ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ 'ਤੇ ਸੁਣੋ।
ਗਲੋਬਲ ਸਿੱਖ ਕਾਉਂਸਿਲ ਵੱਲੋਂ ਇੱਕ ਸੈਮੀਨਾਰ ਦੌਰਾਨ ਮੂਲ ਨਾਨਕਸ਼ਾਹੀ ਕਲੈਂਡਰ ਨੂੰ ਲਾਗੂ ਕਰਨ ਦੀ ਅਪੀਲ

ਮੂਲ ਨਾਨਕਸ਼ਾਹੀ ਕੈਲੰਡਰ, Credit: FB
ਸਿੱਖਾਂ ਦੀ ਮੰਨੀ-ਪ੍ਰਮੰਨੀ ਸੰਸਥਾ ਗਲੋਬਲ ਸਿੱਖ ਕੌਂਸਿਲ ਨੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਹੈ। ਇਸ ਆਨਲਾਈਨ ਸੈਮੀਨਾਰ ਵਿੱਚ ਦੁਨੀਆ ਭਰ ਤੋਂ ਸਿੱਖ ਬੁੱਧੀਜੀਵੀਆਂ ਨੇ ਹਿੱਸਾ ਲਿਆ। ਇਸ ਸੈਮੀਨਾਰ ਦਾ ਮੁੱਖ ਮੰਤਵ ਮੂਲ ਨਾਨਕ ਸ਼ਾਹੀ ਕੈਲੰਡਰ ਨੂੰ ਲਾਗੂ ਕਰਨਾ ਸੀ ਅਤੇ ਇਸਦੀ ਅਪੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕੀਤੀ ਗਈ। ਇਸ ਦਾ ਮੰਤਵ ਹੈ ਕਿ ਪਾਕਿਸਤਾਨ ਜਾਣ ਵਾਲੇ ਜਥਿਆਂ ਅਤੇ ਤਿਉਹਾਰਾਂ ਦਾ ਜਸ਼ਨ ਮਨਾਉਣ ਸੰਬੰਧੀ ਤਰੀਕਾਂ ਵਿੱਚ ਕੋਈ ਗਲਤਫਹਿਮੀ ਨਾ ਰਹੇ। ਜ਼ਿਕਰਯੋਗ ਹੈ ਕਿ ਸੈਮੀਨਾਰ ਵਿੱਚ ਬੁੱਧੀਜੀਵੀਆਂ ਨੇ ਆਪਣੇ ਆਪਣੇ ਤਰਕ ਅਤੇ ਦਲੀਲਾਂ ਪੇਸ਼ ਕੀਤੀਆਂ, ਜਿਸ ਤੋਂ ਬਾਅਦ ਮੂਲ ਨਾਨਕਸ਼ਾਹੀ ਕਲੈਂਡਰ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਗਿਆ। ਇਹ ਅਤੇ ਹੋਰ ਬਹੁਤ ਸਾਰੀਆਂ ਖਬਰਾਂ ਨਾਲ ਜੁੜਨ ਲਈ ਸੁਣੋ ਪੰਜਾਬੀ ਡਾਇਸਪੋਰਾ....
Share





