- ਹੜ੍ਹਾਂ ਨੇ ਉੱਤਰੀ ਨਿਊ ਸਾਊਥ ਵੇਲਜ਼ ਵਿੱਚ ਤਬਾਹੀ ਮਚਾ ਦਿੱਤੀ ਹੈ, ਜਿਸ ਕਾਰਨ ਤਿੰਨ ਲੋਕਾਂ ਦੀ ਜਾਨ ਚਲੀ ਗਈ, ਇੱਕ ਵਿਅਕਤੀ ਲਾਪਤਾ ਹੈ ਅਤੇ ਲਗਭਗ 50,000 ਲੋਕ ਅਲੱਗ-ਥਲੱਗ ਹੋ ਗਏ ਹਨ।
- ਨੈਸ਼ਨਲਜ਼ ਪਾਰਟੀ ਦੇ ਆਗੂ ਡੇਵਿਡ ਲਿਟਲਪ੍ਰਾਉਡ ਦਾ ਕਹਿਣਾ ਹੈ ਕਿ ਨੈਸ਼ਨਲਜ਼ ਪਾਰਟੀ ਦੀ ਆਪਣੀ ਇੱਕ ਮਜ਼ਬੂਤ ਪਛਾਣ ਹੈ।
- ਇਜ਼ਰਾਇਲ ਨੇ ਕਈ ਹਫਤਿਆਂ ਬਾਅਦ ਪਹਿਲੀ ਵਾਰੀ ਗਾਜ਼ਾ ਵਿੱਚ ਸੀਮਤ ਮਦਦ ਜਾਣ ਦੀ ਇਜਾਜ਼ਤ ਦਿੱਤੀ ਹੈ, ਪਰ ਕਮੀ ਅਜੇ ਵੀ ਗੰਭੀਰ ਹੈ।
- ਆਸਟ੍ਰੇਲੀਆ ਦੀ ਥੈਰਾਪਿਊਟਿਕ ਡਰੱਗ ਐਡਮਿਨਿਸਟ੍ਰੇਸ਼ਨ ਨੇ ਇੱਕ ਨਵੀਂ ਦਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਅਲਜ਼ਾਈਮਰ ਦੇ ਮਰੀਜ਼ਾਂ ਲਈ ਨਵੀਂ ਉਮੀਦ ਬਣ ਸਕਦੀ ਹੈ।
- ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ਵਿੱਚ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਦਾ ਪੁਲਿਸ ਰਿਮਾਂਡ ਵੀਰਵਾਰ ਨੂੰ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਲਈ ਸੁਣੋ ਇਹ ਖਬਰਨਾਮਾ:
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।