ਨੇ ਹਾਲ ਹੀ ਵਿੱਚ ਐਸਬੀਐਸ ਪੰਜਾਬੀ ਨਾਲ ਕੀਤੀ ਇੱਕ ਖਾਸ ਇੰਟਰਵਿਊ ਦੌਰਾਨ ਆਪਣੀ ਕਲਾ ਯਾਤਰਾ ਅਤੇ ਨਵੇਂ ਪ੍ਰੋਜੈਕਟਾਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਅਦਾਕਾਰੀ ਉਨ੍ਹਾਂ ਲਈ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਜ਼ਜ਼ਬਾ ਹੈ ਜਿਸ ਨਾਲ ਉਹ ਹਰ ਕਿਰਦਾਰ ਨੂੰ ਜੀਵੰਤ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।

ਇੰਟਰਵਿਊ ਵਿੱਚ ਪ੍ਰਿੰਸ ਕੰਵਲਜੀਤ ਨੇ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ ਅਤੇ ਡਿਜ਼ਿਟਲ ਪ੍ਰੋਜੈਕਟਾਂ ਬਾਰੇ ਵੀ ਸੰਕੇਤ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਅਜਿਹੇ ਕਿਰਦਾਰ ਚੁਣਦੇ ਹਨ ਜੋ ਦਰਸ਼ਕਾਂ ਨਾਲ ਜੁੜ ਸਕਣ ਅਤੇ ਸਮਾਜ ਨੂੰ ਕੋਈ ਨਾ ਕੋਈ ਸੰਦੇਸ਼ ਦੇ ਸਕਣ।

ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਰਸ਼ਕਾਂ ਦਾ ਪਿਆਰ ਅਤੇ ਸਮਰਥਨ ਹੀ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ।

ਇੰਟਰਵਿਊ ਦੇ ਅਖੀਰ ਵਿੱਚ ਉਨ੍ਹਾਂ ਨੇ ਨਵੀਂ ਪੀੜ੍ਹੀ ਦੇ ਕਲਾਕਾਰਾਂ ਨੂੰ ਮਿਹਨਤ, ਲਗਨ ਅਤੇ ਸਬਰ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਲਾਹ ਦਿੱਤੀ ਹੈ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now